18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਸ਼ਾ ਮੁਕਤ ਪੰਜਾਬ ਯਾਤਰਾ ਦਾ ਬਾਘਾ ਪੁਰਾਣਾ ਪੁੱਜਣ ’ਤੇ ਭਰਪੂਰ ਸਵਾਗਤ ਕੀਤਾ ਜਾਵੇਗਾ-ਐਡਵੋਕੇਟ ਅਮਿਤ ਅਗਰਵਾਲ

ਮੋਗਾ, 18 ਸਤੰਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਲੋਕਾਂ, ਖ਼ਾਸ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਭਾਜਪਾ ਜ਼ਿਲ੍ਹਾ ਮੋਗਾ ਦੇ ਸਕੱਤਰ ਐਡਵੋਕੇਟ ਅਮਿਤ ਅਗਰਵਾਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਯਾਤਰਾ ਜਦੋਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਪੁੱਜੇਗੀ ਤਾਂ ਭਾਰਤੀ ਜਨਤਾ ਪਾਰਟੀ ਵਲੋਂ ਇਸ ਦਾ ਭਰਪੂਰ ਸਵਾਗਤ ਕੀਤਾ ਜਾਵੇਗਾ।

Ad Position 21
No active advertisement
ਭਾਜਪਾ ਜਿਲ੍ਹਾ ਮੋਗਾ ਸਕੱਤਰ ਐਡਵੋਕੇਟ ਅਮਿਤ ਅਗਰਵਾਲ 19-09-2026
ਮੋਗਾ, 18 ਸਤੰਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਲੋਕਾਂ, ਖ਼ਾਸ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਭਾਜਪਾ ਜ਼ਿਲ੍ਹਾ ਮੋਗਾ ਦੇ ਸਕੱਤਰ ਐਡਵੋਕੇਟ ਅਮਿਤ ਅਗਰਵਾਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਯਾਤਰਾ ਜਦੋਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਪੁੱਜੇਗੀ ਤਾਂ ਭਾਰਤੀ ਜਨਤਾ ਪਾਰਟੀ ਵਲੋਂ ਇਸ ਦਾ ਭਰਪੂਰ ਸਵਾਗਤ ਕੀਤਾ ਜਾਵੇਗਾ। ਐਡਵੋਕੇਟ ਅਮਿਤ ਅਗਰਵਾਲ ਨੇ ਦੱਸਿਆ ਕਿ ਹਲਕਾ ਬਾਘਾ ਪੁਰਾਣਾ ਵਿਚ ਯਾਤਰਾ ਦੇ ਸਵਾਗਤ ਦੀ ਅਗਵਾਈ ਭਾਜਪਾ ਪੰਜਾਬ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਡਾ. ਹਰਜੋਤ ਕਮਲ ਅਤੇ ਹਲਕਾ ਇੰਚਾਰਜ ਸੁਖਨੰਦਨ ਅਗਰਵਾਲ ਵਲੋਂ ਕੀਤੀ ਜਾਵੇਗੀ। ਇਸ ਮੌਕੇ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ, ਆਗੂਆਂ ਅਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਇਹ ਮੁਹਿੰਮ ਇਕ ਸ਼ਲਾਘਾਯੋਗ ਉਪਰਾਲਾ ਹੈ। ਯਾਤਰਾ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੇ ਹਲਕਾ ਬਾਘਾ ਪੁਰਾਣਾ ਦੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੜਿੱਕ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ
Ad Position 24