13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਿੰਡ ਸਲੀਣਾ ਤੋਂ ਵੱਡੀ ਗਿਣਤੀ ’ਚ ਨੌਜਵਾਨ ਅਕਾਲੀ ਦਲ ’ਚ ਹੋਏ ਸ਼ਾਮਿਲ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਦੇ ਪਿੰਡ ਸਲੀਣਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ ਦੀ ਪ੍ਰੇਰਨਾ ਤੇ ਉੱਦਮ ਸਦਕਾ ਪਿੰਡ ਦੇ ਵੱਡੀ ਗਿਣਤੀ ’ਚ ਨੌਜਵਾਨ ਅਕਾਲੀ ਦਲ ਵਿਚ ਸ਼ਾਮਿਲ ਹੋਏ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਪਰਿਵਾਰ ਜੋ ਘਰਾਂ ਵਿਚ ਚੁੱਪ ਬੈਠੇ ਸਨ, ਨੇ ਸ਼੍ਰੋਮਣੀ ਅਕਾਲੀ ਦਲ ਲਈ ਮਿਹਨਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਨ ਸਭਾ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪਾਰਟੀ ਵਿਚ ਸ਼ਮੂਲੀਅਤ ਕਰਨ ਵਾਲੇ ਨੌਜਵਾਨਾਂ ਨੂੰ ਸਿਰੋਪਾਉ ਦਿੱਤੇ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਜੀ ਆਇਆਂ ਕਿਹਾ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਦੇ ਪਿੰਡ ਸਲੀਣਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ ਦੀ ਪ੍ਰੇਰਨਾ ਤੇ ਉੱਦਮ ਸਦਕਾ ਪਿੰਡ ਦੇ ਵੱਡੀ ਗਿਣਤੀ ’ਚ ਨੌਜਵਾਨ ਅਕਾਲੀ ਦਲ ਵਿਚ ਸ਼ਾਮਿਲ ਹੋਏ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਪਰਿਵਾਰ ਜੋ ਘਰਾਂ ਵਿਚ ਚੁੱਪ ਬੈਠੇ ਸਨ, ਨੇ ਸ਼੍ਰੋਮਣੀ ਅਕਾਲੀ ਦਲ ਲਈ ਮਿਹਨਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਨ ਸਭਾ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪਾਰਟੀ ਵਿਚ ਸ਼ਮੂਲੀਅਤ ਕਰਨ ਵਾਲੇ ਨੌਜਵਾਨਾਂ ਨੂੰ ਸਿਰੋਪਾਉ ਦਿੱਤੇ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਜੀ ਆਇਆਂ ਕਿਹਾ। ਉਨ੍ਹਾਂ ਰਾਜਵੰਤ ਸਿੰਘ ਮਾਹਲਾ ਦਾ ਵੀ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਮਾਹਲਾ ਦੀ ਮਿਹਨਤ ਦਾ ਨਤੀਜਾ ਹੈ ਕਿ ਅੱਜ ਪਿੰਡ ਸਲੀਣਾ ਦੇ ਵੱਡੀ ਗਿਣਤੀ ਵਿਚ ਨੌਜਵਾਨਾਂ ਤੇ ਵਰਕਰਾਂ ਨੇ ਪਾਰਟੀ ਨਾਲ ਚੱਲਣ ਦਾ ਪ੍ਰਣ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ ਤੇ ਪੰਜਾਬ ਦੇ ਭਲੇ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਆਗੂਆਂ ਦੀ ਅਗਵਾਈ ਇਸ ਪਾਰਟੀ ਕੋਲ ਹੈ। ਇਸ ਮੌਕੇ ਰਾਜਵੰਤ ਸਿੰਘ ਮਾਹਲਾ ਨੇ ਪਿੰਡ ਦੇ ਸਾਬਕਾ ਸਰਪੰਚ ਨਛੱਤਰ ਸਿੰਘ ਤੇ ਰਾਮ ਸਿੰਘ ਰਾਮਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਜਿਨ੍ਹਾਂ ਦੇ ਗ੍ਰਹਿ ਵਿਖੇ ਇਕੱਤਰਤਾ ਹੋਈ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਮੈਂਬਰ ਪੰਚਾਇਤ ਪਲਵਿੰਦਰ ਸਿੰਘ ਰਾਜੂ, ਜਤਿੰਦਰ ਸਿੰਘ ਪ੍ਰਧਾਨ, ਜਗਸੀਰ ਸਿੰਘ ਸ਼ੀਰਾ, ਯੁੱਧਵੀਰ ਸਿੰਘ, ਮਨਪ੍ਰੀਤ ਸਿੰਘ, ਗੁਰਤੇਜ ਸਿੰਘ, ਅੰਮ੍ਰਿਤਪਾਲ ਸਿੰਘ, ਰਣਜੀਤ ਸਿੰਘ, ਨਛੱਤਰ ਸਿੰਘ, ਸਾਧੂ ਸਿੰਘ, ਬਲਵੰਤ ਸਿੰਘ, ਚਮਕੌਰ ਸਿੰਘ, ਪ੍ਰੀਤਮ ਸਿੰਘ, ਚੰਨਣ ਸਿੰਘ, ਬਲਕੌਰ ਸਿੰਘ, ਸੁਖਦੇਵ ਸਿੰਘ, ਚਰਨ ਸਿੰਘ, ਜੋਗਿੰਦਰ ਸਿੰਘ, ਦੀਨ ਸਿੰਘ, ਰਾਜੂ ਸਿੰਘ, ਅਮਰ ਸਿੰਘ, ਪਰਮਜੀਤ ਸਿੰਘ, ਰਾਜ ਸਿੰਘ, ਮਨਜੋਤ ਸਿੰਘ, ਬਲਕਾਰ ਸਿੰਘ, ਕਰਨੈਲ ਸਿੰਘ, ਏਕਚੰਦ ਸਿੰਘ, ਮਲਕੀਤ ਸਿੰਘ, ਗੁਰਨਾਮ ਸਿੰਘ, ਲਖਵਿੰਦਰ ਸਿੰਘ, ਅਕਾਸ਼ਦੀਪ ਸਿੰਘ, ਜੋਬਨ ਸਿੰਘ, ਹਰਮਨ ਸਿੰਘ, ਅਮਨਦੀਪ ਸਿੰਘ, ਏਕਮਵੀਰ ਸਿੰਘ, ਰੇਸ਼ਮ ਸਿੰਘ, ਸੁਖਵਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦਾ ਵਫਦ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੂੰ ਮਿਲਿਆ ਅਗਲੀ ਖ਼ਬਰ ਖੇਤਾਂ ਵਾਲੀ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਮੇਨ ਚੌਕ ਵਿਚ ਲਗਾਇਆ ਰੋਸ ਧਰਨਾ
Ad Position 24