20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਫੂਡ ਸੇਫ਼ਟੀ ਟੀਮ ਮੋਗਾ ਵਲੋਂ ਪਨੀਰ ਫ਼ੈਕਟਰੀ, ਮਿਠਾਈਆਂ ਦੀਆਂ ਦੁਕਾਨਾਂ ਅਤੇ ਬੇਕਰੀਆਂ ’ਤੇ ਕੀਤੀ ਛਾਪੇਮਾਰੀ

ਮੋਗਾ, 20 ਸਤੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਸਿਹਤ ਅਫ਼ਸਰ ਮੋਗਾ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਮੋਗਾ ਵਲੋਂ ਜ਼ਿਲ੍ਹੇ ਵਿਚ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

Ad Position 21
No active advertisement
ਫੂਡ ਸੇਫ਼ਟੀ ਵਿਭਾਗ ਦੀ ਟੀਮ ਦੇ ਅਧਿਕਾਰੀ ਡਾ. ਯੋਗੇਸ਼ ਗੋਇਲ ਅਤੇ ਡਾ. ਸੰਦੀਪ ਸਿੰਘ ਚੈਕਿੰਗ ਦੌਰਾਨ। ਅਜੀਤ ਤਸਵੀਰ 21-09-2026
ਮੋਗਾ, 20 ਸਤੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਸਿਹਤ ਅਫ਼ਸਰ ਮੋਗਾ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਮੋਗਾ ਵਲੋਂ ਜ਼ਿਲ੍ਹੇ ਵਿਚ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਫੂਡ ਸੇਫ਼ਟੀ ਟੀਮ ਵਲੋਂ ਪਿੰਡ ਖਾਈ, ਤਹਿਸੀਲ ਨਿਹਾਲ ਸਿੰਘ ਵਾਲਾ ਵਿਖੇ ਪਨੀਰ ਤਿਆਰ ਕਰਨ ਵਾਲੀ ਇਕ ਫ਼ੈਕਟਰੀ ਤੇ ਛਾਪੇਮਾਰੀ ਕੀਤੀ ਅਤੇ ਮੌਕੇ ‘ਤੇ ਪਨੀਰ ਅਤੇ ਦੇਸੀ ਘਿਉ ਦੀ ਜਾਂਚ ਕਰਦਿਆਂ ਟੀਮ ਵਲੋਂ ਪਨੀਰ ਅਤੇ ਦੇਸੀ ਘਿਉ ਦੇ ਸੈਂਪਲ ਲਏ ਗਏ, ਜਿਨ੍ਹਾਂ ਨੂੰ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਜਾਂਚ ਲਈ ਲੈਬਾਰਟਰੀ ਭੇਜਿਆ ਜਾਵੇਗਾ। ਚੈਕਿੰਗ ਦੌਰਾਨ ਮੌਕੇ ‘ਤੇ ਮੌਜੂਦ ਲਗਭਗ 50 ਕਿੱਲੋਗਰਾਮ ਪਨੀਰ ਸੀਜ਼ ਕੀਤਾ ਗਿਆ। ਲਏ ਗਏ ਸੈਂਪਲਾਂ ਦੀ ਪ੍ਰਯੋਗਸ਼ਾਲਾ ਰਿਪੋਰਟ ਪ੍ਰਾਪਤ ਹੋਣ ਉਪਰੰਤ ਰਿਪੋਰਟ ਦੇ ਆਧਾਰ ‘ਤੇ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ 2006 ਅਤੇ ਇਸ ਅਧੀਨ ਬਣੇ ਨਿਯਮਾਂ ਰੈਗੂਲੇਸ਼ਨਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਫੂਡ ਸੇਫ਼ਟੀ ਟੀਮ ਵਲੋਂ ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਮੋਗਾ ਅਤੇ ਅਜੀਤਵਾਲ ਵਿਖੇ ਵੱਖ-ਵੱਖ ਮਿਠਾਈਆਂ ਦੀਆਂ ਦੁਕਾਨਾਂ ਅਤੇ ਮਿਠਾਈਆਂ ਤਿਆਰ ਕਰਨ ਵਾਲੇ ਕਾਰਖ਼ਾਨਿਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਕੁੱਲ 6 ਮਿਠਾਈਆਂ ਦੀਆਂ ਦੁਕਾਨਾਂ/ਕਾਰਖ਼ਾਨਿਆਂ ਦੀ ਇਨਸਪੈਕਸ਼ਨ ਕੀਤੀ ਗਈ। ਇਸ ਦੇ ਨਾਲ ਹੀ 4 ਬੇਕਰੀ ਯੂਨਿਟਾਂ ਦੀ ਵੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖੁਰਾਕੀ ਵਸਤੂਆਂ ਦੀ ਗੁਣਵੱਤਾ, ਕੱਚੇ ਮਾਲ ਦੀ ਸਟੋਰੇਜ, ਤਿਆਰ ਮਿਠਾਈਆਂ ਅਤੇ ਬੇਕਰੀ ਉਤਪਾਦਾਂ ਦੀ ਸੰਭਾਲ, ਸਫ਼ਾਈ ਪ੍ਰਬੰਧ, ਵਰਕਿੰਗ ਏਰੀਆ ਦੀ ਸਫ਼ਾਈ, ਕਰਮਚਾਰੀਆਂ ਦੀ ਨਿੱਜੀ ਸਫ਼ਾਈ, ਉਤਪਾਦਾਂ ਦੀ ਮਿਆਦ ਅਤੇ ਹੋਰ ਫੂਡ ਸੇਫ਼ਟੀ ਮਾਪਦੰਡਾਂ ਦੀ ਜਾਂਚ ਕੀਤੀ ਗਈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੀ ਅਤੇ ਮਿਆਰੀ ਖੁਰਾਕੀ ਵਸਤੂਆਂ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਫੂਡ ਬਿਜ਼ਨਸ ਆਪ੍ਰੇਟਰਾਂ ਨੂੰ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਧੀਨ ਨਿਰਧਾਰਿਤ ਸਾਰੇ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿਚ ਖੁਰਾਕੀ ਵਸਤੂਆਂ ਦੀ ਗੁਣਵੱਤਾ ਸਬੰਧੀ ਚੈਕਿੰਗਾਂ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਜਾਰੀ ਰਹਿਣਗੀਆਂ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਫੂਡ ਬਿਜ਼ਨਸ ਆਪ੍ਰੇਟਰਾਂ ਵਿਰੁੱਧ ਸੈਂਪਲ ਦੀ ਲੈਬਾਰਟਰੀ ਰਿਪੋਰਟ ਅਤੇ ਮੌਕੇ ਦੀ ਜਾਂਚ ਦੇ ਤੱਥਾਂ ਦੇ ਆਧਾਰ ‘ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਡੇਰਾ ਝਿੜੀ ਚੂਹੜਚੱਕ ਵਿਖੇ ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ’ਤੇ ਤਿੰਨ ਦਿਨਾਂ ਧਾਰਮਿਕ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਮੱਲੋ ਸ਼ਹੀਦ ਵਿਖੇ ਦਸਮੀ ਦਾ ਦਿਹਾੜਾ ਅੱਜ
Ad Position 24