24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ-ਮੱਖਣ ਬਰਾੜ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਵਿਚ ਅਨੁਸ਼ਾਸਨ ਨੂੰ ਲੈ ਕੇ ਸਖ਼ਤ ਰੁਖ ਅਪਣਾਉਂਦਿਆਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਇਕ ਅਨੁਸ਼ਾਸਿਤ ਜਥੇਬੰਦੀ ਹੈ ਅਤੇ ਹਰ ਅਹੁਦੇਦਾਰ ਤੇ ਵਰਕਰ ਲਈ ਪਾਰਟੀ ਦੇ ਅਨੁਸ਼ਾਸਨ ਦੀ ਪਾਲਣਾ ਕਰਨੀ ਜ਼ਰੂਰੀ ਹੈ।

Ad Position 21
No active advertisement
ਵੱਖ-ਵੱਖ ਆਗੂਆਂ ਨੇ ਸਵ. ਹਾਕਮ ਸਿੰਘ ਸਾਬਕਾ ਸਰਪੰਚ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ 24-09-2026
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਵਿਚ ਅਨੁਸ਼ਾਸਨ ਨੂੰ ਲੈ ਕੇ ਸਖ਼ਤ ਰੁਖ ਅਪਣਾਉਂਦਿਆਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਇਕ ਅਨੁਸ਼ਾਸਿਤ ਜਥੇਬੰਦੀ ਹੈ ਅਤੇ ਹਰ ਅਹੁਦੇਦਾਰ ਤੇ ਵਰਕਰ ਲਈ ਪਾਰਟੀ ਦੇ ਅਨੁਸ਼ਾਸਨ ਦੀ ਪਾਲਣਾ ਕਰਨੀ ਜ਼ਰੂਰੀ ਹੈ। ਮੱਖਣ ਬਰਾੜ ਨੇ ਸਮੂਹ ਸਰਕਲ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਸਰਕਲ ਵਿਚ ਕੋਈ ਵਰਕਰ ਜਾਂ ਅਹੁਦੇਦਾਰ ਪਾਰਟੀ ਵਿਰੋਧੀ ਗਤੀਵਿਧੀਆਂ ਕਰਦਾ ਹੈ ਜਾਂ ਪਾਰਟੀ ਅਨੁਸ਼ਾਸਨ ਭੰਗ ਕਰਦਾ ਹੈ ਤਾਂ ਉਸ ਸਬੰਧੀ ਲਿਖਤੀ ਰਿਪੋਰਟ ਜ਼ਿਲ੍ਹਾ ਪ੍ਰਧਾਨ ਨੂੰ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਬੰਧਿਤ ਵਿਅਕਤੀ ਨੂੰ ਸਮਝਾਉਣ ਦੇ ਬਾਵਜੂਦ ਵੀ ਉਸ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਜਾਰੀ ਰਹਿੰਦੀਆਂ ਹਨ ਤਾਂ ਜ਼ਿਲ੍ਹਾ ਪ੍ਰਧਾਨ ਵਲੋਂ ਜਥੇਬੰਦੀ ਨਾਲ ਸਲਾਹ-ਮਸ਼ਵਰਾ ਕਰਕੇ ਪਾਰਟੀ ਦੇ ਨਿਯਮਾਂ ਅਨੁਸਾਰ ਉਸ ਨੂੰ ਪਾਰਟੀ ਤੋਂ ਚੱਲਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮੂਹ ਸਰਕਲ ਪ੍ਰਧਾਨਾਂ ਵਲੋਂ ਵੀ ਸਹਿਮਤੀ ਪ੍ਰਗਟਾਈ ਗਈ ਹੈ। ਮੱਖਣ ਬਰਾੜ ਨੇ ਕਿਹਾ ਕਿ ਸਮੁੱਚੀ ਜਥੇਬੰਦੀ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਵਲੋਂ ਬਾਹਰੀ ਪ੍ਰਭਾਵਾਂ ਅਧੀਨ ਬਿਆਨਬਾਜ਼ੀ ਕਰਨ ਦੀਆਂ ਗੱਲਾਂ ਸਾਹਮਣੇ ਆਉਂਦੀਆਂ ਹਨ, ਇਸ ਲਈ ਪਾਰਟੀ ਅਨੁਸ਼ਾਸਨ ਨੂੰ ਕਾਇਮ ਰੱਖਣਾ ਹੋਰ ਵੀ ਜ਼ਰੂਰੀ ਹੈ। ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿਤਾਂ ਲਈ ਆਪਣੀ ਲੜਾਈ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੌਜੂਦਾ ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਰੋਜ਼ਾਨਾ ਵਾਪਰ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸਮੁੱਚੀ ਅਕਾਲੀ ਜਥੇਬੰਦੀ ਨੂੰ ਇਕੱਠੇ ਹੋ ਕੇ ਮਜ਼ਬੂਤੀ ਨਾਲ ਲੋਕਾਂ ਦੀ ਆਵਾਜ਼ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਅਨੁਸ਼ਾਸਨ, ਏਕਤਾ ਅਤੇ ਸਾਂਝੀ ਲੜਾਈ ਹੀ ਅਹਿਮ ਆਧਾਰ ਹਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਲ ਦਾ ਵਫਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ ਅਗਲੀ ਖ਼ਬਰ ਐਚ.ਆਈ.ਵੀ. (ਏਡਜ਼) ਜਾਗਰੂਕਤਾ ਕੈਂਪ ਲਗਾਇਆ
Ad Position 24