22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ-ਬਲਜਿੰਦਰ ਸਿੰਘ ਯੂ. ਕੇ.

ਕਿਸ਼ਨਪੁਰਾ ਕਲਾਂ, 21 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਮਾਂ ਖੇਡ ਕਬੱਡੀ ਨੂੰ ਪੰਜਾਬ ਦੇ ਨਾਲ ਦੇਸ਼-ਵਿਦੇਸ਼ ਵਿਚ ਪ੍ਰਫੱੁਲਿਤ ਕਰਨ ਲਈ ਯਤਨਸ਼ੀਲ ਪਿੰਡ ਭਿੰਡਰ ਖੁਰਦ ਦੇ ਜੰਮਪਲ ਅਤੇ ਖੇਡ ਪ੍ਰਮੋਟਰ ਬਲਜਿੰਦਰ ਸਿੰਘ ਯੂ. ਕੇ.

Ad Position 21
No active advertisement
ਅਜੀਤ ਡੈਸਕ 22-09-2026
ਕਿਸ਼ਨਪੁਰਾ ਕਲਾਂ, 21 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਮਾਂ ਖੇਡ ਕਬੱਡੀ ਨੂੰ ਪੰਜਾਬ ਦੇ ਨਾਲ ਦੇਸ਼-ਵਿਦੇਸ਼ ਵਿਚ ਪ੍ਰਫੱੁਲਿਤ ਕਰਨ ਲਈ ਯਤਨਸ਼ੀਲ ਪਿੰਡ ਭਿੰਡਰ ਖੁਰਦ ਦੇ ਜੰਮਪਲ ਅਤੇ ਖੇਡ ਪ੍ਰਮੋਟਰ ਬਲਜਿੰਦਰ ਸਿੰਘ ਯੂ.ਕੇ. ਵਲੋਂ ਕਿਸ਼ਨਪੁਰਾ ਕਲਾਂ ਵਿਚ ਹੋ ਰਹੇ ਕਬੱਡੀ ਕੱਪ ਲਈ 31 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਪਿੰਡਾਂ ਵਿਚ ਕਬੱਡੀ ਟੂਰਨਾਮੈਂਟ ਕਰਵਾਉਣ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਵੀ ਆਪਣੀ ਮਾਂ ਖੇਡ ਕਬੱਡੀ ਨਾਲ ਜੁੜੇ ਰਹਿਣ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੰਤ ਵਿਸਾਖਾ ਸਿੰਘ ਜੀ ਯੰਗ ਸਪੋਰਟਸ ਕਬੱਡੀ ਕੱਪ ਦੇ ਪ੍ਰਧਾਨ ਲਵਪ੍ਰੀਤ ਸਿੰਘ ਮਾਨ, ਖਜ਼ਾਨਚੀ ਦਵਿੰਦਰ ਸਿੰਘ ਮਾਨ ਅਤੇ ਸਰਪੰਚ ਪ੍ਰਿੰਸ ਚਾਵਲਾ ਨੇ ਬਲਜਿੰਦਰ ਸਿੰਘ ਯੂ.ਕੇ. ਦਾ ਧੰਨਵਾਦ ਕੀਤਾ|
Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ’ਚ ਨਾਜਾਇਜ਼ ਕਬਜ਼ੇ ਹਟਾਉਣ ਗਈ ਨਗਰ ਕੌਂਂਸਲ ਟੀਮ ਤੇ ਦੁਕਾਨਦਾਰ ਵਿਚਾਲੇ ਹੋਇਆ ਤਕਰਾਰ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਦੀ ਸੂਬਾ ਪੱਧਰੀ ਮੀਟਿੰਗ ਕੱਲ੍ਹ
Ad Position 24