19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੰਜਾਬ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ-ਮਾਲਵਿਕਾ ਸੂਦ ਕਿਹਾ, ਚੰਡੀਗੜ੍ਹ ਦੇ ਰੋਸ ਪ੍ਰਦਰਸ਼ਨ ਨੇ ਕਾਂਗਰਸੀ ਆਗੂਆਂ ਦੀ ਏਕਤਾ ਦਾ ਦਿੱਤਾ ਸਬੂਤ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੀ ਮੋਗਾ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਸੂਬੇ ਵਿਚ ਆਪਣੀ ਜਥੇਬੰਦਕ ਗਤੀਵਿਧੀਆਂ ਨੂੰ ਤੇਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਤਾਲਮੇਲ ਬਣਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-09-2026
ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੀ ਮੋਗਾ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਸੂਬੇ ਵਿਚ ਆਪਣੀ ਜਥੇਬੰਦਕ ਗਤੀਵਿਧੀਆਂ ਨੂੰ ਤੇਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਤਾਲਮੇਲ ਬਣਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਹਾਲ ਹੀ ਵਿਚ ਚੰਡੀਗੜ੍ਹ ਵਿਖੇ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਏ ਰੋਸ ਪ੍ਰਦਰਸ਼ਨ ਵਿਚ ਪਾਰਟੀ ਦੇ ਵੱਖ-ਵੱਖ ਸੀਨੀਅਰ ਆਗੂਆਂ ਦੀ ਸ਼ਮੂਲੀਅਤ ਰਹੀ। ਇਸ ਮੌਕੇ ਸਚਿਨ ਪਾਇਲਟ, ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਵੱਖ-ਵੱਖ ਆਗੂ ਇਕ ਮੰਚ ‘ਤੇ ਨਜ਼ਰ ਆਏ। ਉਨ੍ਹਾਂ ਇਸ ਨੂੰ ਪਾਰਟੀ ਦੀ ਏਕਤਾ ਵੱਲ ਇਕ ਮਹੱਤਵਪੂਰਨ ਕਦਮ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਆਗੂ ਅਤੇ ਵਰਕਰ ਮਿਲ ਕੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਜਾਣਗੇ। ਸੂਦ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਤਸੁਕ ਹਨ ਅਤੇ ਉਹ ਸੂਬੇ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ ਕਾਰਨ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਆਉਣ ਵਾਲੇ ਸਮੇਂ ਵਿਚ ਜ਼ਮੀਨੀ ਪੱਧਰ ‘ਤੇ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਮੋਗਾ ਵਿਧਾਨ ਸਭਾ ਹਲਕੇ ਬਾਰੇ ਗੱਲ ਕਰਦਿਆਂ ਮਾਲਵਿਕਾ ਸੂਦ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਕਾਂਗਰਸ ਹਾਈਕਮਾਂਡ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੜ ਉਨ੍ਹਾਂ ‘ਤੇ ਭਰੋਸਾ ਪ੍ਰਗਟ ਕਰੇਗੀ ਅਤੇ ਉਹ ਪੂਰੀ ਤਨਦੇਹੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮੇਰੀ ਪੰਜਾਬੀ ਮੇਰਾ ਮਾਣ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਸਬੰਧੀ ਮੀਟਿੰਗ ਅਗਲੀ ਖ਼ਬਰ ਭਾਜਪਾ ਵਿਚ ਸ਼ਾਮਿਲ ਹੋਏ ਮੇਜਰ ਭੁਪਿੰਦਰ ਸਿੰਘ ਭੂਪ ਦਾ ਪਿੰਡ ਬਾਦਲ ਪਹੁੰਚਣ ’ਤੇ ਸਵਾਗਤ
Ad Position 24