17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਐਸ.ਬੀ.ਬੀ.ਐਸ. ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

ਠੱਠੀ ਭਾਈ, 16 ਸਤੰਬਰ (ਜਗਰੂਪ ਸਿੰਘ ਮਠਾੜੂ)-ਐਸ. ਬੀ.

Ad Position 21
No active advertisement
ਅਜੀਤ ਡੈਸਕ 17-09-2026
ਠੱਠੀ ਭਾਈ, 16 ਸਤੰਬਰ (ਜਗਰੂਪ ਸਿੰਘ ਮਠਾੜੂ)-ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਨੇ ਸ਼ਾਂਤੀ ਦਾ ਸੰਦੇਸ਼ ਦਿੰਦਿਆਂ ਵਿਦਿਆਰਥੀਆਂ ਨੂੰ ਪਿਆਰ, ਸਦਭਾਵਨਾ ਅਤੇ ਸਹਿਣਸ਼ੀਲਤਾ ਨਾਲ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਸ਼ਾਂਤੀ, ਅਹਿੰਸਾ, ਏਕਤਾ ਅਤੇ ਭਾਈਚਾਰਕ ਸਾਂਝ ’ਤੇ ਭਾਸ਼ਣ, ਕਵਿਤਾਵਾਂ, ਗੀਤ ਅਤੇ ਕੋਰਿਓਗ੍ਰਾਫੀ ਪੇਸ਼ ਕੀਤੀ।ਡਾਇਰੈਕਟਰ ਮੈਡਮ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਜਦੋਂ ਚਾਰੇ ਪਾਸੇ ਨਫ਼ਰਤ ਅਤੇ ਤਣਾਅ ਦਾ ਮਾਹੌਲ ਹੈ ਉਸ ਸਮੇਂ ਸ਼ਾਂਤੀ ਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ ਬੱਚਾ ਆਪਣੇ ਦਿਲ ਵਿਚ ਨਫਰਤ ਦੀ ਥਾਂ ਪਿਆਰ, ਸਤਿਕਾਰ ਅਤੇ ਸਹਿਣਸ਼ੀਲਤਾ ਨੂੰ ਥਾਂ ਦੇਵੇ ਤਾਂ ਪੂਰੇ ਵਿਸ਼ਵ ਵਿਚ ਸ਼ਾਂਤੀ ਸਥਾਪਿਤ ਕੀਤੀ ਜਾ ਸਕਦੀ ਹੈ। ਅੰਤ ਵਿਚ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੇ ਵਿਸ਼ਵ ਸ਼ਾਂਤੀ ਬਣਾਈ ਰੱਖਣ ਦੀ ਸਹੁੰ ਚੁੱਕੀ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਵਲੋਂ ਵਿਸਥਾਰੀ ਮੀਟਿੰਗ 26 ਨੂੰ ਮੋਗਾ ਮੰਡੀ ’ਚ ਭਾਜਪਾ ਅਤੇ ਆਰ.ਐਸ.ਐਸ. ਦੇ ਫ਼ਾਸ਼ੀਵ... ਅਗਲੀ ਖ਼ਬਰ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੀ ਅੰਡਰ-19 ਕਬੱਡੀ ਟੀਮ ਨੇ ਜ਼ਿਲ੍ਹਾ ਮੁਕਾਬਲਾ ਜਿੱਤਿਆ-ਸੂਬਾ ਪੱਧਰੀ ਮੁਕਾਬਲੇ ਲਈ ਕੁਆਲੀ...
Ad Position 24