18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬੀ. ਐਸ. ਸੀ. ਨਰਸਿੰਗ ਦੇ ਨਤੀਜੇ ਵਿਚ ਡਾ. ਸ਼ਾਮ ਲਾਲ ਥਾਪਰ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਮੋਗਾ ਦੇ ਬੀ.

Ad Position 21
No active advertisement
ਅਜੀਤ ਡੈਸਕ 19-09-2026
ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਮੋਗਾ ਦੇ ਬੀ.ਐਸ.ਸੀ. ਦੇ 7ਵੇਂ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਨਤੀਜੇ ਵਿਚ ਮੋਨੂੰ ਕੁਮਾਰ ਨੇ 7.65 ਸੀ.ਜੀ.ਪੀ.ਏ. ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ । ਸੋਨਿਕਾ ਨੇ 7.58 ਸੀ.ਜੀ.ਪੀ.ਏ. ਨਾਲ ਦੂਜਾ, ਜਦ ਕਿ ਅਮਨਦੀਪ ਕੌਰ ਨੇ 7.50 ਸੀ.ਜੀ.ਪੀ.ਏ. ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਨ ਅਤੇ ਪ੍ਰਿੰਸੀਪਲ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਕਾਲਜ ਪ੍ਰਬੰਧਨ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਕਾਲਜ ਵਲੋਂ ਦਿੱਤੀ ਜਾ ਰਹੀ ਗੁਣਵੱਤਾ ਭਰਪੂਰ ਨਰਸਿੰਗ ਸਿੱਖਿਆ ਦਾ ਨਤੀਜਾ ਹੈ। ਕਾਲਜ ਪਰਿਵਾਰ ਨੇ ਤਿੰਨਾਂ ਵਿਦਿਆਰਥੀਆਂ ਦੀ ਇਸ ਕਾਮਯਾਬੀ ‘ਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਨਰਸਿੰਗ ਦੇ ਖੇਤਰ ਵਿਚ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਾਧੇ ਕ੍ਰਿਸ਼ਨਾ ਗਊਸ਼ਾਲਾ ਵਿਖੇ ਪਿੱਪਲ ਤੇ ਫੁੱਲਦਾਰ ਬੂਟੇ ਲਗਾਏ ਅਗਲੀ ਖ਼ਬਰ ਗਰੈਜੂਏਟ ਚੋਣਾਂ ਸੈਨੇਟ ਵਿਚ ਡਾ. ਸੁਖਦੇਵ ਸਿੰਘ ਸਿਰਸਾ ਨੂੰ ਜਿਤਾਉਣ ਲਈ ਵੋਟਰ ਪੱਬਾਂ-ਭਾਰ-ਦਿਗਵਿਜੇਪਾਲ ਸ਼ਰਮਾ
Ad Position 24