17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੁਰੂ ਨਾਨਕ ਕਾਲਜ ਮੋਗਾ ਵਿਖੇ ਸਾਰਾਗੜ੍ਹੀ ਦਿਵਸ ਮਨਾਇਆ

ਮੋਗਾ, 16 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਲੋਕਲ ਮੈਨੇਜਿੰਗ ਕਮੇਟੀ ਦੇ ਐਡੀਸ਼ਨਲ ਸਕੱਤਰ ਸੰਜੀਤ ਸਿੰਘ ਸੰਨੀ ਗਿੱਲ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਤਿਹਾਸ ਵਿਭਾਗ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਸਾਰਾਗੜ੍ਹੀ ਦਿਵਸ ਮਨਾਇਆ।

Ad Position 21
No active advertisement
ਅਜੀਤ ਡੈਸਕ 17-09-2026
ਮੋਗਾ, 16 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਲੋਕਲ ਮੈਨੇਜਿੰਗ ਕਮੇਟੀ ਦੇ ਐਡੀਸ਼ਨਲ ਸਕੱਤਰ ਸੰਜੀਤ ਸਿੰਘ ਸੰਨੀ ਗਿੱਲ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਤਿਹਾਸ ਵਿਭਾਗ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਸਾਰਾਗੜ੍ਹੀ ਦਿਵਸ ਮਨਾਇਆ। ਇਸ ਮੌਕੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੂੰ ਇਤਿਹਾਸ ਵਿਭਾਗ ਦੇ ਮੁਖੀ ਡਾ. ਰਾਗਨੀ ਸ਼ਰਮਾ ਅਤੇ ਵਿਦਿਆਰਥੀਆਂ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਜੀ ਆਇਆਂ ਕਿਹਾ ਗਿਆ। ਡਾ. ਰਾਗਨੀ ਸ਼ਰਮਾ ਵਲੋਂ ਸਾਰਾਗੜ੍ਹੀ ਦੇ ਇਤਿਹਾਸ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੰਦੇ ਹੋਏ ਅਜੋਕੇ ਸਮੇਂ ਦੇ ਪ੍ਰਸੰਗ ਵਿਚ ਇਸ ਦੀ ਮਹੱਤਤਾ ਬਾਰੇ ਦੱਸਦਿਆਂ ਹੋਏ ਕਿਹਾ ਕਿ ਸਾਨੂੰ ਇਤਿਹਾਸ ਬਹੁਤ ਕੁਝ ਸਿਖਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਅਗਰ ਕਿਸੇ ਕੌਮ ਨੂੰ ਖ਼ਤਮ ਕਰਨਾ ਹੈ ਤੇ ਉਸ ਦਾ ਇਤਿਹਾਸ ਖ਼ਤਮ ਕਰ ਦਿਓ, ਕੌਮ ਆਪਣੇ ਆਪ ਖ਼ਤਮ ਹੋ ਜਾਵੇਗੀ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਇਤਿਹਾਸਕ ਲੜਾਈ ਅਤੇ ਇਸ ਨਾਲ ਸਬੰਧਿਤ ਸ਼ਹੀਦਾਂ ਦੀ ਬਹਾਦਰੀ ਬਾਰੇ ਦੱਸਿਆ ਅਤੇ ਪੋਰਸ ਵਰਗੇ ਮਹਾਨ ਯੋਧਾ ਦੀ ਉਦਾਹਰਨ ਦੇ ਕੇ ਸਮਝਾਇਆ ਕਿ ਪੰਜਾਬੀ ਕਿੰਨੇ ਬਹਾਦਰ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਨਾ ਸ੍ਰੋਤ ਰਹੇਗੀ। ਇਸ ਮੌਕੇ ਕਾਲਜ ਦੇ ਅਲੱਗ - ਅਲੱਗ ਕਲਾਸਾਂ ਦੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਭਾਗ ਲਿਆ। ਭਾਸ਼ਣ ਮੁਕਾਬਲਿਆਂ ਵਿਚ ਸਟੀਵਨਪਾਲ ਸਿੰਘ, ਬੀ.ਏ. ਭਾਗ ਦੂਜਾ ਦੇ ਵਿਦਿਆਰਥੀ ਨੇ ਪਹਿਲਾ ਸਥਾਨ, ਗੁਰਲੀਨ ਕੌਰ, ਬੀ.ਏ. ਭਾਗ ਦੂਜਾ ਨੇ ਦੂਸਰਾ ਸਥਾਨ ਅਤੇ ਸੁਖਦੇਵ ਸਿੰਘ, ਬੀ.ਏ. ਭਾਗ ਤੀਜਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਵਿਚ ਰਜਨਦੀਪ ਕੌਰ, ਬੀ.ਏ. ਭਾਗ ਦੂਜਾ ਨੇ ਪਹਿਲਾ ਸਥਾਨ, ਗੁਰਲੀਨ ਕੌਰ, ਬੀ.ਏ. ਭਾਗ ਦੂਜਾ ਨੇ ਦੂਸਰਾ ਸਥਾਨ ਅਤੇ, ਦੀਯਾ, ਬੀ.ਏ. ਭਾਗ ਤੀਜਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਤਿਹਾਸ ਵਿਭਾਗ ਦੇ ਮੁਖੀ ਡਾ. ਰਾਗਨੀ ਸ਼ਰਮਾ ਨੇ ਇਤਿਹਾਸ ਅਤੇ ਵਿਰਸੇ ਨਾਲ ਜੁੜਨ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਅਸੀਂ ਪੰਜਾਬੀ ਸਦਾ ਰਿਣੀ ਰਹਾਂਗੇ। ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਪਣੇ ਦੇਸ਼ ਵਿਚ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਵਲੋਂ ਵਿਸਥਾਰੀ ਮੀਟਿੰਗ 26 ਨੂੰ ਮੋਗਾ ਮੰਡੀ ’ਚ ਭਾਜਪਾ ਅਤੇ ਆਰ.ਐਸ.ਐਸ. ਦੇ ਫ਼ਾਸ਼ੀਵ...
Ad Position 24