ਬਲੂਮਿੰਗ ਬਡਜ਼ ਸਕੂਲ ਵਿਚ ਮਨਾਇਆ ਓਜ਼ੋਨ ਦਿਵਸ
ਵਿਦਿਆਰਥੀਆਂ ਨੇ ਓਜ਼ੋਨ ਪਰਤ ਦੀ ਮਹੱਤਤਾ ਅਤੇ ਵਾਤਾਵਰਨ ਸੰਭਾਲ ਦਾ ਦਿੱਤਾ ਸੰਦੇਸ਼
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਓਜ਼ੋਨ ਦਿਵਸ ਮੌਕੇ ਵਿਸ਼ੇਸ਼ ਗਤੀਵਿਧੀ ਕਰਵਾਈ ਗਈ।
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਓਜ਼ੋਨ ਦਿਵਸ ਮੌਕੇ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਚਾਰਟ ਤਿਆਰ ਕੀਤੇ ਅਤੇ ਆਰਟੀਕਲ ਪੇਸ਼ ਕਰ ਕੇ ਓਜ਼ੋਨ ਪਰਤ ਦੀ ਮਹੱਤਤਾ, ਇਸ ਦੇ ਇਤਿਹਾਸ ਅਤੇ ਵਾਤਾਵਰਨ ਦੀ ਸੁਰੱਖਿਆ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਆਰਟੀਕਲਾਂ ਰਾਹੀਂ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਓਜ਼ੋਨ ਪਰਤ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕਰਨਾ ਹੈ। ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਚਾਰਟਾਂ ਵਿਚ ਓਜ਼ੋਨ ਪਰਤ ਦੀ ਮਹੱਤਤਾ ਅਤੇ ਵਾਤਾਵਰਨ ਨਾਲ ਇਸ ਦੇ ਸਬੰਧ ਨੂੰ ਰਚਨਾਤਮਿਕ ਢੰਗ ਨਾਲ ਦਰਸਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਓਜ਼ੋਨ ਦਿਵਸ ਸਬੰਧੀ ਆਪਣੇ ਸੰਦੇਸ਼ ਵਿਚ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਵਾਤਾਵਰਨ ਪ੍ਰਤੀ ਜਾਗਰੂਕਤਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਬਲੂਮਿੰਗ ਬਡਜ਼ ਸਕੂਲ ਵਿਖੇ ਕਰਵਾਈ ਗਈ ਇਹ ਗਤੀਵਿਧੀ ਵਿਦਿਆਰਥੀਆਂ ਲਈ ਗਿਆਨ ਵਰਧਕ ਅਤੇ ਜਾਗਰੂਕਤਾ ਭਰਪੂਰ ਰਹੀ। ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕਤਾ ਅਤੇ ਪੇਸ਼ਕਾਰੀ ਰਾਹੀਂ ਓਜ਼ੋਨ ਪਰਤ ਦੀ ਸੁਰੱਖਿਆ ਅਤੇ ਵਾਤਾਵਰਨ ਸੰਭਾਲ ਦਾ ਮਹੱਤਵਪੂਰਨ ਸੰਦੇਸ਼ ਦਿੱਤਾ।