ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮਾਨ ਦਲ ਵਲੋਂ ਨਿਹਾਲ ਸਿੰਘ ਵਾਲਾ ਵਿਖੇ ਰੈਲੀ 27 ਨੂੰ
ਨਿਹਾਲ ਸਿੰਘ ਵਾਲਾ, 23 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮਾਨ ਦਲ ਦੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਪੰਜਾਬ ਅੰਦਰ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਰਾਜਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਹਲਕਾ ਇੰਚਾਰਜ ਜਥੇਦਾਰ ਬਲਦੇਵ ਸਿੰਘ ਗਗੜਾ ਦੀ ਅਗਵਾਈ ਹੇਠ ਅਗਰਵਾਲ ਧਰਮਸ਼ਾਲਾ, ਬਾਘਾ ਪੁਰਾਣਾ ਰੋਡ, ਨਿਹਾਲ ਸਿੰਘ ਵਾਲਾ ਵਿਖੇ ਵਿਸ਼ਾਲ ਰਾਜਸੀ ਰੈਲੀ 27 ਸਤੰਬਰ ਦਿਨ ਐਤਵਾਰ ਨੂੰ ਕੀਤੀ ਜਾ ਰਹੀ ਹੈ।
ਨਿਹਾਲ ਸਿੰਘ ਵਾਲਾ, 23 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮਾਨ ਦਲ ਦੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਪੰਜਾਬ ਅੰਦਰ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਰਾਜਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਹਲਕਾ ਇੰਚਾਰਜ ਜਥੇਦਾਰ ਬਲਦੇਵ ਸਿੰਘ ਗਗੜਾ ਦੀ ਅਗਵਾਈ ਹੇਠ ਅਗਰਵਾਲ ਧਰਮਸ਼ਾਲਾ, ਬਾਘਾ ਪੁਰਾਣਾ ਰੋਡ, ਨਿਹਾਲ ਸਿੰਘ ਵਾਲਾ ਵਿਖੇ ਵਿਸ਼ਾਲ ਰਾਜਸੀ ਰੈਲੀ 27 ਸਤੰਬਰ ਦਿਨ ਐਤਵਾਰ ਨੂੰ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਇੰਚਾਰਜ ਜਥੇਦਾਰ ਬਲਦੇਵ ਸਿੰਘ ਗਗੜਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ‘ਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ਦੇ ਲੋਕਾਂ ਲਈ ਇਕ ਪੰਥਕ ਸਰਕਾਰ ਬਣਾਈ ਜਾ ਸਕੇ ਜੋ ਸਿੱਖ ਕੌਮ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਹੱਲ ਕਰ ਸਕੇ। ਉਨ੍ਹਾਂ ਦੱਸਿਆ ਕਿ ਨਿਹਾਲ ਸਿੰਘ ਵਾਲਾ ਵਿਖੇ 27 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮਾਨ ਦਲ ਵਲੋਂ ਕੀਤੀ ਜਾਣ ਵਾਲੀ ਵਿਸ਼ਾਲ ਰਾਜਸੀ ਰੈਲੀ ਨੂੰ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਈਮਾਨ ਸਿੰਘ, ਹਰਜਿੰਦਰ ਸਿੰਘ ਜੱਖੂ ਤੋਂ ਇਲਾਵਾ ਪਾਰਟੀ ਹਾਈਕਮਾਂਡ ਦੇ ਆਗੂ ਸੰਬੋਧਨ ਕਰਨਗੇ। ਇਸ ਮੌਕੇ ਇਸਤਰੀ ਆਗੂ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਬਿਲਾਸਪੁਰ, ਸੁਖਪ੍ਰੀਤ ਕੌਰ, ਮਨਜੀਤ ਕੌਰ, ਸੁਖਦੇਵ ਸਿੰਘ ਬੱਬਰ, ਬੂਟਾ ਸਿੰਘ ਧੂੜਕੋਟ, ਹਰਮੇਲ ਸਿੰਘ ਮਟਵਾਣੀ, ਹਰਪਾਲ ਸਿੰਘ ਕੁੱਸਾ, ਰਜਿੰਦਰ ਸਿੰਘ ਨਿਹਾਲ ਸਿੰਘ ਵਾਲਾ, ਬਲਤੇਜ ਸਿੰਘ ਪੱਤੋ, ਰੁਪਿੰਦਰ ਸਿੰਘ ਰੂਬੀ ਨਿਹਾਲ ਸਿੰਘ ਵਾਲਾ, ਭੁਪਿੰਦਰ ਸਿੰਘ ਬਿਲਾਸਪੁਰ, ਭੋਲਾ ਸਿੰਘ ਧੂੜਕੋਟ, ਸਵਰਨ ਸਿੰਘ ਧੂੜਕੋਟ, ਦਲਜੀਤ ਸਿੰਘ ਘੋਲੀਆ, ਜਸਵੰਤ ਸਿੰਘ ਜਵਾਹਰ ਸਿੰਘ ਵਾਲਾ, ਬਲੌਰ ਸਿੰਘ ਰੌਂਤਾ ਆਦਿ ਹਾਜ਼ਰ ਸਨ।