ਸ਼ਹੀਦਾਂ ਦੀ ਕੁਰਬਾਨੀ ਨੂੰ ਕਿਤਾਬਾਂ ਤੱਕ ਸੀਮਤ ਨਾ ਰੱਖਣ, ਆਪਣੇ ਚਰਿੱਤਰ ‘ਚ ਉਤਾਰਨ ਵਿਦਿਆਰਥੀ- ਚੇਅਰਮੈਨ ਐਡਵੋਕੇਟ ਸੁਨੀਲ ਗਰਗ
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਇਤਿਹਾਸ ਦੇ ਪੰਨਿਆਂ ਵਿਚ ਦਰਜ ਸਾਲ 1857 ਦਾ ਆਜ਼ਾਦੀ ਸੰਗਰਾਮ ਸਿਰਫ਼ ਇਕ ਇਤਿਹਾਸਕ ਘਟਨਾ ਨਹੀਂ ਸਗੋਂ ਹਿੰਮਤ, ਤਿਆਗ, ਏਕਤਾ ਅਤੇ ਦੇਸ਼ ਲਈ ਸਭ ਕੁਝ ਨਿਛਾਵਰ ਕਰਨ ਦੀ ਪ੍ਰੇਰਨਾ ਹੈ। ਇਸੇ ਗੌਰਵਮਈ ਇਤਿਹਾਸ ਨੂੰ ਨਵੀਂ ਪੀੜ੍ਹੀ ਦੇ ਮਨ ਅਤੇ ਸੰਸਕਾਰਾਂ ਨਾਲ ਜੋੜਨ ਦੇ ਉਦੇਸ਼ ਨਾਲ ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਡਾ.
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਇਤਿਹਾਸ ਦੇ ਪੰਨਿਆਂ ਵਿਚ ਦਰਜ ਸਾਲ 1857 ਦਾ ਆਜ਼ਾਦੀ ਸੰਗਰਾਮ ਸਿਰਫ਼ ਇਕ ਇਤਿਹਾਸਕ ਘਟਨਾ ਨਹੀਂ ਸਗੋਂ ਹਿੰਮਤ, ਤਿਆਗ, ਏਕਤਾ ਅਤੇ ਦੇਸ਼ ਲਈ ਸਭ ਕੁਝ ਨਿਛਾਵਰ ਕਰਨ ਦੀ ਪ੍ਰੇਰਨਾ ਹੈ। ਇਸੇ ਗੌਰਵਮਈ ਇਤਿਹਾਸ ਨੂੰ ਨਵੀਂ ਪੀੜ੍ਹੀ ਦੇ ਮਨ ਅਤੇ ਸੰਸਕਾਰਾਂ ਨਾਲ ਜੋੜਨ ਦੇ ਉਦੇਸ਼ ਨਾਲ ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਵਿਚ 1857 ਦੇ ਆਜ਼ਾਦੀ ਸੰਗਰਾਮ ਨੂੰ ਸਮਰਪਿਤ ਸ਼ਰਧਾ ਅਤੇ ਦੇਸ਼-ਭਗਤੀ ਨਾਲ ਭਰਪੂਰ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਭਾਰਤ ਮਾਤਾ ਅਤੇ ਆਜ਼ਾਦੀ ਸੰਗਰਾਮ ਦੇ ਵੀਰਾਂ ਦੀਆਂ ਤਸਵੀਰਾਂ ਅੱਗੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਗਏ । ਵਿਦਿਆਰਥੀਆਂ ਨੇ ‘’ਭਾਰਤ ਮਾਤਾ ਦੀ ਜੈ’’ ਅਤੇ ‘’ਵੰਦੇ ਮਾਤਰਮ’’ ਦੇ ਜੈਕਾਰਿਆਂ ਨਾਲ ਮਾਹੌਲ ਗੂੰਜਾਂ ਦਿੱਤਾ। ਵਿਦਿਆਰਥੀਆਂ ਨੇ ਸਮੂਹ ਗੀਤ, ਦੇਸ਼-ਭਗਤੀ ਗੀਤ, ਭਾਸ਼ਣ, ਨਾਟਕੀ ਪੇਸ਼ਕਾਰੀਆਂ ਅਤੇ ਇਤਿਹਾਸਕ ਪ੍ਰਸੰਗਾਂ ਰਾਹੀਂ 1857 