13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਿਜਲੀ ਸਰਪਲੱਸ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਲੋਕ ਅਣ ਐਲਾਨੇ ਕੱਟਾਂ ਤੋਂ ਦੁਖੀ-ਪ੍ਰਧਾਨ ਨਿਹਾਲ ਸਿੰਘ ਭੁੱਲਰ

ਕਿਸ਼ਨਪੁਰਾ ਕਲਾਂ, 13 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਵਿਚ ਲਗਾਤਾਰ ਲੱਗ ਰਹੇ ਲੰਮੇ ਅਤੇ ਅਣ ਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਦੱਸ ਕੇ ਕੀਤੇ ਜਾ ਰਹੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਕਿਸ਼ਨਪੁਰਾ ਕਲਾਂ, 13 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਵਿਚ ਲਗਾਤਾਰ ਲੱਗ ਰਹੇ ਲੰਮੇ ਅਤੇ ਅਣ ਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਦੱਸ ਕੇ ਕੀਤੇ ਜਾ ਰਹੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਅਣ ਨਿਯਮਤ ਸਪਲਾਈ ਦਾ ਪ੍ਰਭਾਵ ਸਿਰਫ਼ ਘਰੇਲੂ ਖਪਤਕਾਰਾਂ ਤੱਕ ਸੀਮਤ ਨਹੀਂ, ਸਗੋਂ ਪਿੰਡਾਂ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ‘ਤੇ ਵੀ ਪੈ ਰਿਹਾ ਹੈ। ਬਿਜਲੀ ਦੀ ਸਮੱਸਿਆ ਕਾਰਨ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਵਿੱਚ ਦਿੱਕਤਾਂ ਆ ਰਹੀਆਂ ਹਨ ਅਤੇ ਝੋਨੇ ਦੀ ਫ਼ਸਲ ਵੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਲੰਮੇ ਬਿਜਲੀ ਕੱਟਾਂ ਕਾਰਨ ਘਰੇਲੂ ਖਪਤਕਾਰਾਂ ਨੂੰ ਪ੍ਰੇਸ਼ਾਨੀ, ਦੁਕਾਨਦਾਰਾਂ ਦੇ ਕਾਰੋਬਾਰ ਨੂੰ ਨੁਕਸਾਨ ਅਤੇ ਉਦਯੋਗਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ਼ਤਿਹਾਰਬਾਜ਼ੀ ਅਤੇ ਬਿਆਨਾਂ ਤੋਂ ਅੱਗੇ ਵਧ ਕੇ ਬਿਜਲੀ ਸਪਲਾਈ ਦੀ ਸਮੱਸਿਆ ਦਾ ਢੁਕਵਾਂ ਹੱਲ ਕਰੇ। ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਜਦੋਂ ਸੂਬੇ ਨੂੰ ਬਿਜਲੀ ਸਰਪਲੱਸ ਦੱਸਿਆ ਜਾ ਰਿਹਾ ਹੈ ਤਾਂ ਫਿਰ ਵਾਰ-ਵਾਰ ਲੱਗ ਰਹੇ ਅਣ ਐਲਾਨੇ ਕੱਟਾਂ ਦਾ ਕਾਰਨ ਕੀ ਹੈ। ਉਨ੍ਹਾਂ ਸਰਕਾਰ ਤੋਂ ਇਸ ਮਾਮਲੇ ‘ਤੇ ਸਪਸ਼ਟ ਜਵਾਬ ਦੇਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ ਅਗਲੀ ਖ਼ਬਰ ਰੋਟਰੀ ਕਲੱਬ ਮੋਗਾ ਰਾਇਲ ਨੇ ਇਕ ਅਪਾਹਜ ਵਿਅਕਤੀ ਨੂੰ ਵੀਲ੍ਹਚੇਅਰ ਭੇਟ ਕੀਤੀ ਕਲੱਬ ਮੈਂਬਰਾਂ ਨੇ ਭਵਿੱਖ ’ਚ ਵੀ ਸਹਿਯੋਗ ਦ...
Ad Position 24