ਗਤਕਾ ਮੁਕਾਬਲਿਆਂ ’ਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੀ ਪ੍ਰਭਲੀਨ ਕੌਰ ਨੇ ਜਿੱਤਿਆ ਗੋਲਡ ਮੈਡਲ
ਸਮਾਲਸਰ, 22 ਸਤੰਬਰ (ਗੁਰਜੰਟ ਸਿੰੰਘ ਕਲਸੀ ਲੰਡੇ)-ਪੰਜਾਬ ਗਤਕਾ ਐਸੋਸੀਏਸ਼ਨ ਵਲੋਂ ਤਲਵੰਡੀ ਸਾਬੋ ਵਿਖੇ ਗਤਕਾ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ, ਜਿਉਣ ਵਾਲਾ ਦੀ ਹੋਣਹਾਰ ਗਤਕਾ ਖਿਡਾਰਨ ਪ੍ਰਭਲੀਨ ਕੌਰ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਸਿੰਗਲ ਸੋਟੀ ਈਵੈਂਟ ਵਿਚ ਗੋਲਡ ਮੈਡਲ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਸਮਾਲਸਰ, 22 ਸਤੰਬਰ (ਗੁਰਜੰਟ ਸਿੰੰਘ ਕਲਸੀ ਲੰਡੇ)-ਪੰਜਾਬ ਗਤਕਾ ਐਸੋਸੀਏਸ਼ਨ ਵਲੋਂ ਤਲਵੰਡੀ ਸਾਬੋ ਵਿਖੇ ਗਤਕਾ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ, ਜਿਉਣ ਵਾਲਾ ਦੀ ਹੋਣਹਾਰ ਗਤਕਾ ਖਿਡਾਰਨ ਪ੍ਰਭਲੀਨ ਕੌਰ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਸਿੰਗਲ ਸੋਟੀ ਈਵੈਂਟ ਵਿਚ ਗੋਲਡ ਮੈਡਲ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਜਿੱਤ ‘ਤੇ ਡਾ. ਐਸ. ਐਸ. ਬਰਾੜ (ਪ੍ਰਿੰਸੀਪਲ/ਡਾਇਰੈਕਟਰ) ਨੇ ਕੋਚ ਗੁਰਪ੍ਰੀਤ ਸਿੰਘ ਅਤੇ ਇੰਚਾਰਜ ਵੀਰਪਾਲ ਕੌਰ ਸਮੇਤ ਪ੍ਰਭਲੀਨ ਕੌਰ ਅਨਵ ਨਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰਨ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਪ੍ਰਤਿਭਾਸ਼ਾਲੀ ਖਿਡਾਰੀ ਸਕੂਲ ਅਤੇ ਪੂਰੇ ਇਲਾਕੇ ਦੀ ਸ਼ਾਨ ਵਧਾਉਂਦੇ ਹਨ। ਡਾ. ਬਰਾੜ ਨੇ ਪ੍ਰਭਲੀਨ ਕੌਰ ਨੂੰ ਭਵਿੱਖ ਵਿਚ ਵੀ ਇਸੇ ਮਿਹਨਤ ਅਤੇ ਸਮਰਪਣ ਨਾਲ ਖੇਡ ਖੇਤਰ ਵਿਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਅਤੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।