20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਮਨਾਇਆ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)- ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਸੀਮਾਂਤ ਗਰਗ ਦੀ ਅਗਵਾਈ ਹੇਠ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 76ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 20-09-2026
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)- ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਸੀਮਾਂਤ ਗਰਗ ਦੀ ਅਗਵਾਈ ਹੇਠ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 76ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੇਕ ਕੱਟਿਆ ਗਿਆ ਅਤੇ ਦੀਵੇ ਜਗਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਗਈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਨਿਧੜਕ ਸਿੰਘ ਬਰਾੜ, ਰਾਕੇਸ਼ ਭੱਲਾ, ਭਜਨ ਲਾਲ ਸਿਤਾਰਾ, ਬਾਘਾ ਪੁਰਾਣਾ ਮੰਡਲ ਪ੍ਰਧਾਨ ਦੀਪਕ ਤਲਵਾੜ, ਕੌਂਸਲਰ ਵਿੱਕੀ ਸਿਤਾਰਾ, ਸੁਧੀਰ ਮਿੱਤਲ, ਸੰਜੀਵ ਅਗਰਵਾਲ, ਮੰਡਲ ਪ੍ਰਧਾਨ ਉਮਾਕਾਂਤ ਰਾਏ, ਸੀਨੀਅਰ ਭਾਜਪਾ ਆਗੂ ਸੁਮਨ ਮਲਹੋਤਰਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਿਲਪਾ ਬਾਂਸਲ, ਸੁਖਵਿੰਦਰ ਕੌਰ ਸੁੱਖੀ, ਨੀਤੂ ਗੁਪਤਾ, ਮੁਕੇਸ਼ ਸ਼ਰਮਾ, ਸੰਜੀਵ ਅਹੂਜਾ, ਦਵਿੰਦਰ ਕੁਮਾਰ, ਕਮਲ ਘਾਰੂ, ਹੇਮੰਤ ਸੂਦ, ਤਰਸੇਮ ਜੰਡ, ਕੈਪਟਨ ਸੁਭਾਸ਼, ਅਮਿਤ ਮਿੱਤਲ, ਕੁਲਭੂਸ਼ਨ ਜੈਦਕਾ, ਸਚਿਨ ਗਰਗ, ਅਜੇ ਸ਼ਰਮਾ, ਜਤਿੰਦਰ ਚੱਢਾ, ਸੁਕੇਸ਼ ਸੂਦ, ਚਮਨ ਖੁਰਾਣਾ, ਡਾ. ਸੋਨੀ ਭੱਟੀ, ਸੰਜੀਵ ਅਗਰਵਾਲ, ਵਿਜੇ ਮਿਸ਼ਰਾ, ਸੁਖਚੈਨ ਸਿੰਘ ਦਾਤਾ, ਸੁਰਿੰਦਰ ਸਿੰਘ, ਸੁਖਬੀਰ ਸਿੰਘ, ਕੁਲਵੰਤ ਸਿੰਘ, ਭੁਪਿੰਦਰ ਹੈਪੀ, ਅਮਿਤ ਗੁਪਤਾ, ਅਸ਼ੀਸ਼ ਸਿੰਗਲਾ, ਸ਼ਸ਼ੀਕਾਂਤ ਪਾਂਡੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਡਾ.ਸੀਮਾਂਤ ਗਰਗ ਨੇ ਕਿਹਾ ਕਿ ਸਾਲ 2 014 ਵਿਚ ਭਾਰੀ ਬਹੁਮਤ ਨਾਲ ਦੇਸ਼ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ 140 ਕਰੋੜ ਤੋਂ ਵੱਧ ਲੋਕਾਂ ਲਈ ਕੀਤੇ ਗਏ ਕੰਮ ਆਪਣੇ ਆਪ ਵਿਚ ਇਕ ਮਿਸਾਲ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ਼ਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਨੌਜਵਾਨਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਮਿਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਲੇਬਰ ਯੂਨੀਅਨ ਦੇ ਆਗੂਆਂ ਨੇ ਲੇਬਰ ਇੰਸਪੈਕਟਰ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਦਰਜਾਚਾਰ ਕਰਮਚਾਰੀ ਯੂਨੀਅਨ ਪੰਜਾਬ ਸਿੱਖਿਆ ਵਿਭਾਗ ਨੇ ਡੀ.ਈ.ਓ. ਮੋਗਾ ਨੂੰ ਮੰਗ ਪੱਤਰ ਦਿੱਤਾ
Ad Position 24