22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਿਊ ਗਰੀਨ ਗਰੋਵ ਸਕੂਲ ਲੰਢੇਕੇ ਵਿਖੇ ਗਣੇਸ਼ ਉਤਸਵ ਮਨਾਇਆ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਰਾਧਾ ਅਸ਼ਟਮੀ ਅਤੇ ਗਣੇਸ਼ ਉਤਸਵ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਬੜੀ ਸ਼ਰਧਾ, ਉਤਸ਼ਾਹ ਅਤੇ ਖ਼ੁਸ਼ੀ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਧਾਰਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 22-09-2026
ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਰਾਧਾ ਅਸ਼ਟਮੀ ਅਤੇ ਗਣੇਸ਼ ਉਤਸਵ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਬੜੀ ਸ਼ਰਧਾ, ਉਤਸ਼ਾਹ ਅਤੇ ਖ਼ੁਸ਼ੀ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਧਾਰਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਸਮਾਗਮ ਦੌਰਾਨ ਰਾਧਾ ਰਾਣੀ ਅਤੇ ਭਗਵਾਨ ਗਣੇਸ਼ ਜੀ ਦੀ ਮਹਿਮਾ ਨਾਲ ਜੁੜੀਆਂ ਮਨਮੋਹਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਆਪਣੀਆਂ ਸੁੰਦਰ ਪੇਸ਼ਕਾਰੀਆਂ ਰਾਹੀਂ ਭਾਰਤੀ ਸੰਸਕ੍ਰਿਤੀ, ਧਾਰਮਿਕ ਪਰੰਪਰਾਵਾਂ ਅਤੇ ਤਿਉਹਾਰਾਂ ਦੀ ਮਹੱਤਤਾ ਨੂੰ ਦਰਸਾਇਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਭਗਤੀ ਮਈ ਅਤੇ ਖ਼ੁਸ਼ੀਆਂ ਭਰਿਆ ਨਜ਼ਰ ਆਇਆ। ਸਕੂਲ ਪ੍ਰਬੰਧਨ ਵਲੋਂ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ ਅਤੇ ਧਾਰਮਿਕ ਵਿਰਸੇ ਨਾਲ ਜੁੜਨ ਅਤੇ ਤਿਉਹਾਰਾਂ ਨੂੰ ਪਿਆਰ, ਸਦਭਾਵਨਾ ਅਤੇ ਮਿਲਜੁਲ ਕੇ ਮਨਾਉਣ ਦਾ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਭਾਜਪਾ ਆਗੂਆਂ ਤੇ ਵਰਕਰਾਂ ’ਚ ਉਤਸ਼ਾਹ-ਦੀਪਕ ਤਲਵਾੜ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਨੈਸ਼ਨਲ ਫਾਰਮੇਸੀ ਵੀਕ-2026 ਦਾ ਸ਼ਾਨਦਾਰ ਆਗਾਜ਼
Ad Position 24