ਬਨੇਗਾ ਪ੍ਰਾਪਤੀ ਮੁਹਿੰਮ ਵਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮੋਗਾ ਮਨਾਉਣ ਦਾ ਐਲਾਨ
ਭਗਤ ਸਿੰਘ ਦਾ ਜਨਮ ਦਿਨ ਤਿਉਹਾਰ ਵਾਂਗ ਮਨਾਇਆ ਜਾਵੇਗਾ-ਛਾਂਗਾ ਰਾਏ, ਸੁਖਵਿੰਦਰ
ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਇਕਾਈਆਂ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਧਰਮੂਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿਚ ਬਨੇਗਾ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਜਗਰੂਪ ਸਿੰਘ ਅਤੇ ਸੀ.
ਨ
ਨਛੱਤਰ ਸਿੰਘ ਧਾਲੀਵਾਲ ਹਾਲ ਮੋਗਾ ਵਿਖੇ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਇਕਾਈਆਂ ਦੇ ਆਗੂ ਮੀਟਿੰਗ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ
14-09-2026
ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਇਕਾਈਆਂ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਧਰਮੂਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿਚ ਬਨੇਗਾ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਜਗਰੂਪ ਸਿੰਘ ਅਤੇ ਸੀ.ਪੀ.ਆਈ. ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਭੋਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਜਾਣਕਾਰੀ ਦਿੰਦਿਆਂ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਸਾਥੀ ਚਰਨਜੀਤ ਸਿੰਘ ਛਾਂਗਾ ਰਾਏ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਸਕੱਤਰ ਸੁਖਵਿੰਦਰ ਕੁਮਾਰ ਮਲੋਟ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਰਮਗੁਣੀ ਭਗਤ ਸਿੰਘ ਦਾ ਜਨਮ ਦਿਨ ਨੌਜਵਾਨਾਂ ਵਿਦਿਆਰਥੀਆਂ ਵਲੋਂ ਪੂਰੇ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮੋਗਾ ਵਿਖੇ ਮਨਾਇਆ ਜਾਵੇਗਾ। ਇਸ ਦਿਨ ‘ਤੇ ਬਨੇਗਾ ਪ੍ਰਾਪਤੀ ਮੁਹਿੰਮ ਦੇ ਬੈਨਰ ਹੇਠ ਵੱਡੀ ਗਿਣਤੀ ਵਿਚ ਬਾ ਵਰਦੀ ਬਨੇਗਾ ਵਲੰਟੀਅਰਾਂ ਵਲੋਂ ਸੰਮੇਲਨ ਕਰਨ ਉਪਰੰਤ ਮੋਗਾ ਦੇ ਬਾਜ਼ਾਰਾਂ ਵਿਚ ਵਿਸ਼ਾਲ ਬਨੇਗਾ ਪ੍ਰਾਪਤੀ ਵਲੰਟੀਅਰ ਮਾਰਚ ਵੀ ਕੀਤਾ ਜਾਵੇਗਾ। ਆਗੂਆਂ ਨੇ ਇਹ ਵੀ ਦੱਸਿਆ ਕਿ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਸਮੁੱਚੀ ਲੀਡਰਸ਼ਿਪ ਦੀਆਂ ਜ਼ਿੰਮੇਵਾਰੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਿਆਰੀਆਂ ਆਰੰਭ ਵੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਦਿਨ ਦੀਆਂ ਤਿਆਰੀਆਂ ਵਜੋਂ ਵੱਖ-ਵੱਖ ਸ਼ਹਿਰਾਂ, ਕਸਬਿਆਂ ਪਿੰਡਾਂ, ਗਲੀ ਮਹੱਲਿਆਂ, ਸਕੂਲਾਂ ਕਾਲਜਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਭਗਤ ਸਿੰਘ ਦੀ ਵਿਚਾਰ ਧਾਰਾ ‘ਤੇ ਸੈਮੀਨਾਰ ਕੀਤੇ ਜਾਣਗੇ ਅਤੇ ਨੌਜਵਾਨਾਂ ਦੀ ਮੁੱਖ ਮੰਗ ਰੁਜ਼ਗਾਰ ਪ੍ਰਾਪਤੀ ਲਈ ਲਾਮਬੰਦ ਕੀਤਾ ਜਾਵੇਗਾ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੁਬੇਗ ਝੰਗੜ੍ਹਭੈਣੀ, ਇੰਦਰਜੀਤ ਦੀਨਾ, ਸਟਾਲਿਨ ਲਮੋਚੜ, ਬੋਹੜ ਬੁੱਟਰ, ਪਰਮਿੰਦਰ ਰਹਿਮੇਸ਼ਾਹ, ਨਵਜੋਤ ਕੌਰ, ਗੁਰਦਿੱਤ ਦੀਨਾ, ਗੁਰਦਿਆਲ ਢਾਬਾਂ, ਕੁਲਦੀਪ ਬਖੂਸ਼ਾਹ, ਸਵਰਾਜ ਖੋਸਾ, ਜਸ਼ਨ ਸਿੰਘ ਮਲੋਟ, ਜਬਰਜੰਗ ਮਹੇਸ਼ਰੀ ਅਤੇ ਲਖਵੀਰ ਸਿੰਘ ਮਹੇਸ਼ਰੀ ਵੀ ਹਾਜ਼ਰ ਸਨ।