24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਿੰਡ ਢੋਲੇਵਾਲਾ ਤੋਂ ਬਟਾਲੀਅਨ 112 ਟੀ ਏ ਡੋਗਰਾ ਟੀਮ ਫਿਰੋਜ਼ਪੁਰ ਦਾ ਜਵਾਨ ਇੰਦਰਜੀਤ ਸਿੰਘ ਹੋਇਆ ਸ਼ਹੀਦ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਧੱਲੇਕੇ ਤੋਂ ਸੀਨੀਅਰ ਅਕਾਲੀ ਆਗੂ ਨਛੱਤਰ ਸਿੰਘ ਰੰਧਾਵਾ ਅਤੇ ਗੁਰਵਿੰਦਰ ਸਿੰਘ ਰੰਧਾਵਾ ਨੇ ਆਪਣੇ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਉਹ ਸਵ: ਮਹਲ ਸਿੰਘ ਰੰਧਾਵਾ ਅਤੇ ਸਤਵੰਤ ਸਿੰਘ ਰੰਧਾਵਾ ਦੇ ਪੁੱਤਰ ਹਨ।

Ad Position 21
No active advertisement
ਅਜੀਤ ਡੈਸਕ 24-09-2026
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਧੱਲੇਕੇ ਤੋਂ ਸੀਨੀਅਰ ਅਕਾਲੀ ਆਗੂ ਨਛੱਤਰ ਸਿੰਘ ਰੰਧਾਵਾ ਅਤੇ ਗੁਰਵਿੰਦਰ ਸਿੰਘ ਰੰਧਾਵਾ ਨੇ ਆਪਣੇ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਉਹ ਸਵ: ਮਹਲ ਸਿੰਘ ਰੰਧਾਵਾ ਅਤੇ ਸਤਵੰਤ ਸਿੰਘ ਰੰਧਾਵਾ ਦੇ ਪੁੱਤਰ ਹਨ। ਇਸ ਮੌਕੇ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੇ ਪਾਰਟੀ ਨਾਲ ਜੁੜਨ ਨਾਲ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਪਾਰਟੀ ਵਲੋਂ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਦੇ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਸ ਨਾਲ ਜੁੜ ਰਹੇ ਹਨ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ‘ਆਪ’ ਵਿਚ ਸ਼ਾਮਲ ਹੋਏ ਨਛੱਤਰ ਸਿੰਘ ਰੰਧਾਵਾ, ਗੁਰਵਿੰਦਰ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਉ ਦੇ ਕੇ ਸਵਾਗਤ ਕੀਤਾ ਅਤੇ ਪਾਰਟੀ ਵਿਚ ਸ਼ਾਮਲ ਹੋਣ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਨਗਰ ਨਿਗਮ ਮੋਗਾ ਦੇ ਸਾਬਕਾ ਡਿਪਟੀ ਮੇਅਰ ਅਸ਼ੋਕ ਧਮੀਜਾ, ਕੌਂਸਲਰ ਵਿਕਰਮਜੀਤ ਸਿੰਘ ਘਾਤੀ, ਕੌਂਸਲਰ ਤੀਰਥ ਰਾਮ, ਵਿੱਕੀ ਦੌਧਰੀਆ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਾਦਾ ਵਿਜੇ ਕੁਮਾਰ ਧੀਰ, ਪਿਤਾ ਸਚਿਨ ਧੀਰ ਪ੍ਰਧਾਨ ਨਗਰ ਪੰਚਾਇਤ, ਮਾਤਾ ਡਾ. ਮਾਲਤੀ ਧੀਰ ਦਾ ਚਮਕਾਇਆ ਨਾਂਅ ਅਗਲੀ ਖ਼ਬਰ ਖੇਡ ਗਰਾਊਂਡਾਂ ਦੇ ਸੇਵਾਦਾਰ ਦੁੱਕੀ ਭਿੰਡਰ ਨੂੰ ਨਿਰਮਲ ਸਿੰਘ ਢੇਰੀ ਨੇ ਦਿੱਤੀ ਆਰਥਿਕ ਸਹਾਇਤਾ
Ad Position 24