ਦੇ ਸੰਗਰਾਮ ਦੀ ਝਲਕ ਪੇਸ਼ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਵਿਚ ਸਾਹ ਲੈ ਰਹੇ ਹਾਂ, ਉਸ ਦੀ ਨੀਂਹ ਉਨ੍ਹਾਂ ਅਣਗਿਣਤ ਵੀਰਾਂ ਦੇ ਤਿਆਗ ਅਤੇ ਬਲੀਦਾਨ ਨਾਲ ਮਜ਼ਬੂਤ ਹੋਈ, ਜਿਨ੍ਹਾਂ ਨੇ ਦੇਸ਼ ਦੇ ਸਨਮਾਨ ਲਈ ਆਪਣੀ ਜ਼ਿੰਦਗੀ ਤੱਕ ਨਿਛਾਵਰ ਕਰ ਦਿੱਤੀ। ਸ਼ਹੀਦਾਂ ਨੂੰ ਯਾਦ ਕਰਨਾ ਸਿਰਫ਼ ਇਤਿਹਾਸ ਨੂੰ ਦੁਹਰਾਉਣਾ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਉਤਾਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਦੇ ਹੱਥਾਂ ਵਿਚ ਦੇਸ਼ ਦਾ ਭਵਿੱਖ ਹੈ। ਇਸ ਲਈ ਸਕੂਲ ਦੀ ਜ਼ਿੰਮੇਵਾਰੀ ਸਿਰਫ਼ ਉਸ ਨੂੰ ਕਿਤਾਬੀ ਗਿਆਨ ਦੇਣਾ ਨਹੀਂ ਬਲਕਿ ਉਸ ਦੇ ਅੰਦਰ ਚਰਿੱਤਰ, ਸੰਵੇਦਨਸ਼ੀਲਤਾ, ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਪੈਦਾ ਕਰਨਾ ਵੀ ਹੈ। ਪ੍ਰੋਗਰਾਮ ਦੌਰਾਨ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਆਜ਼ਾਦੀ ਸੰਗਰਾਮ ਦੇ ਵੱਖ-ਵੱਖ ਪ੍ਰਸੰਗਾਂ ਅਤੇ ਵੀਰਾਂ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਆਜ਼ਾਦੀ ਦੀ ਕੀਮਤ ਸਮਝਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਘਰ ਵਿਚ ਮਾਤਾ-ਪਿਤਾ ਦਾ ਸਤਿਕਾਰ ਕਰਨ, ਸਕੂਲ ਵਿਚ ਅਨੁਸ਼ਾਸਨ ਦੀ ਪਾਲਣਾ ਕਰਨ। ਸਕੂਲ ਦੇ ਡੀਨ ਮਲਕੀਤ ਸਿੰਘ, ਪ੍ਰਿੰਸੀਪਲ ਹੇਮ ਪ੍ਰਭਾ ਸੂਦ ਅਤੇ ਹੈੱਡ ਮਿਸਟ੍ਰੈੱਸ ਰੂਹੀ ਸਿੰਘ ਨੇ ਕਿਹਾ ਕਿ ਕਿਚਲੂ ਪਬਲਿਕ ਸਕੂਲ ਵਿਚ ਸਿੱਖਿਆ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਤੌਰ ‘ਤੇ ਸਮਰੱਥ ਬਣਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਜ਼ਿੰਮੇਵਾਰ, ਸੰਵੇਦਨਸ਼ੀਲ, ਸੰਸਕਾਰੀ ਅਤੇ ਆਤਮਵਿਸ਼ਵਾਸੀ ਨਾਗਰਿਕ ਬਣਾਉਣਾ ਹੈ।