ਬਲੂਮਿੰਗ ਬਡਜ਼ ਸਕੂਲ ’ਚ ਵਿਦਿਆਰਥੀਆਂ ਨੂੰ ਸ਼ਾਂਤੀ ਦਿਵਸ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ
ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮੌਕੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਣਕਾਰੀ ਸੈਸ਼ਨ ਕਰਵਾਇਆ ਗਿਆ।
ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮੌਕੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਣਕਾਰੀ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਦੇ ਇਤਿਹਾਸ, ਇਸ ਦੀ ਮਹੱਤਤਾ ਅਤੇ ਵਿਸ਼ਵ ਪੱਧਰ ‘ਤੇ ਸ਼ਾਂਤੀ, ਅਹਿੰਸਾ, ਸਹਿਣਸ਼ੀਲਤਾ ਅਤੇ ਆਪਸੀ ਭਾਈਚਾਰੇ ਦੀ ਲੋੜ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਾਂਤੀ ਸਿਰਫ਼ ਜੰਗ ਜਾਂ ਹਿੰਸਾ ਦੀ ਗੈਰ-ਮੌਜੂਦਗੀ ਦਾ ਨਾਮ ਨਹੀਂ, ਸਗੋਂ ਇਹ ਆਪਸੀ ਸਤਿਕਾਰ, ਸਮਝਦਾਰੀ, ਸਹਿਣਸ਼ੀਲਤਾ ਅਤੇ ਮਿਲ-ਜੁਲ ਕੇ ਰਹਿਣ ਦੀ ਭਾਵਨਾ ਨਾਲ ਵੀ ਜੁੜੀ ਹੋਈ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨਾਲ ਸ਼ਾਂਤੀ ਦਿਵਸ ਦੀ ਮਹੱਤਤਾ ਸਾਂਝੀ ਕਰਦਿਆਂ ਕਿਹਾ ਕਿ ਸ਼ਾਂਤੀ ਦੀ ਸ਼ੁਰੂਆਤ ਸਾਡੇ ਆਪਣੇ ਵਿਹਾਰ ਤੋਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਸਹਿਯੋਗ ਦੀ ਭਾਵਨਾ ਨਾਲ ਪੇਸ਼ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿਚ ਚੰਗੀਆਂ ਕਦਰਾਂ-ਕੀਮਤਾਂ ਦਾ ਵਿਕਾਸ ਕਰਕੇ ਉਨ੍ਹਾਂ ਨੂੰ ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣਾਉਣਾ ਵੀ ਹੈ। ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸ਼ਾਂਤੀ, ਅਹਿੰਸਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।