20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਜਪਾ ਆਗੂਆਂ ’ਤੇ ਹਮਲੇ ਕਰਵਾ ਰਹੀ ਆਪ ਸਰਕਾਰ-ਮੁਖ਼ਤਿਆਰ ਸਿੰਘ ਸੰਧੂ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਯੁੱਧ ਨਸ਼ਿਆਂ ਵਿਰੁੱਧ ਦਾ ਰਾਗ ਅਲਾਪ ਕੇ ਨਸ਼ੇ ਨੂੰ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੇ ਰਾਜ ਵਿਚ ਨਸ਼ਾ ਇੰਨਾ ਫੈਲ ਗਿਆ ਹੈ ਕਿ ਨਸ਼ਾ ਹਰ ਗਲੀ ਮੁਹੱਲੇ ਵਿਚ ਆਮ ਵਿਕਦਾ ਹੈ ਅਤੇ ਨਸ਼ਾ ਤਸਕਰਾਂ ਨੂੰ ਆਪ ਪਾਰਟੀ ਦੇ ਲੀਡਰਾਂ ਦੀ ਸਰਪ੍ਰਸਤੀ ਹਾਸਲ ਹੈ। ਹੁਣ ਜਦ ਕਿ ਭਾਜਪਾ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਕੀਤਾ ਹੈ ਤੇ ਪੰਜਾਬ ਵਿਚ ਨਸ਼ਾ ਮੁਕਤ ਯਾਤਰਾ ਸ਼ੁਰੂ ਕੀਤੀ ਹੋਈ ਹੈ ਤਾਂ ਨਸ਼ਾ ਮੁਕਤ ਯਾਤਰਾ ‘ਤੇ ਜਾਂਦੇ ਹੋਏ ਭਾਜਪਾ ਆਗੂਆਂ ‘ਤੇ ਹਮਲੇ ਕਰਵਾ ਰਹੀ ਹੈ ਆਪ ਸਰਕਾਰ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਆਪ ਸਰਕਾਰ ਨੂੰ ਪੰਜਾਬ ਦੀ ਜਵਾਨੀ ਦੀ ਕੋਈ ਪ੍ਰਵਾਹ ਨਹੀਂ ਅਤੇ ਉਹ ਪੰਜਾਬ ਨੂੰ ਕਮਜ਼ੋਰ ਵੇਖਣਾ ਚਾਹੁੰਦੇ ਹਨ।

Ad Position 21
No active advertisement
ਅਜੀਤ ਡੈਸਕ 20-09-2026
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਯੁੱਧ ਨਸ਼ਿਆਂ ਵਿਰੁੱਧ ਦਾ ਰਾਗ ਅਲਾਪ ਕੇ ਨਸ਼ੇ ਨੂੰ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੇ ਰਾਜ ਵਿਚ ਨਸ਼ਾ ਇੰਨਾ ਫੈਲ ਗਿਆ ਹੈ ਕਿ ਨਸ਼ਾ ਹਰ ਗਲੀ ਮੁਹੱਲੇ ਵਿਚ ਆਮ ਵਿਕਦਾ ਹੈ ਅਤੇ ਨਸ਼ਾ ਤਸਕਰਾਂ ਨੂੰ ਆਪ ਪਾਰਟੀ ਦੇ ਲੀਡਰਾਂ ਦੀ ਸਰਪ੍ਰਸਤੀ ਹਾਸਲ ਹੈ। ਹੁਣ ਜਦ ਕਿ ਭਾਜਪਾ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਕੀਤਾ ਹੈ ਤੇ ਪੰਜਾਬ ਵਿਚ ਨਸ਼ਾ ਮੁਕਤ ਯਾਤਰਾ ਸ਼ੁਰੂ ਕੀਤੀ ਹੋਈ ਹੈ ਤਾਂ ਨਸ਼ਾ ਮੁਕਤ ਯਾਤਰਾ ‘ਤੇ ਜਾਂਦੇ ਹੋਏ ਭਾਜਪਾ ਆਗੂਆਂ ‘ਤੇ ਹਮਲੇ ਕਰਵਾ ਰਹੀ ਹੈ ਆਪ ਸਰਕਾਰ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਆਪ ਸਰਕਾਰ ਨੂੰ ਪੰਜਾਬ ਦੀ ਜਵਾਨੀ ਦੀ ਕੋਈ ਪ੍ਰਵਾਹ ਨਹੀਂ ਅਤੇ ਉਹ ਪੰਜਾਬ ਨੂੰ ਕਮਜ਼ੋਰ ਵੇਖਣਾ ਚਾਹੁੰਦੇ ਹਨ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਠਾਨਕੋਟ ਨਸ਼ਾ ਮੁਕਤ ਯਾਤਰਾ ‘ਤੇ ਜਾਂਦੇ ਹੋਏ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਹਮਲਾ ਮੰਦਭਾਗੀ ਘਟਨਾ ਹੈ ਅਤੇ ਆਪ ਸਰਕਾਰ ਇਸ ਨਸ਼ਾ ਮੁਕਤ ਯਾਤਰਾ ਨੂੰ ਵੀ ਕਮਜ਼ੋਰ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ। ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਵਿਚ ਫੈਲੇ ਨਸ਼ੇ ਤੋਂ ਭਾਰੀ ਚਿੰਤਾ ਵਿਚ ਹਨ ਅਤੇ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਕਰ ਕੇ ਹੀ ਦਮ ਲਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਆਪਣੀ ਸਰਕਾਰ ਬਣਾਏਗੀ ਅਤੇ ਭਾਜਪਾ ਦੀ ਸਰਕਾਰ ਬਣਨ ‘ਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਨਸ਼ਾ ਤਸਕਰ ਬਖ਼ਸ਼ੇ ਨਹੀਂ ਜਾਣਗੇ ਕਿਉਂਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਵਿਚ ਨਸ਼ਿਆਂ ਦੀ ਕੋਈ ਜਗ੍ਹਾ ਨਹੀਂ ਹੈ ਅਤੇ ਭਾਜਪਾ ਸਾਡੇ ਗੁਰੂ ਸਾਹਿਬਾਨਾਂ ਦੇ ਸਿਧਾਂਤਕ ਫ਼ਲਸਫ਼ੇ ਨੂੰ ਨਾਲ ਲੈ ਕੇ ਨੌਜਵਾਨਾਂ ਵਿਚ ਜਾਗਰੂਕਤਾ ਲੈ ਕੇ ਆਵੇਗੀ ਤਾਂ ਕਿ ਉਹ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ‘ਤੇ ਚੱਲ ਕੇ ਇਕ ਨਰੋਏ ਸਮਾਜ ਦੀ ਸਿਰਜਣਾ ਕਰਨ। 19 ਮੋਗਾ52 ਮੁਖ਼ਤਿਆਰ ਸਿੰਘ ਸੰਧੂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 500 ਡਰੋਨਾਂ ਰਾਹੀਂ ਗੁਰੂ ਰਵਿਦਾਸ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਦੀ ਸ਼ਾਨਦਾਰ ਪ... ਅਗਲੀ ਖ਼ਬਰ ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਨੇ ਸਿਹਤ ਮੰਤਰੀ ਦਾ ਪੁਤਲਾ ਫੂਕਿਆ
Ad Position 24