ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ’ਚ ਟਰਮ-1 ਪ੍ਰੀਖਿਆਵਾਂ ਸ਼ੁਰੂ
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਨਾਮਵਰ ਵਿੱਦਿਅਕ ਅਦਾਰੇ ਹੋਲੀ ਹਾਰਟ ਕਾਨਵੈਂਟ ਸਕੂਲ, ਮੋਗਾ ਵਿਚ ਇਸ ਸਮੇਂ ਟਰਮ-1 ਦੀਆਂ ਪ੍ਰੀਖਿਆਵਾਂ ਪੂਰੇ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਚੱਲ ਰਹੀਆਂ ਹਨ। ਵਿਦਿਆਰਥੀ ਆਪਣੇ ਸਾਲਾਨਾ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਪੇਪਰ ਦੇ ਰਹੇ ਹਨ।
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਨਾਮਵਰ ਵਿੱਦਿਅਕ ਅਦਾਰੇ ਹੋਲੀ ਹਾਰਟ ਕਾਨਵੈਂਟ ਸਕੂਲ, ਮੋਗਾ ਵਿਚ ਇਸ ਸਮੇਂ ਟਰਮ-1 ਦੀਆਂ ਪ੍ਰੀਖਿਆਵਾਂ ਪੂਰੇ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਚੱਲ ਰਹੀਆਂ ਹਨ। ਵਿਦਿਆਰਥੀ ਆਪਣੇ ਸਾਲਾਨਾ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਪੇਪਰ ਦੇ ਰਹੇ ਹਨ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਸ਼ਿਵਾਨੀ ਅਰੋੜਾ ਨੇ ਸਮੂਹ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਨੂੰ ਤਣਾਅ ਮੁਕਤ ਹੋ ਕੇ ਅਤੇ ਪੂਰੇ ਆਤਮ-ਵਿਸ਼ਵਾਸ ਨਾਲ ਪੇਪਰ ਹੱਲ ਕਰਨ ਦੀ ਸਲਾਹ ਦਿੱਤੀ।