13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰੇ -ਗੁਰਮੀਤ ਸਿੰਘ ਸਹੋਤਾ

ਧਰਮਕੋਟ, 12 ਸਤੰਬਰ (ਪਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਸਬੰਧਿਤ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਨਿਪਟਾਰਾ ਨਾ ਕੀਤੇ ਜਾਣ ’ਤੇ ਸਾਬਕਾ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਮੋਗਾ ਨੇ ਸਰਕਾਰ ਤੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ 18 ਫੀਸਦੀ ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਧਰਮਕੋਟ, 12 ਸਤੰਬਰ (ਪਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਸਬੰਧਿਤ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਨਿਪਟਾਰਾ ਨਾ ਕੀਤੇ ਜਾਣ ’ਤੇ ਸਾਬਕਾ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਮੋਗਾ ਨੇ ਸਰਕਾਰ ਤੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ 18 ਫੀਸਦੀ ਡੀ.ਏ. ਦੇ ਬਕਾਏ ਦੀ ਰਕਮ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਹ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹਨ। ਅਜਿਹੇ ਵਿਚ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੱਕ ਲਟਕਾਉਣਾ ਉਨ੍ਹਾਂ ਨਾਲ ਬੇਇਨਸਾਫ਼ੀ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਗੱਲਬਾਤ ਰਾਹੀਂ ਇਨ੍ਹਾਂ ਦਾ ਸਥਾਈ ਹੱਲ ਕਰਨਾ ਚਾਹੀਦਾ ਹੈ। ਸਹੋਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੇ ਡੀ.ਏ. ਨਾਲ ਸਬੰਧਿਤ ਬਕਾਏ ਦੀ ਰਕਮ ਜਾਰੀ ਕਰਨ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸਪਲਾਈ ਤੋਂ ਦੁਖੀ ਕਿਸਾਨਾਂ ਨੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਬੰਦ ਕੀਤਾ ਅਗਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ’ਚ ਬੁਰੀ ਤਰ੍ਹਾਂ ਫੇਲ ਸਾਬਤ ਹੋਈ-ਜਥੇਦਾਰ ਤੀਰਥ ਸਿੰਘ ਮਾਹਲਾ
Ad Position 24