13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਜਾਪ ਅਤੇ ਬੱਚਿਆਂ ਦੇ ਗੁਰਬਾਣੀ ਕੁਇਜ਼ ਮੁਕਾਬਲੇ ਕਰਵਾਏ

ਨਿਹਾਲ ਸਿੰਘ ਵਾਲਾ, 13 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਪੂਰਬਕ ਮਨਾਇਆ ਗਿਆ। ਮੈਡਮ ਤਰਸੇਮਪਾਲ ਕੌਰ, ਮੈਡਮ ਰੁਪਿੰਦਰ ਕੌਰ, ਸੁਖਜਿੰਦਰ ਸਿੰਘ ਅਤੇ ਸੁਖਮਨ ਸਿੰਘ ਦੀ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸੰਗਤ ਰੂਪ ਵਿਚ ਜਪੁਜੀ ਸਾਹਿਬ ਦੇ ਜਾਪ ਕੀਤੇ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਨਿਹਾਲ ਸਿੰਘ ਵਾਲਾ, 13 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਪੂਰਬਕ ਮਨਾਇਆ ਗਿਆ। ਮੈਡਮ ਤਰਸੇਮਪਾਲ ਕੌਰ, ਮੈਡਮ ਰੁਪਿੰਦਰ ਕੌਰ, ਸੁਖਜਿੰਦਰ ਸਿੰਘ ਅਤੇ ਸੁਖਮਨ ਸਿੰਘ ਦੀ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸੰਗਤ ਰੂਪ ਵਿਚ ਜਪੁਜੀ ਸਾਹਿਬ ਦੇ ਜਾਪ ਕੀਤੇ। ਵਿਦਿਆਰਥੀ ਮਨਜਿੰਦਰ ਸਿੰਘ ਨੇ ਸਰਬੱਤ ਦੇ ਭਲੇ ਅਤੇ ਸੰਸਥਾ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਗੁਰੂ ਕੀ ਦੇਗ ਵਰਤਾਉਣ ਉਪਰੰਤ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਭਲੇ ਅਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ। ਵਾਈਸ ਪ੍ਰਿੰਸੀਪਲ ਮੈਡਮ ਮੀਨਾ ਨੇ ਕਿਹਾ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਤੇ ਅਮਲ ਕਰਨ ਨਾਲ ਹੀ ਵਿਸ਼ਵ ਦੀਆਂ ਸਮੱਸਿਆਵਾਂ ਦਾ ਹੱਲ ਸੰਭਵ ਹੈ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੁਨੀਆ ਦਾ ਇਕੋ-ਇਕ ਅਜਿਹਾ ਧਾਰਮਿਕ ਗ੍ਰੰਥ ਹੈ, ਜਿਸ ਵਿਚ ਜਾਤ-ਪਾਤ, ਊਚ ਨੀਚ ਅਤੇ ਕਰਮ ਕਾਂਡ ਵਰਗੀਆਂ ਅਲਾਮਤਾਂ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਅਤੇ ਇਸ ਵਿਚ ਸ਼ਾਮਲ ਗੁਰੂ ਸਾਹਿਬਾਨ, ਭਗਤਾਂ, ਭੱਟਾਂ ਅਤੇ ਸਿੱਖਾਂ ਦੀ ਬਾਣੀ ਬਾਰੇ ਚਾਨਣਾ ਪਾਇਆ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਪੈਗ਼ਾਮ ਵਿਚ ਦੱਸਿਆ ਕਿ ਗੁਰਬਾਣੀ ਜਿੱਥੇ ਵਿਗਿਆਨ ਦੇ ਗੁੱਝੇ ਭੇਦਾਂ ਦੀ ਗੱਲ ਕਰਦੀ ਹੈ ਉੱਥੇ ਵਹਿਮਾਂ ਭਰਮਾਂ ਅਤੇ ਪਾਖੰਡਵਾਦ ਦਾ ਤਿੱਖਾ ਵਿਰੋਧ ਕਰਕੇ ਮਨੁੱਖਤਾ ਦੀ ਸੁਚੱਜੀ ਅਗਵਾਈ ਕਰਦੀ ਹੈ। ਇਸ ਸਮੇਂ ਮੈਡਮ ਸਰਬਜੀਤ ਕੌਰ ਨੇ ਗੁਰਮਤਿ ਅਤੇ ਗੁਰਬਾਣੀ ਨਾਲ ਸਬੰਧਿਤ ਕੁਇਜ਼ ਮੁਕਾਬਲੇ ਵੀ ਕਰਵਾਏ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਬਕ ਢੁਕਵੇਂ ਜਵਾਬ ਵੀ ਦਿੱਤੇ। ਮੰਚ ਸਜਾਉਣ ਦੀ ਸੇਵਾ ਮੈਡਮ ਮਨਪ੍ਰੀਤ ਕੌਰ, ਅਰਵਿੰਦਰ ਸਿੰਘ ਸੇਖੋਂ ਅਤੇ ਮਨਜੋਤ ਕੌਰ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਸੁਨਿੱਧੀ ਮਿੱਤਲ, ਬਲਜੀਤ ਕੌਰ ਸ਼ਰਮਾ, ਹਰਪ੍ਰੀਤ ਕੌਰ ਜੈਦਕਾ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ ਹਿੰਮਤਪੁਰਾ, ਵੀਰਪਾਲ ਬੌਡੇ, ਇੰਦਰਜੀਤ ਕੌਰ, ਜਗਦੇਵ ਸਿੰਘ ਧਾਲੀਵਾਲ ਨੇ ਵਿਸ਼ੇਸ਼ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਲਗਾਇਆ ਅਡਵੈਂਚਰ ਫਨ ਕੈਂਪ ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ
Ad Position 24