13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ਼੍ਰੋਮਣੀ ਅਕਾਲੀ ਦਲ ਦੀ 16 ਦੀ ਰੈਲੀ ਸਬੰਧੀ ਯੂਥ ਪ੍ਰਧਾਨ ਵਲੋਂ ਮੀਟਿੰਗਾਂ ਰੈਲੀ ਵਿਚ ਨੌਜਵਾਨ ਵਰਗ ਵੱਡੀ ਗਿਣਤੀ ਸ਼ਮੂਲੀਅਤ ਕਰੇਗਾ-ਜਸਦੀਪ ਡਾਲਾ

ਅਜੀਤਵਾਲ, 13 ਸਤੰਬਰ (ਹਰਦੇਵ ਸਿੰਘ ਮਾਨ)-ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿਖੇ 16 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹੋ ਰਹੀ ਪੰਜਾਬ ਬਚਾਓ ਰੈਲੀ ਵਿਚ ਨੌਜਵਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਜਸਦੀਪ ਸਿੰਘ ਡਾਲਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਰੈਲੀ ਸਬੰਧੀ ਕੀਤੀਆਂ ਮੀਟਿੰਗਾਂ ਵਿਚ ਹੋ ਰਹੇ ਵੱਡੇ ਇਕੱਠਾਂ ਸਬੰਧੀ ਗੱਲਬਾਤ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਅਜੀਤਵਾਲ, 13 ਸਤੰਬਰ (ਹਰਦੇਵ ਸਿੰਘ ਮਾਨ)-ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿਖੇ 16 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹੋ ਰਹੀ ਪੰਜਾਬ ਬਚਾਓ ਰੈਲੀ ਵਿਚ ਨੌਜਵਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਜਸਦੀਪ ਸਿੰਘ ਡਾਲਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਰੈਲੀ ਸਬੰਧੀ ਕੀਤੀਆਂ ਮੀਟਿੰਗਾਂ ਵਿਚ ਹੋ ਰਹੇ ਵੱਡੇ ਇਕੱਠਾਂ ਸਬੰਧੀ ਗੱਲਬਾਤ ਕਰਦਿਆਂ ਕੀਤਾ। ਯੂਥ ਪ੍ਰਧਾਨ ਨੇ ਕਿਹਾ ਕਿ ਇਸ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ, ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਪਾਰਟੀ ਦੀ ਹੋਰ ਸੀਨੀਅਰ ਲੀਡਰਸ਼ਿਪ ਦੀ ਆਮਦ ਦਾ ਨੌਜਵਾਨ ਵਰਗ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਸਬੰਧੀ ਡਾਲਾ ਨੇ ਕਿਹਾ ਕਿ ਕੌਮੀ ਮੀਤ ਪ੍ਰਧਾਨ ਪ੍ਰਭਜੋਤ ਸਿੰਘ, ਕੌਮੀ ਮੀਤ ਪ੍ਰਧਾਨ ਅਮਰਿੰਦਰ ਸਿੰਘ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦੇਵ ਅਸ਼ੀਸ਼ ਮਲਕ, ਸੀਨੀਅਰ ਮੀਤ ਪ੍ਰਧਾਨ ਸੁਖਮੰਦਰ ਸਿੰਘ ਬੁੱਟਰ, ਸੀਨੀਅਰ ਮੀਤ ਪ੍ਰਧਾਨ ਗੁਰਕਮਲ ਸਿੰਘ, ਆਈ.ਟੀ. ਸੈੱਲ ਇੰਚਾਰਜ ਪ੍ਰਭਜੋਤ ਸਿੰਘ, ਦਲਜੀਤ ਸਿੰਘ ਜੀਤਾ ਸੈਦੋਕੇ ਆਦਿ ਸਮੇਤ ਹੋਰ ਨੌਜਵਾਨ ਆਗੂਆਂ ਦੀ ਅਣਥੱਕ ਮਿਹਨਤ ਨਾਲ ਹਲਕੇ ਦੇ ਪਿੰਡਾਂ ਸ਼ਹਿਰਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਹੋ ਰਹੇ ਵਿਸ਼ਾਲ ਇਕੱਠ ਇਸ ਗੱਲ ਦਾ ਸੰਕੇਤ ਦੇ ਰਹੇ ਹਨ ਕਿ 16 ਸਤੰਬਰ ਨੂੰ ਰੈਲੀ ਵਿਚ ਵੱਡੀ ਸ਼ਮੂਲੀਅਤ ਕਰਨ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ ਤੇ ਨੌਜਵਾਨ ਵਰਗ ਆਪ ਮੁਹਾਰੇ ਹੀ ਰੈਲੀ ਵਿਚ ਵੱਡੀ ਇਕੱਤਰਤਾ ਲਈ ਉਤਸ਼ਾਹ ਨਾਲ ਕੰਮ ਕਰ ਰਿਹਾ ਹੈ। ਪ੍ਰਧਾਨ ਡਾਲਾ ਕਿਹਾ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪਾਰਟੀ ਦਾ ਯੂਥ ਇਤਿਹਾਸ ਸਿਰਜੇਗਾ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਨੌਜਵਾਨਾਂ ਵਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ। ਇਨ੍ਹਾਂ ਮੀਟਿੰਗਾਂ ਸਮੇਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਰਪੰਚ ਜਗਤਾਰ ਸਿੰਘ ਕੋਕਰੀ, ਕੋਰ ਕਮੇਟੀ ਮੈਂਬਰ ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਹਰਕੀਰਤ ਸਿੰਘ , ਸਰਕਲ ਪ੍ਰਧਾਨ ਮਨਿੰਦਰ ਸਿੰਘ ਅਜੀਤਵਾਲ, ਕੋਰ ਕਮੇਟੀ ਮੈਂਬਰ ਪ੍ਰਦੀਪ ਸਿੰਘ ਅਜੀਤਵਾਲ, ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਦੋਕੇ, ਸਰਕਲ ਪ੍ਰਧਾਨ ਕੁਲਦੀਪ ਸਿੰਘ ਡਾਲਾ, ਕੋਰ ਕਮੇਟੀ ਮੈਂਬਰ ਹਰਦੀਪ ਸਿੰਘ, ਸਰਕਲ ਪ੍ਰਧਾਨ ਲਵਪ੍ਰੀਤ ਸਿੰਘ ਲੋਪੋ, ਕੋਰ ਕਮੇਟੀ ਮੈਂਬਰ ਗੁਰਜੀਤ ਸਿੰਘ, ਮਨਿੰਦਰ ਸਿੰਘ ਮੀਨੀਆ ਆਦਿ ਪਾਰਟੀ ਵਰਕਰ ਅਤੇ ਅਹੁਦੇਦਾਰਾਂ ਨਾਲ ਵੱਖ-ਵੱਖ ਪਿੰਡਾਂ ਵਿਚ ਵੱਡੀ ਗਿਣਤੀ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ‘ਚ ਬਿਜਲੀ ਕੱਟਾਂ ਤੋਂ ਲੋਕ ਔਖੇ-ਬਰਜਿੰਦਰ ਸਿੰਘ ਮੱਖਣ ਬਰਾੜ ਅਗਲੀ ਖ਼ਬਰ ਹੈੱਡ ਮਾਸਟਰ ਜਗਰੂਪ ਸਿੰਘ ਸਿੱਧੂ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ
Ad Position 24