08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਲੋਕ ਅਦਾਲਤ ਵਿਚ 15 ਕਰੋੜ ਤੋਂ ਵੱਧ ਦੇ ਅਵਾਰਡ ਪਾਸ-ਸੈਸ਼ਨ ਜੱਜ ਨੀਲਮ ਅਰੋੜਾ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੀਲਮ ਅਰੋੜਾ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਵੱਖਰੇ-ਵੱਖਰੇ ਕੁੱਲ 17 ਬੈਂਚ ਬਣਾਏ ਗਏ।

Ad Position 21
No active advertisement
ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਅਤੇ ਬਿਸ਼ਨ ਸਰੂਪ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਨੈਸ਼ਨਲ ਲੋਕ ਅਦਾਲਤ ਦੌਰਾਨ। ਅਜੀਤ ਤਸਵੀਰ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੀਲਮ ਅਰੋੜਾ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਵੱਖਰੇ-ਵੱਖਰੇ ਕੁੱਲ 17 ਬੈਂਚ ਬਣਾਏ ਗਏ। ਇਨ੍ਹਾਂ ਬੈਂਚਾਂ ਵਿਚ 1 ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 4 ਬੈਂਚ ਰੈਵੀਨਿਊ ਕੇਸਾਂ ਦੇ ਅਤੇ ਵੱਖ-ਵੱਖ 12 ਬੈਂਚ ਸੈਸ਼ਨ ਡਵੀਜ਼ਨ ਮੋਗਾ ਦੇ ਸਮੇਤ ਬਾਘਾ ਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜ਼ਨਾਂ ‘ਤੇ ਬਣਾਏ ਗਏ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਕਿਉਂਕਿ ਇਸ ਵਿਚ ਰਾਜ਼ੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਤੇ ਸਮੇਂ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਦੇ ਖ਼ਿਲਾਫ਼ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਚਾਰਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਇਤੂ ਸੋਢੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਵੱਖ-ਵੱਖ ਬੈਂਚਾਂ ਵਿਚ ਕੁੱਲ 7897 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 4171 ਪ੍ਰੀ-ਲਿਟੀਗੇਟਿਵ ਅਤੇ 1018 ਪੈਂਡਿੰਗ ਕੇਸਾਂ ਦਾ ਮੌਕੇ ‘ਤੇ ਆਪਸੀ ਰਜ਼ਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 15,7 0,67,881 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 12 ਦਸੰਬਰ 2026 ਨੂੰ ਲਗਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕਿਸ਼ਨਪੁਰਾ ਕਲਾਂ ਵਿਖੇ ਤਿੰਨ ਜਥੇਬੰਦੀਆਂ ਨੇ ਲਾਇਆ ਬਿਜਲੀ ਗਰਿੱਡ ਅੱਗੇ ਧਰਨਾ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 41 ਮੁਕੱਦਮੇ ਦਰਜ, 62 ਦੋਸ਼ੀ ਗ੍ਰਿਫਤਾਰ
Ad Position 24