12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਅੰਤਰਰਾਸ਼ਟਰੀ ਸਾਖਰਤਾ ਦਿਵਸ

ਨਿਹਾਲ ਸਿੰਘ ਵਾਲਾ, 12 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਅਤੇ ਮੈਡਮ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ। ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਯੂ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਨਿਹਾਲ ਸਿੰਘ ਵਾਲਾ, 12 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਅਤੇ ਮੈਡਮ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ। ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਯੂ.ਐਨ.ਓ. ਵਲੋਂ 1966 ਤੋਂ ਹਰ ਸਾਲ ਦੁਨੀਆ ਭਰ ਵਿਚ 8 ਸਤੰਬਰ ਨੂੰ ਸਾਖਰਤਾ ਦਿਵਸ ਮਨਾਇਆ ਜਾਂਦਾ ਹੈ। ਇਸ ਦਾ ਉਦੇਸ਼ ਨਾਗਰਿਕਾਂ ਨੂੰ ਆਪਣੀ ਜ਼ਿੰਮੇਵਾਰੀਆਂ, ਅਧਿਕਾਰਾਂ ਅਤੇ ਸਮਾਜ ਤੇ ਰਾਸ਼ਟਰ ਪ੍ਰਤੀ ਬਣਦੇ ਫ਼ਰਜ਼ਾਂ ਤੋਂ ਜਾਣੂੰ ਕਰਵਾਉਣਾ ਹੈ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਖਰਤਾ ਦਿਵਸ ਦਾ ਮਨਾਉਣਾ ਸਾਨੂੰ ਕਿਤਾਬਾਂ ਪੜਨ, ਬਦਲਦੇ ਵਿਸ਼ਵ ਦੇ ਹਾਣੀ ਬਣਨ ਲਈ ਡਿਜੀਟਲ ਸਿੱਖਿਆ ਗ੍ਰਹਿਣ ਕਰਨ ਅਤੇ ਸਾਰੇ ਸਮਾਜ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੰਦਾ ਹੈ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਪੈਗ਼ਾਮ ਵਿਚ ਕਿਹਾ ਕਿ ਅਜੋਕੇ ਵਿਗਿਆਨ ਅਤੇ ਤਕਨਾਲੋਜੀ ਦੇ ਯੁੱਗ ਵਿਚ ਗਿਆਨ ਦੀ ਰੌਸ਼ਨੀ ਹਰ ਵਿਅਕਤੀ ਤੱਕ ਪਹੁੰਚਣੀ ਯਕੀਨੀ ਬਣਾਉਣ ਦੀ ਲੋੜ ਹੈ। ਇਸ ਮੌਕੇ ਵਲੰਟੀਅਰਾਂ ਦੇ ਭਾਸ਼ਣ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸਮੇਂ ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ, ਹਰਪ੍ਰੀਤ ਕੌਰ, ਕੁਲਦੀਪ ਸਿੰਘ ਧਾਲੀਵਾਲ ਅਤੇ ਅਰਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸਿੱਖਿਆ ਰਾਹੀਂ ਹਾਸਿਲ ਕੀਤਾ ਗਿਆਨ ਹੀ ਪਰਿਵਾਰਕ ਤੇ ਸਮਾਜਿਕ ਤਰੱਕੀ ਦਾ ਅਧਾਰ ਬਣਦਾ ਹੈ। ਇਸ ਮੌਕੇ ਹੋਰਨਾਂ ਅਧਿਆਪਕਾਂ ਨੇ ਵੀ ਆਪਣੇ ਅਰਥ ਭਰਪੂਰ ਵਿਚਾਰ ਪੇਸ਼ ਕਰਦਿਆਂ ਜ਼ਿੰਦਗੀ ਭਰ ਸਿੱਖਦੇ ਰਹਿਣ ‘ਤੇ ਜੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਨੱਥੂਵਾਲਾ ਗਰਬੀ ਵਿਖੇ ਚੈੱਕ-ਅਪ ਕੈਂਪ ਲਗਾਇਆ ਅਗਲੀ ਖ਼ਬਰ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਵਲੋਂ ਐਸ. ਆਈ. ਆਰ. ਦੀ ਨੋਟਿਸ ਸੁਣਵਾਈ ਸੰਬੰਧੀ ਮੀਟਿੰਗ
Ad Position 24