12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕਾਂਗਰਸੀਆਂ ਵਲੋਂ ਹਰਪਾਲ ਚੀਮਾ ਨੂੰ ਤੁਰੰਤ ਬਰਖਾਸਤ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ - ਰੋਸ ਪ੍ਰਦਰਸ਼ਨ ਅਤੇ ਪੁਤਲੇ ਫੂਕ ਕੇ ਮੰਗ ਪੱਤਰ ਸੌਂਪਿਆ ਗਿਆ

ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਸੈਂਕੜੇ ਕਾਂਗਰਸੀ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਵਿਚ ਅੱਜ ਉਨ੍ਹਾਂ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇਸ ਦੌਰਾਨ ਮੰਤਰੀ ਦਾ ਪੁਤਲਾ ਵੀ ਸਾੜਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਸੈਂਕੜੇ ਕਾਂਗਰਸੀ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਵਿਚ ਅੱਜ ਉਨ੍ਹਾਂ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇਸ ਦੌਰਾਨ ਮੰਤਰੀ ਦਾ ਪੁਤਲਾ ਵੀ ਸਾੜਿਆ। ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਰਾਹੀਂ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਦੇ ਨਾਂਅ ’ਤੇ ਇਕ ਮੰਗ ਪੱਤਰ ਵੀ ਸੌਂਪਿਆ| ਜਿਸ ਵਿਚ ਦਲਿਤ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਵਿੱਤ ਮੰਤਰੀ ਖਿਲਾਫ ਤੁਰੰਤ ਐਫ.ਆਈ.ਆਰ. ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ। ਮੰਗ ਪੱਤਰ ਵਿਚ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਗਿਆ ਕਿ ਪੰਜਾਬ ਪੁਲਿਸ ਨੇ ਪੰਜ ਵਿਅਕਤੀਆਂ ਖਿਲਾਫ ਐਫ.ਆਈ.ਆਰ. ਤਾਂ ਦਰਜ ਕੀਤੀ ਹੈ ਪਰ ਜਾਣਬੁੱਝ ਕੇ ਇਸ ਵਿਚ ਹਰਪਾਲ ਚੀਮਾ ਦਾ ਨਾਂਅ ਸ਼ਾਮਿਲ ਨਹੀਂ ਕੀਤਾ ਗਿਆ। ਮੰਗ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਇਹ ਸਭ ਉਦੋਂ ਹੋ ਰਿਹਾ ਹੈ ਜਦੋਂ ਗੁਲਜ਼ਾਰ ਸਿੰਘ ਨੇ ਆਪਣੇ ਆਖਰੀ ਬਿਆਨ ਜੋ ਕਿ ਮਰਨ ਤੋਂ ਪਹਿਲਾਂ ਦਿੱਤਾ ਗਿਆ ਸੀ ਵਿਚ ਆਪਣੀ ਮੌਤ ਲਈ ਹਰਪਾਲ ਚੀਮਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਜਦੋਂ ਗੁਲਜ਼ਾਰ ਸਿੰਘ ਨੇ ਸਾਫ ਅਤੇ ਸਪਸ਼ਟ ਤੌਰ ’ਤੇ ਹਰਪਾਲ ਸਿੰਘ ਨੂੰ ਆਪਣੀ ਖੁਦਕੁਸ਼ੀ ਲਈ ਜ਼ਿੰਮੇਵਾਰ ਦੱਸਿਆ ਹੈ ਤਾਂ ਫਿਰ ਉਨ੍ਹਾਂ ਦਾ ਨਾਂਅ ਐਫ.ਆਈ.ਆਰ. ਵਿਚ ਕਿਉਂ ਸ਼ਾਮਿਲ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਜਾ ਰਿਹਾ| ਮੰਗ ਪੱਤਰ ਰਾਹੀਂ ਡੀ.ਜੀ.ਪੀ. ਨੂੰ ਅਪੀਲ ਕੀਤੀ ਗਈ ਕਿ ਹਰਪਾਲ ਚੀਮਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ| ਆਗੂਆਂ ਨੇ ਕਿਹਾ ਕਿ ਇਸ ਵਿਚ ਇਹ ਵੀ ਦੋਸ਼ ਲਾਇਆ ਗਿਆ ਕਿ ਸਰਕਾਰ ਨੇ ਪਰਿਵਾਰ ਦੀ ਇੱਛਾ ਦੇ ਖਿਲਾਫ ਜਾ ਕੇ ਗੁਲਜ਼ਾਰ ਸਿੰਘ ਦਾ ਜਬਰੀ ਸਸਕਾਰ ਕਰਵਾਇਆ ਹੈ| ਇਸ ਮੌਕੇ ਹਰੀ ਸਿੰਘ ਖਾਈ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਮੋਗਾ, ਡਾ. ਮਾਲਤੀ ਥਾਪਰ, ਸਾਬਕਾ ਮੰਤਰੀ ਪੰਜਾਬ, ਕਰਨਲ ਬਾਬੂ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ, ਪਰਮਿੰਦਰ ਸਿੰਘ ਡਿੰਪਲ ਮੈਂਬਰ ਪੀ.ਪੀ.ਸੀ.ਸੀ., ਮਨਜੀਤ ਸਿੰਘ ਮਾਨ, ਮੈਂਬਰ ਪੀ.ਪੀ ਸੀ.ਸੀ., ਪਰਮਪਾਲ ਸਿੰਘ ਤਖਤੂਪੁਰਾ ਮੈਂਬਰ ਪੀ.ਪੀ.ਸੀ.ਸੀ., ਸੰਜੀਵ ਕੋਛੜ ਮੈਂਬਰ ਪੀ. ਪੀ .ਸੀ.ਸੀ., ਜੋਧਾ ਬਰਾੜ ਸੀਨੀਅਰ ਆਗੂ, ਐਡਵੋਕੇਟ ਰਵੀ ਗਰੇਵਾਲ ਸੀਨੀਅਰ ਆਗੂ, ਜਸਪ੍ਰੀਤ ਸਿੰਘ ਵਿਕੀ ਕੌਂਸਲਰ , ਸਵਰਨ ਸਿੰਘ ਆਦੀਵਾਲ ਸੀਨੀਅਰ ਆਗੂ, ਕੁਲਵਿੰਦਰ ਸਿੰਘ ਬੱਡੂਵਾਲ ਬਲਾਕ ਪ੍ਰਧਾਨ ਧਰਮਕੋਟ, ਦੁੱਲਾ ਸਿੰਘ ਬਲਾਕ ਪ੍ਰਧਾਨ ਕੋਟ ਈਸੇ ਖਾਂ, ਬੰਟੀ ਜਿੰਦਲ ਬਲਾਕ ਪ੍ਰਧਾਨ ਸ਼ਹਿਰੀ ਨਿਹਾਲ ਸਿੰਘ ਵਾਲਾ, ਬੌਬੀ ਬਲਾਕ ਪ੍ਰਧਾਨ ਸ਼ਹਿਰੀ ਧਰਮਕੋਟ, ਸਾਹਿਲ ਅਰੋੜਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ, ਜਗਸੀਰ ਸਿੰਘ ਨੱਥੂਵਾਲਾ ਮੀਤ ਪ੍ਰਧਾਨ, ਜਗਦੇਵ ਸਿੰਘ ਸਰਪੰਚ, ਨਰਿੰਦਰ ਸਿੰਘ ਸਿੱਧੂ ਕੌਂਸਲਰ, ਕਿੰਦੋ ਕੋਕਰੀ ਜ਼ਿਲ੍ਹਾ ਚੇਅਰਮੈਨ ਰੂਰਲ ਡਿਪਾਰਟਮੈਂਟ, ਰਮਨਦੀਪ ਸਿੰਘ ਰੂਰਲ ਡਿਪਾਰਟਮੈਂਟ ਚੇਅਰਮੈਨ, ਰਵਿੰਦਰ ਬਜਾਜ ਜਨਰਲ ਸਕੱਤਰ, ਬੀਬੀ ਗੁਰਦੇਵ ਕੌਰ ਜ਼ਿਲ੍ਹਾ ਮਹਿਲਾ ਪ੍ਰਧਾਨ ਮੋਗਾ, ਚਰਨਜੀਤ ਸਿੰਘ ਜਨਰਲ ਸਕੱਤਰ, ਉਪਿੰਦਰ ਸਿੰਘ ਗਿੱਲ ਸੀਨੀਅਰ ਆਗੂ, ਰਾਜ ਕਰਨ ਸਿੰਘ ਗਿੱਲ ਸੀਨੀਅਰ ਆਗੂ, ਨਿਰਮਲ ਸਿੰਘ ਸੱਧਾ ਸਿੰਘ ਵਾਲਾ, ਕਰਮਜੀਤ ਕੌਰ ਮੀਤ ਪ੍ਰਧਾਨ, ਸੁਰਿੰਦਰ ਸਿੰਘ ਬਾਬਾ ਚੇਅਰਮੈਨ ਓ.ਬੀ.ਸੀ. ਸੈੱਲ, ਡਾ. ਰਾਜਾ ਮੀਤ ਪ੍ਰਧਾਨ ਐਸ.ਸੀ. ਸੈੱਲ, ਮਨਜੀਤ ਸਿੰਘ ਰਾਮੂੰਵਾਲਾ, ਹਰਬੰਸ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਨੇ ਜੁਝਾਰ... ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਦੀਆਂ ਖਿਡਾਰਨਾਂ ਨੇ ਰੈਸਲਿੰਗ ਮੁਕਾਬਲਿਆਂ ’ਚ ਗੋਲਡ ਮੈਡਲ ਜਿੱਤਿਆ
Ad Position 24