20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁਰੂ ਨਾਨਕ ਮੋਦੀ ਖਾਨਾ ਦਾ ਹੋਇਆ 271 ਵਾਂ ਰਾਸ਼ਨ ਵੰਡ ਸਮਾਗਮ ਪਿਛਲੇ 22 ਸਾਲਾਂ ਤੋਂ ਲੋੜਵੰਦ ਪਰਿਵਾਰਾਂ ਨੂੰ ਦੇ ਰਹੇ ਹਰ ਮਹੀਨੇ ਰਾਸ਼ਨ ਕਿੱਟਾਂ

ਮੋਗਾ, 19 ਸਤੰਬਰ (ਗੁਰਤੇਜ ਸਿੰਘ ਬੱਬੀ)-ਸਥਾਨਕ ਸ਼ਹਿਰ ਮੋਗਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀ ਖਾਨਾ ਜਿੱਥੇ ਹੋਰ ਧਾਰਮਿਕ ਤੇ ਸਮਾਜਿਕ ਕੰਮਾਂ ਕਰਕੇ ਇਕ ਜਾਣੀ ਜਾਂਦੀ ਹੈ, ਉੱਥੇ ਸੰਸਥਾ ਪਿਛਲੇ 22 ਵਰ੍ਹਿਆਂ ਤੋਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਂਦੀ ਆ ਰਹੀ ਹੈ ਅਤੇ ਇਸ ਵਾਰ ਸੰਸਥਾ ਦਾ 271 ਵਾਂ ਰਾਸ਼ਨ ਵੰਡ ਸਮਾਗਮ ਸਫਲ ਹੋ ਨਿਬੜਿਆ। ਧਾਰਮਿਕ ਰਵਾਇਤ ਅਨੁਸਾਰ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਜਾਪ ਕਰਨ ਤੋਂ ਬਾਅਦ ਭਾਈ ਪਰਮਜੀਤ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 20-09-2026
ਮੋਗਾ, 19 ਸਤੰਬਰ (ਗੁਰਤੇਜ ਸਿੰਘ ਬੱਬੀ)-ਸਥਾਨਕ ਸ਼ਹਿਰ ਮੋਗਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀ ਖਾਨਾ ਜਿੱਥੇ ਹੋਰ ਧਾਰਮਿਕ ਤੇ ਸਮਾਜਿਕ ਕੰਮਾਂ ਕਰਕੇ ਇਕ ਜਾਣੀ ਜਾਂਦੀ ਹੈ, ਉੱਥੇ ਸੰਸਥਾ ਪਿਛਲੇ 22 ਵਰ੍ਹਿਆਂ ਤੋਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਂਦੀ ਆ ਰਹੀ ਹੈ ਅਤੇ ਇਸ ਵਾਰ ਸੰਸਥਾ ਦਾ 271 ਵਾਂ ਰਾਸ਼ਨ ਵੰਡ ਸਮਾਗਮ ਸਫਲ ਹੋ ਨਿਬੜਿਆ। ਧਾਰਮਿਕ ਰਵਾਇਤ ਅਨੁਸਾਰ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਜਾਪ ਕਰਨ ਤੋਂ ਬਾਅਦ ਭਾਈ ਪਰਮਜੀਤ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਅਰਦਾਸ ਬੇਨਤੀ ਤੋਂ ਬਾਅਦ ਸਾਬਕਾ ਕੌਂਸਲਰ ਚਰਨਜੀਤ ਸਿੰਘ ਝੰਡੇਆਣਾ ਅਤੇ ਮੌਲਵੀ ਮੁਹੰਮਦ ਰਮਜ਼ਾਨ ਹੋਰਾਂ ਨੇ ਸਾਂਝੇ ਤੌਰ ਤੇ ਰਾਸ਼ਨ ਤਕਸੀਮ ਕੀਤਾ। ਇਸ ਮੌਕੇ ਤੇ ਚਰਨਜੀਤ ਸਿੰਘ ਝੰਡੇਆਣਾ ਅਤੇ ਮੌਲਵੀ ਮੁਹੰਮਦ ਰਮਜ਼ਾਨ ਨੇ ਬੋਲਦਿਆਂ ਕਿਹਾ ਕਿ ਗੁਰੂ ਨਾਨਕ ਮੋਦੀ ਖਾਨਾ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਅੱਜ ਦੇ ਦੌਰ ਵਿੱਚ ਲੋੜਵੰਦ ਲੋਕਾਂ ਦੀ ਮਦਦ ਕਰਨਾ ਵੱਡਾ ਪਰਮਾਰਥ ਦਾ ਕੰਮ ਹੈ। ਉਨ੍ਹਾਂ ਸੰਸਥਾ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਦੀ ਇਸ ਨੇਕ ਕੰਮ ਲਈ ਸਰਾਹਨਾ ਕੀਤੀ। ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਨੇ ਆਏ ਹੋਏ ਮਹਿਮਾਨਾਂ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਸਮਾਜ ਸੇਵੀ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚੱਲ ਰਹੀ ਹੈ ਅਤੇ ਉਨ੍ਹਾਂ ਦਾ ਸਹਿਯੋਗ ਹਰ ਪਲ ਮਿਲਦਾ ਹੈ ਅਤੇ ਭਵਿੱਖ ਵਿਚ ਵੀ ਇਹ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰੇਸ਼ ਅਰੋੜਾ, ਸੁਮਿੱਤਰ ਸਿੰਘ ਨੈਸਲੇ, ਗੁਰਪ੍ਰੀਤ ਸਿੰਘ ਲਾਲੀ ਰਣੀਆਂ, ਮੁਹੰਮਦ ਸਫ਼ੀ, ਉਸਾਮਾ, ਸੁਪਨਦੀਪ ਸਿੰਘ, ਕਪਿਲ ਮਿੱਤਲ, ਰਣਜੀਤ ਸਿੰਘ ਮਾਲਵਾ, ਜਸਵੰਤ ਸਿੰਘ ਬੱਧਨੀ, ਹਰਜਿੰਦਰ ਸਿੰਘ, ਜਸਵੰਤ ਸਿੰਘ ਨਾਗੀ, ਭਜਨ ਸਿੰਘ ਸੱਗੂ, ਹਰਦੇਵ ਸਿੰਘ ਚਾਨਾ, ਪੂਰਨ ਭਗਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਨੇ ਸਿਹਤ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਲੇਬਰ ਯੂਨੀਅਨ ਦੇ ਆਗੂਆਂ ਨੇ ਲੇਬਰ ਇੰਸਪੈਕਟਰ ਨੂੰ ਮੰਗ ਪੱਤਰ ਸੌਂਪਿਆ
Ad Position 24