ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਿਹਾਲ ਸਿੰਘ ਭੁੱਲਰ ‘ਅਜੀਤ’ ਉਪ ਦਫ਼ਤਰ ਮੋਗਾ ਪੁੱਜੇ
ਕਿਹਾ, ਭਲਕੇ ਹਰਸਿਮਰਤ ਕੌਰ ਬਾਦਲ
ਮਹਿਲਾਵਾਂ ਦੇ ਹੱਕ ’ਚ ਧਰਨੇ ‘ਚ ਹੋਣਗੇ ਸ਼ਾਮਿਲ
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ 24 ਸਤੰਬਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਡੀ. ਸੀ.
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ 24 ਸਤੰਬਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਡੀ.ਸੀ. ਕੰਪਲੈਕਸ ਦੇ ਬਾਹਰ ਧਰਨੇ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਧਰਨਾ ਮਹਿਲਾਵਾਂ ਬਾਰੇ ਕੀਤੀਆਂ ਜਾ ਰਹੀਆਂ ਟਿੱਪਣੀਆਂ, ਮਹਿਲਾਵਾਂ ਨਾਲ ਕਥਿਤ ਧੱਕੇ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ‘ਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਵੀ ਲਗਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਆਟਾ-ਦਾਲ, ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਅਤੇ ਸ਼ਗਨ ਸਕੀਮ ਸਮੇਤ ਬੰਦ ਕੀਤੀਆਂ ਸਹੂਲਤਾਂ ਮੁੜ ਚਾਲੂ ਕਰਕੇ ਵਧਾਈਆਂ ਜਾਣਗੀਆਂ। ਸ. ਭੁੱਲਰ ਨੇ ਕਿਹਾ ਕਿ ਮਾਨ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ ਤੇ ਅੱਜ ਸੂਬੇ ਦਾ ਹਰ ਵਰਗ ਇਸ ਨੂੰ ਚਲਦਾ ਕਰਨ ਲਈ ਸੜਕਾਂ ‘ਤੇ ਉਤਰ ਆਇਆ ਹੈ। ਕਾਨੂੰਨ ਵਿਵਸਥਾ ਦਿਨ ਬਦਿਨ ਨਿੱਘਰਦੀ ਜਾ ਰਹੀ ਹੈ ਤੇ ਲੋਕ ਰਾਜ ਵਿਚ ਫਿਰੌਤੀਆਂ, ਡਕੈਤੀਆਂ ਤੇ ਗੋਲੀ ਦੀਆਂ ਘਟਨਾਵਾਂ ਵਾਪਰਨ ਕਾਰਨ ਇੱਥੋਂ ਹਿਜਰਤ ਕਰਨ ਦਾ ਮਨ ਬਣਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਵਿਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਵਿਚ ਹੋ ਰਿਹਾ ਹਜ਼ਾਰਾਂ ਲੋਕਾਂ ਦਾ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ 2027 ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ।