18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਸਿੱਖਿਆ, ਖੇਡਾਂ ਤੇ ਰੋਜ਼ਗਾਰ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ-ਸੰਜੀਵ ਕੁਮਾਰ ਬੱਠਲਾ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੂਬਾਈ ਫੈਸਲੇ ਅਨੁਸਾਰ 12-13 ਸਤੰਬਰ ਨੂੰ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਹੁਣ 18 19 ਸਤੰਬਰ ਨੂੰ ਰਹਿੰਦੇ ਮੰਤਰੀਆਂ ਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ। 19 ਸਤੰਬਰ ਨੂੰ 11 ਵਜੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਦਫਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ।

Ad Position 21
No active advertisement
ਜ਼ਿਲ੍ਹਾ ਤਾਲਮੇਲ ਕਮੇਟੀ ਦੀ ਮੀਟਿੰਗ ਕੁਲਬੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ 18-09-2026
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੂਬਾਈ ਫੈਸਲੇ ਅਨੁਸਾਰ 12-13 ਸਤੰਬਰ ਨੂੰ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਹੁਣ 18 19 ਸਤੰਬਰ ਨੂੰ ਰਹਿੰਦੇ ਮੰਤਰੀਆਂ ਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ। 19 ਸਤੰਬਰ ਨੂੰ 11 ਵਜੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਦਫਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਤਾਲਮੇਲ ਕਮੇਟੀ ਦੀ ਮੀਟਿੰਗ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਹੋਈ| ਜਿਸ ਦੀ ਪ੍ਰਧਾਨਗੀ ਕੁਲਬੀਰ ਸਿੰਘ ਢਿੱਲੋਂ ਨੇ ਕੀਤੀ। ਮੀਟਿੰਗ ਵਿਚ ਸੁਰਿੰਦਰ ਰਾਮ ਕੁੱਸਾ, ਜਗਦੀਸ਼ ਸਿੰਘ ਚਾਹਲ, ਰਜਿੰਦਰ ਸਿੰਘ ਰਿਆੜ, ਜਸਵਿੰਦਰ ਸਿੰਘ ਬਰਾੜ, ਹਰਬੰਸ ਸਿੰਘ ਸੰਧੂ, ਗੁਰਜੰਟ ਸਿੰਘ ਕੋਕਰੀ, ਜਗਤਾਰ ਸਿੰਘ ਸੇਖੋਂ, ਭੁਪਿੰਦਰ ਸਿੰਘ ਸੇਖੋਂ, ਨਰੇਸ਼ ਕੁਮਾਰ, ਗੁਰਮੇਲ ਸਿੰਘ ਨਾਹਰ, ਗੁਰਜੀਤ ਸਿੰਘ ਮੱਲ੍ਹੀ, ਅਮਰਦੀਪ ਸਿੰਘ, ਸੁਖਪਾਲ ਸਿੰਘ ਲਹਿਰਾ, ਪ੍ਰੇਮ ਕੁਮਾਰ ਬਲੌਰ ਸਿੰਘ, ਸੁਖਮੰਦਰ ਸਿੰਘ, ਬੂਟਾ ਸਿੰਘ ਭੱਟੀ, ਦਵਿੰਦਰ ਸਿੰਘ, ਅਨਮੋਲ ਸਿੰਘ, ਗੁਰਮੀਤ ਸਿੰਘ ਰੱਖੜਾ, ਅਮਰਦੀਪ ਸਿੰਘ, ਮਨਜੋਤ ਸਿੰਘ ਬਰਾੜ, ਸ਼ਾਮਿਲ ਹੋਏ ਤੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ‘ਆਪ’ ਦੇ ਵਿਧਾਇਕਾਂ ਵਿਚੋਂ ਕੋਈ ਵੀ ਮੂੰਹ ਨਹੀਂ ਖੋਲ੍ਹ ਰਿਹਾ ਸਗੋਂ ਮੁਲਾਜ਼ਮ ਪੈਨਸ਼ਨਰ ਵਿਰੋਧੀ ਫੈਸਲਿਆਂ ਵਿਚ ਸਰਕਾਰ ਨਾਲ ਖੜੇ ਹਨ। ਹੁਣ ਇਨ੍ਹਾਂ ਦਾ ਮੂੰਹ ਖੁਲ੍ਹਵਾਉਣ ਲਈ ਇਨ੍ਹਾਂ ਨੂੰ ਘਰਾਂ ਵਿਚ ਹੀ ਘੇਰਿਆ ਜਾਵੇਗਾ। ਇਹ ਸਰਕਾਰ ਤਾਂ ਹੁਣ ਕੋਰਟਾਂ ਦੇ ਹੁਕਮਾਂ ਨੂੰ ਵੀ ਟਿੱਚ ਕਰਕੇ ਜਾਣ ਰਹੀ ਹੈ ਅਤੇ ਝੂਠਾ ਪ੍ਰਚਾਰ ਕਰ ਰਹੀ ਹੈ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ’ਤੇ 51 ਫੀਸਦੀ ਬਜਟ ਦਾ ਖਰਚ ਹੋ ਜਾਂਦਾ ਹੈ ਜੇ ਮੰਨ ਵੀ ਲਈਏ ਤਾਂ ਮੰਤਰੀਆਂ, ਵਿਧਾਇਕਾਂ, ਅਫਸਰਸ਼ਾਹੀ ਦੀਆਂ ਤਨਖਾਹਾਂ ਅਤੇ ਭੱਤੇ ਵੀ ਇਸ ਵਿਚ ਸ਼ਾਮਿਲ ਹਨ। ਸਰਕਾਰ ਦੁਆਰਾ ਕੀਤੀ ਗਈ ਫਜ਼ੂਲ ਖਰਚੀ ਦਾ ਵੀ ਕੋਈ ਅੰਤ ਨਹੀਂ ਜੋ ਸਰਕਾਰ ਨੂੰ ਨਹੀਂ ਦਿਸਦੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੀ ਬਾਲਾ ਜੀ ਮਿੱਤਰ ਮੰਡਲ ਵੱਲੋਂ ਚੌਥੇ ਸ਼੍ਰੀ ਗਣੇਸ਼ ਮਹੋਤਸਵ ਆਰੰਭ ਗਣਪਤੀ ਬੱਪਾ ਮੋਰਿਆ ਦੇ ਜੈਕਾਰਿਆਂ ਨਾਲ ਗੂੰਜੀ ਮੋਗ... ਅਗਲੀ ਖ਼ਬਰ ਨਿਹਾਲ ਸਿੰਘ ਵਾਲਾ ’ਚ ਸੰਗਠਨ ਦੀ ਮਜ਼ਬੂਤੀ ਲਈ ਸਰਗਰਮੀਆਂ ਤੇਜ਼-ਮੁਖਤਿਆਰ ਸਿੰਘ ਸੰਧੂ ਚੋਣ
Ad Position 24