17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਐਸ.ਐਸ.ਪੀ. ਮੋਗਾ ਨੇ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ, ਮੌਕੇ ’ਤੇ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਵਿਚ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਤੁਰੰਤ ਅਤੇ ਨਿਰਪੱਖ ਨਿਪਟਾਰਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਵਲੋਂ ਜਨਤਾ ਦਰਬਾਰ ਲਗਾ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਦਰਖ਼ਾਸਤਾਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਮੌਕੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਵਲੋਂ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ, ਪੁਲਿਸ ਨਾਲ ਸਬੰਧਿਤ ਮਾਮਲਿਆਂ ਅਤੇ ਹੋਰ ਸ਼ਿਕਾਇਤਾਂ ਸਬੰਧੀ ਆਪਣੀਆਂ ਦਰਖ਼ਾਸਤਾਂ ਪੇਸ਼ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 17-09-2026
ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਵਿਚ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਤੁਰੰਤ ਅਤੇ ਨਿਰਪੱਖ ਨਿਪਟਾਰਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਵਲੋਂ ਜਨਤਾ ਦਰਬਾਰ ਲਗਾ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਦਰਖ਼ਾਸਤਾਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਮੌਕੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਵਲੋਂ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ, ਪੁਲਿਸ ਨਾਲ ਸਬੰਧਿਤ ਮਾਮਲਿਆਂ ਅਤੇ ਹੋਰ ਸ਼ਿਕਾਇਤਾਂ ਸਬੰਧੀ ਆਪਣੀਆਂ ਦਰਖ਼ਾਸਤਾਂ ਪੇਸ਼ ਕੀਤੀਆਂ ਗਈਆਂ। ਐਸ.ਐਸ.ਪੀ. ਮੋਗਾ ਵਲੋਂ ਹਰੇਕ ਸ਼ਿਕਾਇਤਕਰਤਾ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਸਬੰਧਿਤ ਮਾਮਲਿਆਂ ਦੀ ਜਾਣਕਾਰੀ ਲੈਂਦਿਆਂ ਕਾਨੂੰਨ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਮੋਗਾ ਨੇ ਸਬੰਧਿਤ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਵਲੋਂ ਪੇਸ਼ ਕੀਤੀਆਂ ਦਰਖ਼ਾਸਤਾਂ ਦਾ ਨਿਰਪੱਖ ਅਤੇ ਸਮੇਂ-ਸਿਰ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਮੌਕਾ ਦਿੱਤਾ ਜਾਵੇ ਅਤੇ ਕਿਸੇ ਵੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਸਮੇਂ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਦੌਰਾਨ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਮੋਗਾ ਪੁਲਿਸ ਆਮ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰ ਸਮੇਂ ਉਪਲਬਧ ਹੈ। ਪੁਲਿਸ ਵਿਭਾਗ ਵਲੋਂ ਲੋਕਾਂ ਨਾਲ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਪੁਲਿਸਿੰਗ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਐਸ.ਐਸ.ਪੀ. ਮੋਗਾ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਪੁਲਿਸ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਭਰੋਸੇ ਨੂੰ ਕਾਇਮ ਰੱਖਣ ਲਈ ਮੋਗਾ ਪੁਲਿਸ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੋਗਾ ਪੁਲਿਸ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀਆਂ ਜਾਇਜ਼ ਸ਼ਿਕਾਇਤਾਂ ਅਤੇ ਸਮੱਸਿਆਵਾਂ ਸਬੰਧੀ ਪੁਲਿਸ ਨਾਲ ਸੰਪਰਕ ਕਰਨ। ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮੋਗਾ ਵਿਚ 26 ਸ਼ਕਤੀਪੀਠਾਂ ਦੀਆਂ ਪਾਵਨ ਜੋਤੀਆਂ ਦੀ ਵਿਸ਼ਾਲ ਸ਼ੋਭਾ ਯਾਤਰਾ ਗੀਤਾ ਭਵਨ ਤੋਂ ਕੱਢੀ ਜਾਵੇਗੀ-ਰਾਜੇਸ਼ ਅਰੋੜਾ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਦਾ 532ਵਾਂ ਜਨਮ ਦਿਵਸ ਸ਼ਰਧਾ ਨਾਲ ਮਨਾਇਆ ਜਾਵੇਗਾ-ਬਾਬਾ ਭੋਲਾ ਭਗਤ
Ad Position 24