ਘੱਲ ਕਲਾਂ ਵਿਖੇ ਰੇਲਵੇ ਫਾਟਕਾਂ ’ਤੇ ਬਣੇਗਾ ਅੰਡਰ ਬ੍ਰਿਜ
ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਮਾਜ ਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਜਬਰਜੰਗ ਸਿੰਘ ਬਰਾੜ ਘੱਲ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਘੱਲ ਕਲਾਂ ਵਿਖੇ ਰੇਲ ਲਾਈਨ ਦੇ ਫਾਟਕ ਨੰਬਰ ਏ-57 ‘ਤੇ ਰੇਲਵੇ ਵਿਭਾਗ ਵਲੋਂ ਬਹੁਤ ਜਲਦੀ ਅੰਡਰ ਬ੍ਰਿਜ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘੱਲ ਕਲਾਂ ਅਤੇ ਨਾਲ ਲੱਗਦੇ ਪਿੰਡਾਂ ਸਾਫੂਵਾਲਾ, ਡਰੋਲੀ ਭਾਈ, ਬੁੱਕਣ ਵਾਲਾ ਤੋਂ ਇਲਾਵਾ ਹੋਰ ਕਈ ਪਿੰਡਾਂ ਨੂੰ ਮੋਗਾ-ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਨਾਲ ਜੋੜਦੀ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਵਾਲੀ ਲਿੰਕ ਸੜਕ ‘ਤੇ ਬਣੇ ਇਨ੍ਹਾਂ ਫਾਟਕਾਂ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਰੇਲ ਆਉਣ ਸਮੇਂ ਫਾਟਕ ਬੰਦ ਹੋਣ ਕਰ ਕੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਸਨ, ਹਾੜੀ ਅਤੇ ਸਾਉਣੀ ਦੀ ਫ਼ਸਲ ਦੀ ਕਟਾਈ ਸਮੇਂ ਤਾਂ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ ਸੀ ਜਿਸ ਨੂੰ ਦੇਖਦੇ ਹੋਏ ਮੇਰੇ ਅਤੇ ਪਿੰਡ ਦੇ ਸਾਬਕਾ ਸਰਪੰਚ ਗੁਰਨਾਮ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ , ਹਰਬੰਸ ਸਿੰਘ, ਸਾਬਕਾ ਸਰਪੰਚ ਚਮਕੌਰ ਸਿੰਘ ਆਦਿ ਮੁਹਤਬਰ ਵਿਅਕਤੀਆਂ ਵਲੋਂ ਪਿਛਲੇ ਸਾਲਾਂ ਤੋਂ ਰੇਲਵੇ ਵਿਭਾਗ ਅਤੇ ਡਿਪਟੀ ਕਮਿਸ਼ਨਰ ਮੋਗਾ ਨੂੰ ਲਿਖਤੀ ਪੱਤਰਾਂ ਰਾਹੀਂ ਮੰਗ ਕੀਤੀ ਸੀ ਕਿ ਲੋਕ ਦੀ ਸਮੱਸਿਆ ਨੂੰ ਦੇਖਦੇ ਹੋਏ ਇੱਥੇ ਅੰਡਰ ਬ੍ਰਿਜ ਬਣਾਇਆ ਜਾਵੇ।
ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਮਾਜ ਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਜਬਰਜੰਗ ਸਿੰਘ ਬਰਾੜ ਘੱਲ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਘੱਲ ਕਲਾਂ ਵਿਖੇ ਰੇਲ ਲਾਈਨ ਦੇ ਫਾਟਕ ਨੰਬਰ ਏ-57 ‘ਤੇ ਰੇਲਵੇ ਵਿਭਾਗ ਵਲੋਂ ਬਹੁਤ ਜਲਦੀ ਅੰਡਰ ਬ੍ਰਿਜ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘੱਲ ਕਲਾਂ ਅਤੇ ਨਾਲ ਲੱਗਦੇ ਪਿੰਡਾਂ ਸਾਫੂਵਾਲਾ, ਡਰੋਲੀ ਭਾਈ, ਬੁੱਕਣ ਵਾਲਾ ਤੋਂ ਇਲਾਵਾ ਹੋਰ ਕਈ ਪਿੰਡਾਂ ਨੂੰ ਮੋਗਾ-ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਨਾਲ ਜੋੜਦੀ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਵਾਲੀ ਲਿੰਕ ਸੜਕ ‘ਤੇ ਬਣੇ ਇਨ੍ਹਾਂ ਫਾਟਕਾਂ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਰੇਲ ਆਉਣ ਸਮੇਂ ਫਾਟਕ ਬੰਦ ਹੋਣ ਕਰ ਕੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਸਨ, ਹਾੜੀ ਅਤੇ ਸਾਉਣੀ ਦੀ ਫ਼ਸਲ ਦੀ ਕਟਾਈ ਸਮੇਂ ਤਾਂ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ ਸੀ ਜਿਸ ਨੂੰ ਦੇਖਦੇ ਹੋਏ ਮੇਰੇ ਅਤੇ ਪਿੰਡ ਦੇ ਸਾਬਕਾ ਸਰਪੰਚ ਗੁਰਨਾਮ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ , ਹਰਬੰਸ ਸਿੰਘ, ਸਾਬਕਾ ਸਰਪੰਚ ਚਮਕੌਰ ਸਿੰਘ ਆਦਿ ਮੁਹਤਬਰ ਵਿਅਕਤੀਆਂ ਵਲੋਂ ਪਿਛਲੇ ਸਾਲਾਂ ਤੋਂ ਰੇਲਵੇ ਵਿਭਾਗ ਅਤੇ ਡਿਪਟੀ ਕਮਿਸ਼ਨਰ ਮੋਗਾ ਨੂੰ ਲਿਖਤੀ ਪੱਤਰਾਂ ਰਾਹੀਂ ਮੰਗ ਕੀਤੀ ਸੀ ਕਿ ਲੋਕ ਦੀ ਸਮੱਸਿਆ ਨੂੰ ਦੇਖਦੇ ਹੋਏ ਇੱਥੇ ਅੰਡਰ ਬ੍ਰਿਜ ਬਣਾਇਆ ਜਾਵੇ। ਜਬਰਜੰਗ ਸਿੰਘ ਬਰਾੜ ਨੇ ਪਿੰਡ ਵਾਸੀਆਂ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਹੁਣ ਇਹ ਮੰਗ ਬਹੁਤ ਜਲਦੀ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀ ਕਾਗ਼ਜ਼ੀ ਕਾਰਵਾਈ ਮੁਕੰਮਲ ਹੋ ਚੁੱਕੀ ਹੈ ਅਤੇ ਦਫ਼ਤਰ ਡਿਪਟੀ ਕਮਿਸ਼ਨਰ ਮੋਗਾ ਵਲੋਂ ਰੇਲਵੇ ਵਿਭਾਗ ਨੂੰ ਐਨ.ਓ.ਸੀ. ਭੇਜ ਦਿੱਤੀ ਗਈ ਹੈ ਜਿਸ ਸਬੰਧੀ ਉੱਤਰੀ ਰੇਲਵੇ ਡਵੀਜ਼ਨ ਜਲੰਧਰ ਦੇ ਡਿਪਟੀ ਕੰਸਟਰੱਕਸ਼ਨ ਸ਼ੁਭਮ ਖੁਰਾਣਾ ਨੇ ਦੱਸਿਆ ਕਿ ਇਸ ਅੰਡਰ ਬ੍ਰਿਜ ਨੂੰ ਬਣਾਉਣ ਲਈ ਟੈਂਡਰ ਪਾਸ ਹੋ ਚੁੱਕੇ ਹਨ ਜਿਸ ਦਾ ਕੰਮ ਬਹੁਤ ਜਲਦੀ ਸ਼ੁਰੂ ਕੀਤਾ ਜਾਵੇਗਾ।