14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸੰਤ ਬਾਬਾ ਭਾਗ ਸਿੰਘ ਗਰਲਜ਼ ਕਾਲਜ ਸੁਖਾਨੰਦ ਵਿਖੇ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ

ਠੱਠੀ ਭਾਈ, 13 ਸਤੰਬਰ (ਜਗਰੂਪ ਸਿੰਘ ਮਠਾੜੂ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੇਰਾ ਯੁਵਾ ਭਾਰਤ ਮੋਗਾ ਵਲੋਂ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਐਨ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਠੱਠੀ ਭਾਈ, 13 ਸਤੰਬਰ (ਜਗਰੂਪ ਸਿੰਘ ਮਠਾੜੂ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੇਰਾ ਯੁਵਾ ਭਾਰਤ ਮੋਗਾ ਵਲੋਂ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਐਨ.ਐਸ.ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਗੁਰਪ੍ਰੀਤ ਸਿੰਘ ਜ਼ਿਲ੍ਹਾ ਯੁਵਾ ਅਫ਼ਸਰ ਮੋਗਾ ਅਤੇ ਗੁਰਭੇਜ ਸਿੰਘ ਮੈਂਬਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸ਼ਮਾ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਨਸ਼ਿਆਂ ਦੀ ਲਤ ਕਾਰਨ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦਰਸਾਉਂਦੀ ਫ਼ਿਲਮ ਵੀ ਦਿਖਾਈ ਗਈ। ਉਪਰੰਤ ਮਾਈ ਭਾਰਤ ਪੋਰਟਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥਣਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਅਤੇ ਨਸ਼ਾ ਮੁਕਤੀ ਕੁਇਜ਼ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਵਿਦਿਆਰਥਣਾਂ ਦੀ ਭਾਗੀਦਾਰੀ ਵਧਾਉਣ ਲਈ ਸਲੋਗਨ ਲੇਖਨ ਮੁਕਾਬਲਾ ਵੀ ਕਰਵਾਇਆ ਗਿਆ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿਚ ਜਾਗਰੂਕਤਾ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕਰਦਿਆਂ ਸਾਰਿਆਂ ਨੇ ਨਸ਼ਾ ਮੁਕਤ ਭਾਰਤ ਦੀ ਸਿਰਜਣਾ ਲਈ ਸਹੁੰ ਚੁੱਕੀ। ਇਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ. ਹਰਪ੍ਰੀਤ ਕੌਰ ਔਲਖ ਦੁਆਰਾ ਭਾਰਤ ਸਰਕਾਰ ਅਤੇ ਪੰਜਾਬ ਰਾਜ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਅਭਿਆਨ ਦੀ ਸ਼ਲਾਘਾ ਕੀਤੀ ਗਈ। ਸੈਮੀਨਾਰ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਹੋਈ। ਪ੍ਰੋਗਰਾਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਖ਼ਾਸ ਪ੍ਰਬੰਧ ਕੀਤਾ ਗਿਆ। ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਬਾਬਾ ਜਗਦੇਵ ਸਿੰਘ, ਚਰਨਜੀਤ ਸਿੰਘ ਗੱਬੀ, ਜੱਸਾ ਸਿੰਘ, ਚਰਨਜੀਤ ਸਿੰਘ ਸਿੱਧੂ, ਸੁਖਦੇਵ ਸਿੰਘ, ਦਿਆ ਸਿੰਘ, ਅਜਮੇਰ ਸਿੰਘ, ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਸਮੁੱਚੇ ਸਟਾਫ਼ ਅਤੇ ਵਿਦਿਆਰਥਣਾਂ ਦੀ ਹਾਜ਼ਰੀ ਵਿਚ ਕਾਲਜ ਪੁੱਜੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਐਨ.ਐਸ. ਐਸ.ਯੂਨਿਟ ਦੇ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਅਨੁਪਮ ਬਾਂਸਲ, ਪ੍ਰੋ. ਅਮਨਦੀਪ ਕੌਰ ਅਤੇ ਪ੍ਰੋਫ਼ੈਸਰ ਮਨਪ੍ਰੀਤ ਕੌਰ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਵੱਛ ਅਭਿਆਨ ਪੰਜਾਬ ਤਹਿਤ ਮੋਗਾ ਜ਼ਿਲ੍ਹੇ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਅਗਲੀ ਖ਼ਬਰ ਪਰਮਪਾਲ ਸਿੰਘ ਤਖ਼ਤੂਪੁਰਾ ਵੱਲੋਂ ਮੋਗਾ ਹਲਕੇ ’ਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ
Ad Position 24