14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਰਮਪਾਲ ਸਿੰਘ ਤਖ਼ਤੂਪੁਰਾ ਵੱਲੋਂ ਮੋਗਾ ਹਲਕੇ ’ਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰੀ ਮੁੱਖ ਰੱਖਦਿਆਂ ਲੋਕਾਂ ਨਾਲ ਜਿੱਥੇ ਲਗਾਤਾਰ ਰਾਬਤਾ ਕਾਇਮ ਕਰ ਕੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਉਣ ਦੇ ਨਾਲ ਹਲਕਾ ਮੋਗਾ ਦੇ ਕਰਵਾਉਣ ਵਾਲੇ ਰਹਿੰਦੇ ਵਿਕਾਸ ਬਾਰੇ ਵੀ ਚਰਚਾ ਕਰ ਰਹੇ ਹਨ ਤਾਂ ਕਿ ਕਾਂਗਰਸ ਦੀ ਸਰਕਾਰ ਆਉਣ ‘ਤੇ ਮੋਗਾ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਸਕੇ। ਉਸੇ ਕੜੀ ਤਹਿਤ ਉਨ੍ਹਾਂ ਸਥਾਨਕ ਸ਼ਹਿਰ ਦੇ ਵਾਰਡ ਨੰਬਰ 42 ਵਿਚ ਕਾਂਗਰਸੀ ਆਗੂ ਰਾਜੇਸ਼ ਸਿੰਗਲਾ ਦੇ ਸੱਦੇ ‘ਤੇ ਵਰਕਰਾਂ ਨਾਲ ਇਕ ਭਰਵੀਂ ਮੀਟਿੰਗ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰੀ ਮੁੱਖ ਰੱਖਦਿਆਂ ਲੋਕਾਂ ਨਾਲ ਜਿੱਥੇ ਲਗਾਤਾਰ ਰਾਬਤਾ ਕਾਇਮ ਕਰ ਕੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਉਣ ਦੇ ਨਾਲ ਹਲਕਾ ਮੋਗਾ ਦੇ ਕਰਵਾਉਣ ਵਾਲੇ ਰਹਿੰਦੇ ਵਿਕਾਸ ਬਾਰੇ ਵੀ ਚਰਚਾ ਕਰ ਰਹੇ ਹਨ ਤਾਂ ਕਿ ਕਾਂਗਰਸ ਦੀ ਸਰਕਾਰ ਆਉਣ ‘ਤੇ ਮੋਗਾ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਸਕੇ। ਉਸੇ ਕੜੀ ਤਹਿਤ ਉਨ੍ਹਾਂ ਸਥਾਨਕ ਸ਼ਹਿਰ ਦੇ ਵਾਰਡ ਨੰਬਰ 42 ਵਿਚ ਕਾਂਗਰਸੀ ਆਗੂ ਰਾਜੇਸ਼ ਸਿੰਗਲਾ ਦੇ ਸੱਦੇ ‘ਤੇ ਵਰਕਰਾਂ ਨਾਲ ਇਕ ਭਰਵੀਂ ਮੀਟਿੰਗ ਕੀਤੀ। ਇਸ ਮੌਕੇ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਪੰਜਾਬ ਦਾ ਵਿਕਾਸ ਆਪਣੇ ਪੂਰੇ ਜੋਬਨ ‘ਤੇ ਸੀ ਅਤੇ ਕਾਂਗਰਸ ਇਕ ਧਰਮ ਨਿਰਪੱਖ ਤੇ ਵਚਨਬੱਧ ਪਾਰਟੀ ਹੈ ਜਿਸ ਦਾ ਏਜੰਡਾ ਹਮੇਸ਼ਾ ਹੀ ਵਿਕਾਸ ਅਤੇ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਰਹੀ ਹੈ। ਇਸ ਲਈ ਸਾਲ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਏਗੀ ਅਤੇ ਉਹ ਵਾਅਦਾ ਕਰਦੇ ਹਨ ਕਿ ਮੋਗਾ ਹਲਕੇ ਦਾ ਸਰਬਪੱਖੀ ਵਿਕਾਸ ਹੋਣ ਦੇ ਨਾਲ ਕਦਰਾਂ ਕੀਮਤਾਂ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਵਾਰਡ ਵਾਸੀਆਂ ਨੇ ਉਨ੍ਹਾਂ ਨੂੰ ਮੋਗਾ ਹਲਕੇ ਤੋਂ ਵਿਧਾਨ ਸਭਾ ਚੋਣਾਂ ਵਿਚ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵਾਰਡ ਵਾਸੀਆਂ ਨੇ ਪਰਮਪਾਲ ਸਿੰਘ ਤਖ਼ਤੂਪੁਰਾ ਅਤੇ ਉਨ੍ਹਾਂ ਦੇ ਪਿਤਾ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਤਖ਼ਤੂਪੁਰਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਗਰਲਜ਼ ਕਾਲਜ ਸੁਖਾਨੰਦ ਵਿਖੇ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਸਰਕਾਰੀ ਕਾਲਜ ਪੱਤੋ ਹੀਰਾ ਸਿੰਘ ’ਚ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਸਪੈਸ਼ਲ ਕੈਂਪ ਲਗਾਇਆ
Ad Position 24