22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸੁਖਮੰਦਰ ਸਿੰਘ ਸਰਕਲ ਭਿੰਡਰ ਕਲਾਂ ਐਸ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ

ਕਿਸ਼ਨਪੁਰਾ ਕਲਾਂ, 21 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਸੁਖਮੰਦਰ ਸਿੰਘ ਨੂੰ ਸਰਕਲ ਭਿੰਡਰ ਕਲਾਂ ਐਸ. ਸੀ.

Ad Position 21
No active advertisement
ਅਜੀਤ ਡੈਸਕ 22-09-2026
ਕਿਸ਼ਨਪੁਰਾ ਕਲਾਂ, 21 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਸੁਖਮੰਦਰ ਸਿੰਘ ਨੂੰ ਸਰਕਲ ਭਿੰਡਰ ਕਲਾਂ ਐਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਨਿਯੁਕਤੀ ਪੱਤਰ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਸੌਂਪਿਆ ਗਿਆ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤਹਿਤ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਸਰਕਲ ਪ੍ਰਧਾਨ ਗੁਰਦੀਪ ਸਿੰਘ ਤੂਰ ਅਤੇ ਪ੍ਰਧਾਨ ਚਮਕੌਰ ਸਿੰਘ ਭਿੰਡਰ ਦੀ ਸਿਫ਼ਾਰਸ਼ ’ਤੇ ਕੀਤੀ ਗਈ। ਇਸ ਮੌਕੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਤੂਰ, ਚਮਕੌਰ ਸਿੰਘ ਭਿੰਡਰ, ਬਲਕਾਰ ਸਿੰਘ ਨੰਬਰਦਾਰ ਸਮੇਤ ਹੋਰ ਆਗੂਆਂ ਤੇ ਵਰਕਰਾਂ ਨੇ ਸੁਖਮੰਦਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਇਸ ਮੌਕੇ ਚੰਦ ਸਿੰਘ ਆੜ੍ਹਤੀਆ, ਗੁਰਦੇਵ ਸਿੰਘ, ਇੰਦਰਜੀਤ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਸੰਤ ਰੂਪ ਸਿੰਘ, ਬਸੰਤ ਸਿੰਘ, ਮਹਿੰਦਰ ਸਿੰਘ, ਬਾਬਾ ਜਗਸੀਰ ਸਿੰਘ, ਜੋਗਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਬਲਵੀਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੈਤਿਕ ਸਿੱਖਿਆ ਦੀ ਪ੍ਰੀਖਿਆ ’ਚ ਸੰਤ ਬਾਬਾ ਭਾਗ ਸਿੰਘ ਸਕੂਲ ਦੀਆਂ ਵਿਦਿਆਰਥਣਾਂ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਪਿੰਡ ਡਾਲਾ 1965 ਦੇ ਸ਼ਹੀਦ ਸਿਪਾਹੀ ਗੁਰਬਚਨ ਸਿੰਘ ਜੰਡੂ ਦੀ ਬਰਸੀ ਮਨਾਈ
Ad Position 24