ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਪੁਲਿਸ ਵਲੋਂ ਹਫ਼ਤੇ ਵਿਚ 42 ਮੁਲਜ਼ਮ ਕਾਬੂ, 30 ਮੁਕੱਦਮੇ ਦਰਜ
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ਿਆਂ ਦੀ ਤਸਕਰੀ, ਨਾਜਾਇਜ਼ ਸ਼ਰਾਬ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ 12 ਤੋਂ 19 ਸਤੰਬਰ2026 ਤੱਕ ਲਗਾਤਾਰ ਕਾਰਵਾਈ ਕੀਤੀ ਗਈ। ਇਸ ਦੌਰਾਨ ਕੁੱਲ 30 ਮੁਕੱਦਮੇ ਦਰਜ ਕਰ ਕੇ 42 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ਿਆਂ ਦੀ ਤਸਕਰੀ, ਨਾਜਾਇਜ਼ ਸ਼ਰਾਬ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ 12 ਤੋਂ 19 ਸਤੰਬਰ2026 ਤੱਕ ਲਗਾਤਾਰ ਕਾਰਵਾਈ ਕੀਤੀ ਗਈ। ਇਸ ਦੌਰਾਨ ਕੁੱਲ 30 ਮੁਕੱਦਮੇ ਦਰਜ ਕਰ ਕੇ 42 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵਲੋਂ 895 ਗਰਾਮ ਹੈਰੋਇਨ, 526 ਨਸ਼ੀਲੀਆਂ ਗੋਲੀਆਂ, 4 ਲੱਖ ਰੁਪਏ ਡਰੱਗ ਮਨੀ, 279 ਲੀਟਰ ਨਾਜਾਇਜ਼ ਸ਼ਰਾਬ, 100 ਲੀਟਰ ਲਾਹਣ ਅਤੇ ਹਥਿਆਰਾਂ ਸਮੇਤ ਹੋਰ ਸਮਗਰੀ ਬਰਾਮਦ ਕੀਤੀ ਗਈ। ਸੀਨੀਅਰ ਕਪਤਾਨ ਪੁਲਿਸ ਮੋਗਾ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 25 ਮੁਕੱਦਮੇ ਦਰਜ ਕਰ ਕੇ 34 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਪਾਸੋਂ 895 ਗਰਾਮ ਹੈਰੋਇਨ, 526 ਨਸ਼ੀਲੀਆਂ ਗੋਲੀਆਂ, 4 ਲੱਖ ਰੁਪਏ ਡਰੱਗ ਮਨੀ ਅਤੇ 2 ਵਾਹਨ ਬਰਾਮਦ ਕੀਤੇ ਗਏ। ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਕਾਰਵਾਈ ਕਰਦਿਆਂ 3 ਮੁਕੱਦਮੇ ਦਰਜ ਕਰ ਕੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਪਾਸੋਂ 279 ਲੀਟਰ ਨਾਜਾਇਜ਼ ਸ਼ਰਾਬ ਅਤੇ 100 ਲੀਟਰ ਲਾਹਣ ਬਰਾਮਦ ਹੋਈ। ਇਸੇ ਤਰ੍ਹਾਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ 2 ਮੁਕੱਦਮੇ ਦਰਜ ਕਰ ਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਪਾਸੋਂ 5 ਪਿਸਟਲ, 5 ਰਾਈਫਲਾਂ, 10 ਮੈਗਜ਼ੀਨ, 10 ਜਿੰਦਾ ਰੌਂਦ ਅਤੇ 2 ਵਾਹਨ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਇਸ ਅਰਸੇ ਦੌਰਾਨ 5 ਭਗੌੜੇ ਵੀ ਗ੍ਰਿਫ਼ਤਾਰ ਕੀਤੇ ਗਏ। ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਿਲ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ 4 ਮੋਟਰਸਾਈਕਲ, 1 ਸੋਨੇ ਦੀ ਮੁੰਦਰੀ, 1 ਗੰਡਾਸੀ, 2 ਕਾਪੇ ਅਤੇ 1 ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ। ਚਾਹਲ ਨੇ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਡਰੱਗ ਹਾਟਸਪਾਟ ਇਲਾਕਿਆਂ ਵਿਚ ਨਸ਼ਿਆਂ ਦੀ ਉਪਲਬਧਤਾ ਨੂੰ ਰੋਕਣ ਲਈ ਇਸ ਹਫ਼ਤੇ ਦੌਰਾਨ 4 ਕਾਸੋ ਆਪ੍ਰੇਸ਼ਨ ਕੀਤੇ ਗਏ। ਸਰਚ ਦੌਰਾਨ ਨਸ਼ਿਆਂ ਨਾਲ ਸਬੰਧਿਤ 6 ਮੁਕੱਦਮੇ ਦਰਜ ਕਰ ਕੇ 7 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਕੋਲੋਂ 294 ਗਰਾਮ ਹੈਰੋਇਨ, 33 ਨਸ਼ੀਲੀਆਂ ਗੋਲੀਆਂ, 4 ਲੱਖ ਰੁਪਏ ਡਰੱਗ ਮਨੀ ਅਤੇ 2 ਵਾਹਨ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਹਥਿਆਰਾਂ ਸਬੰਧੀ ਕਾਰਵਾਈ ਦੌਰਾਨ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ 8 ਹਥਿਆਰ, 8 ਮੈਗਜ਼ੀਨ, 106 ਜਿੰਦਾ ਰੌਂਦ ਅਤੇ 2 ਵਾਹਨ ਬਰਾਮਦ ਕੀਤੇ ਗਏ। ਐਸ.ਐਸ.ਪੀ. ਮੋਗਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਪੁਲਿਸ ਵਲੋਂ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ ਗਤੀਵਿਧੀਆਂ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤਹਿਤ ਪੰਚਾਇਤਾਂ, ਸਪੋਰਟਸ ਕਲੱਬਾਂ, ਮੁਹਤਬਰ ਵਿਅਕਤੀਆਂ ਅਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਅਰਸੇ ਦੌਰਾਨ ਵੱਖ-ਵੱਖ ਗਜ਼ਟਿਡ ਅਫ਼ਸਰਾਂ ਅਤੇ ਮੁੱਖ ਅਫ਼ਸਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ 40 ਸੈਮੀਨਾਰ/ਮੀਟਿੰਗਾਂ ਕਰ ਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਧੰਦੇ ਨਾਲ ਜੁੜੇ ਵਿਅਕਤੀਆਂ ਬਾਰੇ ਪੁਲਿਸ ਨੂੰ ਤੁਰੰਤ ਸੂਚਨਾ ਦੇਣ ਲਈ ਵੀ ਪ੍ਰੇਰਿਤ ਕੀਤਾ ਗਿਆ। ਚਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਪੁਲਿਸ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ। 19 ਮੋਗਾ69 ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ।