ਪਿੰਡ ਚੜਿੱਕ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਵਿਸ਼ੇਸ਼ ਮੀਟਿੰਗ
ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ ਨੇ ਹਲਕੇ ਦੇ ਵੱਡੇ ਪਿੰਡ ਚੜਿੱਕ ਵਿਖੇ ਪੱਤੀ ਜਗੀਰ ਵਿਖੇ ਕਾਂਗਰਸੀ ਆਗੂ ਗੁਰਜੰਟ ਸਿੰਘ ਨੰਬਰਦਾਰ ਦੇ ਘਰ ਪਿੰਡ ਦੇ ਮੁਹਤਬਰਾਂ ਅਤੇ ਕਾਂਗਰਸੀ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸ਼ੇਸ਼ ਚਰਚਾ ਕੀਤੀ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਪ੍ਰਤੀ ਵੀ ਵਿਨੋਦ ਬਾਂਸਲ ਹੋਰਾਂ ਨੇ ਜਾਣੂੰ ਕਰਵਾਇਆ। ਇਸ ਮੌਕੇ ਵਿਨੋਦ ਬਾਂਸਲ ਨੇ ਸਭ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਮੋਗਾ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉੱਤਰਨਗੇ ਅਤੇ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ ਨੇ ਹਲਕੇ ਦੇ ਵੱਡੇ ਪਿੰਡ ਚੜਿੱਕ ਵਿਖੇ ਪੱਤੀ ਜਗੀਰ ਵਿਖੇ ਕਾਂਗਰਸੀ ਆਗੂ ਗੁਰਜੰਟ ਸਿੰਘ ਨੰਬਰਦਾਰ ਦੇ ਘਰ ਪਿੰਡ ਦੇ ਮੁਹਤਬਰਾਂ ਅਤੇ ਕਾਂਗਰਸੀ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸ਼ੇਸ਼ ਚਰਚਾ ਕੀਤੀ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਪ੍ਰਤੀ ਵੀ ਵਿਨੋਦ ਬਾਂਸਲ ਹੋਰਾਂ ਨੇ ਜਾਣੂੰ ਕਰਵਾਇਆ। ਇਸ ਮੌਕੇ ਵਿਨੋਦ ਬਾਂਸਲ ਨੇ ਸਭ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਮੋਗਾ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉੱਤਰਨਗੇ ਅਤੇ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ, ਕੋਰਾ ਸਿੰਘ, ਬਸੰਤ ਸਿੰਘ, ਰਾਜੂ ਬਾਂਸਲ, ਨਿਰਭੈ ਸਿੰਘ, ਰਵੀ ਸਿੰਘ, ਜਗਤਾਰ ਸਿੰਘ ਨੰਬਰਦਾਰ, ਪਰਮਿੰਦਰ ਸਿੰਘ, ਡਾ. ਗੁਰਦਿੱਤ ਸਿੰਘ, ਬਿੱਟੂ ਪੰਚ, ਸਤਬੀਰ ਸਿੰਘ ਗੋਲਡੀ, ਇਕਬਾਲ ਸਿੰਘ ਸੰਘਾ, ਹਿੰਦਾ ਬਰਾੜ ਸੱਦਾ ਸਿੰਘ ਵਾਲਾ, ਪਰਮਿੰਦਰ ਸਿੰਘ ਫ਼ੌਜੀ ਆਦਿ ਹਾਜ਼ਰ ਸਨ।