12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਸ਼ਿਆਮ ਪਰਿਵਾਰ ਵਲੋਂ ਦੁਆਦਸ਼ੀ ਮੌਕੇ ਖਾਟੂ ਸ਼ਿਆਮ ਦਾ ਸੰਕੀਰਤਨ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਸਿਵਲ ਲਾਈਨ ਸਥਿਤ ਯੋਗੀਰਾਜ ਬ੍ਰਹਮਚਾਰੀ ਕੁਟੀਆ ਵਿਖੇ ਦੁਆਦਸ਼ੀ ਦੇ ਪਾਵਨ ਮੌਕੇ ’ਤੇ ਸ੍ਰੀ ਸ਼ਿਆਮ ਪਰਿਵਾਰ ਵਲੋਂ ਖਾਟੂ ਵਾਲੇ ਸ੍ਰੀ ਸ਼ਿਆਮ ਪ੍ਰਭੂ ਦਾ ਭਵਿਆ ਸੰਕੀਰਤਨ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਿਆਮ ਪ੍ਰੇਮੀ ਪਹੁੰਚ ਕੇ ਬਾਬਾ ਸ਼ਿਆਮ ਦੇ ਦਰਬਾਰ ਵਿਚ ਨਤਮਸਤਕ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਸਿਵਲ ਲਾਈਨ ਸਥਿਤ ਯੋਗੀਰਾਜ ਬ੍ਰਹਮਚਾਰੀ ਕੁਟੀਆ ਵਿਖੇ ਦੁਆਦਸ਼ੀ ਦੇ ਪਾਵਨ ਮੌਕੇ ’ਤੇ ਸ੍ਰੀ ਸ਼ਿਆਮ ਪਰਿਵਾਰ ਵਲੋਂ ਖਾਟੂ ਵਾਲੇ ਸ੍ਰੀ ਸ਼ਿਆਮ ਪ੍ਰਭੂ ਦਾ ਭਵਿਆ ਸੰਕੀਰਤਨ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਿਆਮ ਪ੍ਰੇਮੀ ਪਹੁੰਚ ਕੇ ਬਾਬਾ ਸ਼ਿਆਮ ਦੇ ਦਰਬਾਰ ਵਿਚ ਨਤਮਸਤਕ ਹੋਏ। ਸਮਾਗਮ ਦੀ ਸ਼ੁਰੂਆਤ ਪੰਡਿਤ ਹਰਿ ਓਮ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਸ਼ਿਆਮ ਪਰਿਵਾਰ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਸ਼ਿਆਮ ਬਾਬਾ ਦੇ ਦਰਬਾਰ ਵਿਚ ਜੋਤੀ ਪ੍ਰਜ੍ਵਲਿਤ ਕਰਕੇ ਕੀਤੀ ਗਈ। ਇਸ ਉਪਰੰਤ ਅਨਮੋਲ ਜਾਗਰਨ ਪਾਰਟੀ ਦੇ ਭਜਨ ਗਾਇਕ ਧਮਿੰਦਰ ਸ਼ਰਮਾ ਅਤੇ ਅਨਮੋਲ ਸ਼ਰਮਾ ਨੇ ਗਣਪਤੀ ਆਰਾਧਨਾ ‘ ਗਣਪਤੀ ਰਾਖੋ ਮੇਰੀ ਲਾਜ’ ਅਤੇ ਸ੍ਰੀ ਸ਼ਿਆਮ ਸਤੂਤੀ ਦਾ ਗੁਣਗਾਨ ਕਰਕੇ ਮਾਹੌਲ ਨੂੰ ਭਗਤੀ ਮਈ ਬਣਾ ਦਿੱਤਾ। ਭਜਨ ਗਾਇਕ ਧਮਿੰਦਰ ਸ਼ਰਮਾ ਨੇ ਭਗਤੀ ਮਈ ਭਜਨਾਂ ਦਾ ਗਾਇਨ ਕੀਤਾ। ਇਸ ਮੌਕੇ ਸ਼ਰਧਾਲੂਆਂ ਨੇ ਬਾਬਾ ਸ਼ਿਆਮ ਦੇ ਦਰਬਾਰ ਵਿਚ ਪੂਜਾ-ਅਰਚਨਾ ਕਰਕੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਸੰਕੀਰਤਨ ਦੀ ਸਮਾਪਤੀ ਉਪਰੰਤ ਸ਼ਿਆਮ ਪਰਿਵਾਰ ਵਲੋਂ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਅਤੇ ਪਤਵੰਤਿਆਂ ਨੂੰ ਸ਼ਿਆਮ ਬਾਬਾ ਦਾ ਸਰੂਪ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮਿੱਡਾ, ਬਲਜੀਤ ਬੱਗੀ, ਸੁਨੀਲ ਸ਼ਰਮਾ, ਰਘਵੀਰ ਸ਼ਰਮਾ, ਰਮਨ ਸੂਦ, ਰਾਜੂ ਨਾਰੰਗ, ਅਕਸ਼ੈ ਗੁਲਾਟੀ, ਅਮਿੱਤ, ਲੱਕੀ, ਪ੍ਰੀਤਮ ਅਰੋੜਾ, ਪ੍ਰਿੰਸ ਅਰੋੜਾ, ਅਵਿਨਾਸ਼ ਗੁਪਤਾ, ਸੋਨੂੰ ਕੁਮਾਰ, ਮਨਜੀਤ ਛਾਬੜਾ, ਸੁਸ਼ੀਲ ਮਿੱਡਾ, ਰਾਮ ਚੰਦਰ ਸ਼ਰਮਾ ਆਦਿ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਦੇ ਡਾ. ਸ਼ਮਸ਼ੇਰ ਸਿੰਘ ਦਾ ਡਿਜ਼ਾਈਨ ਪੇਟੈਂਟ ਭਾਰਤ ਸਰਕਾਰ ਵਲੋਂ ਮਨਜ਼ੂਰ ਅਗਲੀ ਖ਼ਬਰ ਨੱਥੂਵਾਲਾ ਗਰਬੀ ਵਿਖੇ ਚੈੱਕ-ਅਪ ਕੈਂਪ ਲਗਾਇਆ
Ad Position 24