23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਅੱਜ ਮਨਾਏ ਜਾ ਰਹੇ ਪੰਜਾਬ ਦਿਵਸ ਦੀਆਂ ਤਿਆਰੀਆਂ ਮੁਕੰਮਲ-ਚੇਅਰਮੈਨ ਬਰਾੜ ਦਰਜਾ ਚਾਰ ਕਰਮਚਾਰੀ ਤੇ ਮਿਡ ਡੇ ਮੀਲ ਕੁੱਲ ਯੂਨੀਅਨ ਦਾ ਵਫਦ ਵਿੱਤ ਮੰਤਰੀ ਨੂੰ ਮਿਲਿਆ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਵਿਖੇ ‘ਆਪਣਾ ਪੰਜਾਬ ਫਾਊਂਡੇਸ਼ਨ’ ਦੇ ਪ੍ਰਧਾਨ ਡਾਕਟਰ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 23 ਸਤੰਬਰ ਨੂੰ ਮਨਾਏ ਜਾ ਰਹੇ ‘ਪੰਜਾਬੀ ਦਿਵਸ’ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸਕੂਲ ਪ੍ਰਬੰਧਕਾਂ ਵਲੋਂ ਸਮਾਗਮ ਸੰਬੰਧੀ ਤਿਆਰੀਆਂ ਨੂੰ ਅੰਤਿਮ ਛੋਹਾਂ ਵੀ ਦਿੱਤੀਆਂ ਜਾ ਚੁੱਕੀਆਂ ਹਨ। ਇਸ ਸਮਾਗਮ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਅਤੇ ਸਮਰੱਥ ਸਭਿਆਚਾਰਕ ਵਿਰਸੇ ਨਾਲ ਜੋੜਨਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਵਿਖੇ ‘ਆਪਣਾ ਪੰਜਾਬ ਫਾਊਂਡੇਸ਼ਨ’ ਦੇ ਪ੍ਰਧਾਨ ਡਾਕਟਰ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 23 ਸਤੰਬਰ ਨੂੰ ਮਨਾਏ ਜਾ ਰਹੇ ‘ਪੰਜਾਬੀ ਦਿਵਸ’ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸਕੂਲ ਪ੍ਰਬੰਧਕਾਂ ਵਲੋਂ ਸਮਾਗਮ ਸੰਬੰਧੀ ਤਿਆਰੀਆਂ ਨੂੰ ਅੰਤਿਮ ਛੋਹਾਂ ਵੀ ਦਿੱਤੀਆਂ ਜਾ ਚੁੱਕੀਆਂ ਹਨ। ਇਸ ਸਮਾਗਮ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਅਤੇ ਸਮਰੱਥ ਸਭਿਆਚਾਰਕ ਵਿਰਸੇ ਨਾਲ ਜੋੜਨਾ ਹੈ। ਬੱਚਿਆਂ ਅਤੇ ਅਧਿਆਪਕਾਂ ਵਿਚ ਉਤਸੁਕਤਾ ਤੇ ਦਿਲਚਸਪੀ ਬਣਾਈ ਰੱਖਣ ਲਈ ਵੱਖ - ਵੱਖ ਰੋਚਕ ਤੇ ਗਿਆਨ ਵਰਧਕ ਗਤੀਵਿਧੀਆਂ ਦੀ ਰੂਪ-ਰੇਖਾ ਉਲੀਕੀ ਗਈ ਹੈ। ਇਸ ਦੇ ਨਾਲ ਹੀ ਛੋਟੇ ਬੱਚਿਆਂ ਨੂੰ ਮਾਂ ਬੋਲੀ ਨਾਲ ਜੋੜਨ ਲਈ ਉਨ੍ਹਾਂ ਲਈ ਵੀ ਕਈ ਤਰ੍ਹਾਂ ਦੀਆਂ ਉਤਸ਼ਾਹਜਨਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਦਿਨ ਮਾਂ ਬੋਲੀ ਪ੍ਰਤੀ ਆਪਣਾ ਸਤਿਕਾਰ ਪ੍ਰਗਟਾਉਂਦੇ ਹੋਏ ਸਮੂਹ ਅਧਿਆਪਕ ਅਤੇ ਵਿਦਿਆਰਥੀ ਵਿਸ਼ੇਸ਼ ਤੌਰ ‘ਤੇ ਆਪਣੇ ਦਸਤਖ਼ਤ ਪੰਜਾਬੀ ਵਿਚ ਕਰਨਗੇ ਅਤੇ ਹੋਰਨਾਂ ਗਤੀਵਿਧੀਆਂ ਵਿਚ ਵੀ ਉਤਸ਼ਾਹ ਨਾਲ ਭਾਗ ਲੈਣਗੇ। ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ ਅਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਨੇ ਦੱਸਿਆ ਕਿ ਵਿਦਿਆਰਥੀਆਂ ਵਿਚ ਮਾਂ ਬੋਲੀ ਪ੍ਰਤੀ ਗੌਰਵ ਦੀ ਭਾਵਨਾ ਪੈਦਾ ਕਰਨ ਲਈ ਇਹ ਪ੍ਰੋਗਰਾਮ ਇਕ ਅਹਿਮ ਪਹਿਲਕਦਮੀ ਹੈ ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮਨੋਰੰਜਨ ਟੂਰ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਿਹਾਲ ਸਿੰਘ ਭੁੱਲਰ ‘ਅਜੀਤ’ ਉਪ ਦਫ਼ਤਰ ਮੋਗਾ ਪੁੱਜੇ ਕਿਹਾ, ਭਲਕੇ ਹਰਸਿਮਰਤ ਕੌਰ ਬਾ...
Ad Position 24