ਬਾਬਾ ਸ਼ੇਖ ਫਰੀਦ ਜੀ ਦੀਆਂ ਸਿੱਖਿਆਵਾਂ ਸਾਨੂੰ ਸਚਾਈ ਤੇ ਨੇਕ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ-ਪ੍ਰਿੰ. ਰਮਨਦੀਪ ਕੌਰ
ਨੱਥੂਵਾਲਾ ਗਰਬੀ, 22 ਸਤੰਬਰ (ਨਵਦੀਪ ਸਿੰਘ)-ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਅਤੇ ਪੰਜਾਬੀ ਦਿਵਸ ਦੇ ਮੌਕੇ ’ਤੇ ਜੀ. ਐਨ.
ਨੱਥੂਵਾਲਾ ਗਰਬੀ, 22 ਸਤੰਬਰ (ਨਵਦੀਪ ਸਿੰਘ)-ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਅਤੇ ਪੰਜਾਬੀ ਦਿਵਸ ਦੇ ਮੌਕੇ ’ਤੇ ਜੀ.ਐਨ. ਕਾਨਵੈਂਟ ਸਕੂਲ ਭਲੂਰ ਦੇ ਪ੍ਰਿੰਸੀਪਲ ਰਮਨਦੀਪ ਕੌਰ ਅਤੇ ਸਮੂਹ ਸਟਾਫ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਨੇ ਆਪਣੀ ਬਾਣੀ ਅਤੇ ਸਾਦਗੀ ਭਰੇ ਜੀਵਨ ਰਾਹੀਂ ਮਨੁੱਖਤਾ ਨੂੰ ਪਿਆਰ, ਨਿਮਰਤਾ, ਸਬਰ, ਸੰਤੋਖ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਾਨੂੰ ਸਚਾਈ ਅਤੇ ਨੇਕ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਪ੍ਰਿੰਸੀਪਲ ਰਮਨਦੀਪ ਕੌਰ ਨੇ ਪੰਜਾਬੀ ਦਿਵਸ ਬਾਰੇ ਕਿਹਾ ਕਿ ਪੰਜਾਬੀ ਦਿਵਸ ਸਾਨੂੰ ਆਪਣੀ ਮਾਂ-ਬੋਲੀ ਪੰਜਾਬੀ, ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਆਪਣੀ ਅਮੀਰ ਪਹਿਚਾਣ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੰਦਾ ਹੈ।