18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕਿਸਾਨਾਂ ਨੂੰ ਬਿਜਲੀ ਸਪਲਾਈ ਦੇਣ ਵਿੱਚ ਪੰਜਾਬ ਸਰਕਾਰ ਨਾਕਾਮ-ਗੋਗਾ ਸੰਗਲਾ, ਮੱਤਾ, ਜਵੰਦਾ

ਕਿਸ਼ਨਪੁਰਾ ਕਲਾਂ, 18 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਅੰਦਰ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ। ਪੰਜਾਬ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਵਿਚ ਨਾਕਾਮ ਰਹੀ ਹੈ।

Ad Position 21
No active advertisement
ਅਜੀਤ ਡੈਸਕ 19-09-2026
ਕਿਸ਼ਨਪੁਰਾ ਕਲਾਂ, 18 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਅੰਦਰ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ। ਪੰਜਾਬ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਵਿਚ ਨਾਕਾਮ ਰਹੀ ਹੈ। ਇਹ ਪ੍ਰਗਟਾਵਾ ਗੁਰਬੀਰ ਸਿੰਘ ਗੋਗਾ ਸੰਗਲਾ ਜ਼ਿਲ੍ਹਾ ਪ੍ਰਧਾਨ ਕਿਸਾਨ ਸੈਲ, ਜਸਮੱਤ ਸਿੰਘ ਮੱਤਾ ਸਾਬਕਾ ਸਰਪੰਚ ਕਿਸ਼ਨਪੁਰਾ ਖ਼ੁਰਦ (ਦਾਨੂੰਵਾਲਾ) ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਜਵੰਦਾ ਕੋਕਰੀ ਬੁੱਟਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਕਾਂਗਰਸ ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਬਹੁਤ ਵੱਡੇ ਕੀਤੇ ਵਾਅਦੇ ਗਏ ਸਨ ਜਿਨ੍ਹਾਂ ਨੂੰ ਪੂਰਾ ਕਰਨ ਲਈ ਵੱਡੇ ਪੱਧਰ ਤੇ ਕਰਜ਼ਾ ਚੁੱਕਿਆ ਜਾ ਰਿਹਾ ਹੈ। ਦੂਸਰੇ ਪਾਸੇ ਸਰਕਾਰ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਵਰਗਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਸਮੱਸਿਆ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਿੰਚਾਈ ਕਰਨ ਵਿਚ ਦਿੱਕਤ ਆ ਰਹੀ ਹੈ ਅਤੇ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉੱਤਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਆਪਣੀ ਪ੍ਰਚਾਰ ਮੁਹਿੰਮ ਅਤੇ ਵਾਹ-ਵਾਹ ਖੱਟਣ ਲਈ ਇਸ਼ਤਿਹਾਰਬਾਜ਼ੀ ਕਰਨ ਵਿਚ ਰੁੱਝੀ ਹੋਈ ਹੈ, ਜਦ ਕਿ ਲੋਕਾਂ ਦੀਆਂ ਆਮ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਦਾ ਜਵਾਬ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜ਼ਰੂਰ ਦੇਣਗੇ। ਕਾਂਗਰਸੀ ਆਗੂਆਂ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ‘ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਕੇ ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਨੂੰ ਸਮਰਥਨ ਦੇਣਗੇ ਅਤੇ ਕਾਂਗਰਸ ਦੀ ਸਰਕਾਰ ਬਣਨ ‘ਤੇ ਪੰਜਾਬ ਦੇ ਹਰ ਵਰਗ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਗਣਪਤੀ ਮਹਾਂਉਤਸਵ ਦੌਰਾਨ ਭਜਨ ਸੰਧਿਆ ਦਾ ਆਯੋਜਨ ਅਗਲੀ ਖ਼ਬਰ ਅਜੀਤਵਾਲ ਕਾਲਜ ਦੇ ਲੈਬ ਸਾਇੰਸ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ
Ad Position 24