20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕਰੀਅਰ ਜੋਨ ਮੋਗਾ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ. ਟੀ.

Ad Position 21
No active advertisement
ਅਜੀਤ ਡੈਸਕ 20-09-2026
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ। ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ। ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਹੀ ਹੈ। ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰਿਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ। ਸੰਸਥਾ ਦੀ ਆਫ਼ਲਾਈਨ ਕਲਾਸ ਦੀ ਵਿਦਿਆਰਥਣ ਸੁਮਨਦੀਪ ਕੌਰ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 7, ਲਿਸਨਿੰਗ ਵਿਚੋਂ 8.5, ਸਪੀਕਿੰਗ ਵਿਚੋਂ 6, ਰਾਈਟਿੰਗ ਵਿਚੋਂ 6 ਅਤੇ ਓਵਰਆਲ 7 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣ ਦੀ ਇਸ ਸਫਲਤਾ ‘ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥਣ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਪੁਲਿਸ ਵਲੋਂ ਹਫ਼ਤੇ ਵਿਚ 42 ਮੁਲਜ਼ਮ ਕਾਬੂ, 30 ਮੁਕੱਦਮੇ ਦਰਜ ਅਗਲੀ ਖ਼ਬਰ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲੇ ਦੀ ਬਰਸੀ 25 ਨੂੰ-ਪੋਸਟਰ ਜਾਰੀ
Ad Position 24