ਮੁਸਲਿਮ ਭਾਈਚਾਰੇ ਵਲੋਂ ਜੁੰਮੇ ਦੀ ਨਮਾਜ਼ ਦਾ ਆਯੋਜਨ, ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤੀ ਸ਼ਿਰਕਤ
ਵਿਧਾਇਕਾ ਡਾ . ਅਰੋੜਾ ਵਲੋਂ ਆਪਸੀ ਭਾਈਚਾਰੇ , ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਦੇਣ ਦਾ ਸੱਦਾ
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਜੁਮੇ ਦੀ ਨਮਾਜ਼ ਦੇ ਮੌਕੇ ‘ਤੇ ਮੁਸਲਿਮ ਭਾਈਚਾਰੇ ਵਲੋਂ ਕਰਵਾਏ ਗਏ ਸਮਾਗਮ ਵਿਚ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਜੁਮੇ ਦੀ ਨਮਾਜ਼ ਦੇ ਮੌਕੇ ‘ਤੇ ਮੁਸਲਿਮ ਭਾਈਚਾਰੇ ਵਲੋਂ ਕਰਵਾਏ ਗਏ ਸਮਾਗਮ ਵਿਚ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਆਪਸੀ ਪਿਆਰ, ਸਤਿਕਾਰ ਅਤੇ ਸਦਭਾਵਨਾ ਦਾ ਸੰਦੇਸ਼ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮੋਗਾ ਸ਼ਹਿਰ ਦੀ ਖ਼ੂਬਸੂਰਤੀ ਇੱਥੋਂ ਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਅਤੇ ਸਾਂਝੀ ਸਭਿਆਚਾਰਕ ਵਿਰਾਸਤ ਵਿਚ ਹੈ। ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਦੇ ਲੋਕ ਇਕ ਦੂਜੇ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋ ਕੇ ਸਮਾਜ ਵਿਚ ਆਪਸੀ ਵਿਸ਼ਵਾਸ ਅਤੇ ਏਕਤਾ ਨੂੰ ਮਜ਼ਬੂਤ ਕਰਦੇ ਹਨ। ਵਿਧਾਇਕਾ ਨੇ ਕਿਹਾ ਕਿ ਸਮਾਜ ਵਿਚ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਭਾਈਚਾਰਿਆਂ ਦੇ ਲੋਕਾਂ ਨੂੰ ਮਿਲ-ਜੁਲ ਕੇ ਸ਼ਾਂਤੀ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਅੱਗੇ ਵਧਾਉਣ ਲਈ ਯਤਨ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਮੁਸਲਿਮ ਭਾਈਚਾਰੇ ਵਲੋਂ ਦਿੱਤੇ ਸਨਮਾਨ ਲਈ ਧੰਨਵਾਦ ਵੀ ਪ੍ਰਗਟ ਕੀਤਾ। ਇਸ ਮੌਕੇ ਇਮਾਮ ਅਬਦੁਲ ਰਹਿਮਾਨ, ਮੁਸਲਿਮ ਬੋਰਡ ਦੇ ਮੈਂਬਰ ਮੁਹੰਮਦ ਅਸਲਮ, ਮੀਆਂ ਸਮੇਤ ਮੁਸਲਿਮ ਭਾਈਚਾਰੇ ਦੇ ਕਈ ਪਤਵੰਤੇ ਅਤੇ ਸਮਾਜ ਦੇ ਆਗੂ ਹਾਜ਼ਰ ਸਨ।