ਜਨਗਣਨਾ-2027 ਫੇਸ-2 ਦੀਆਂ ਤਿਆਰੀਆਂ ਤੇਜ਼
ਏ.ਡੀ.ਸੀ. ਜਸਪਿੰਦਰ ਸਿੰਘ ਵਲੋਂ ਜਨਗਣਨਾ ਦੇ ਕੰਮ ਨੂੰ ਪੂਰਨ ਤਨਦੇਹੀ ਤੇ ਪਾਰਦਰਸ਼ਤਾ ਨਾਲ ਕਰਨ ਦੀ ਅਪੀਲ
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਦੇ ਫੇਸ-1 ਅਧੀਨ ਹਾਊਸ ਲਿਸਟਿੰਗ ਦਾ ਕੰਮ ਸਫਲਤਾਪੂਰਵਕ ਮੁਕੰਮਲ ਹੋਣ ਉਪਰੰਤ ਹੁਣ ਫੇਸ-2 ਤਹਿਤ ਜਨਗਣਨਾ ਦਾ ਕੰਮ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਕੀਤਾ ਜਾਣਾ ਹੈ। ਇਸ ਸਬੰਧੀ ਜ਼ਿਲ੍ਹਾ ਮੋਗਾ ਲਈ ਤਾਇਨਾਤ ਮਾਸਟਰ ਟਰੇਨਰਾਂ ਵਲੋਂ 38 ਫ਼ੀਲਡ ਟਰੇਨਰਾਂ ਨੂੰ ਤਿੰਨ ਰੋਜ਼ਾ ਸਿਖਲਾਈ ਦਿੱਤੀ ਗਈ, ਜੋ ਅੱਜ ਸਫਲਤਾਪੂਰਵਕ ਮੁਕੰਮਲ ਹੋਈ।
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਦੇ ਫੇਸ-1 ਅਧੀਨ ਹਾਊਸ ਲਿਸਟਿੰਗ ਦਾ ਕੰਮ ਸਫਲਤਾਪੂਰਵਕ ਮੁਕੰਮਲ ਹੋਣ ਉਪਰੰਤ ਹੁਣ ਫੇਸ-2 ਤਹਿਤ ਜਨਗਣਨਾ ਦਾ ਕੰਮ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਕੀਤਾ ਜਾਣਾ ਹੈ। ਇਸ ਸਬੰਧੀ ਜ਼ਿਲ੍ਹਾ ਮੋਗਾ ਲਈ ਤਾਇਨਾਤ ਮਾਸਟਰ ਟਰੇਨਰਾਂ ਵਲੋਂ 38 ਫ਼ੀਲਡ ਟਰੇਨਰਾਂ ਨੂੰ ਤਿੰਨ ਰੋਜ਼ਾ ਸਿਖਲਾਈ ਦਿੱਤੀ ਗਈ, ਜੋ ਅੱਜ ਸਫਲਤਾਪੂਰਵਕ ਮੁਕੰਮਲ ਹੋਈ। ਸਿਖਲਾਈ ਉਪਰੰਤ ਇਹ ਫ਼ੀਲਡ ਟਰੇਨਰ ਅੱਗੇ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਜਨਗਣਨਾ-2027 ਫੇਸ-2 ਸਬੰਧੀ ਸਿਖਲਾਈ ਪ੍ਰਦਾਨ ਕਰਨਗੇ, ਤਾਂ ਜੋ ਜਨਗਣਨਾ ਦਾ ਕੰਮ ਨਿਰਧਾਰਿਤ ਸਮੇਂ ਅਨੁਸਾਰ ਸੁਚੱਜੇ, ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਸੈਂਸਸ ਅਫ਼ਸਰ ਮੋਗਾ ਜਸਪਿੰਦਰ ਸਿੰਘ ਵਲੋਂ ਸਿਖਲਾਈ ਵਿਚ ਭਾਗ ਲੈਣ ਵਾਲੇ ਸਮੂਹ ਮਾਸਟਰ ਟਰੇਨਰਾਂ ਅਤੇ ਫ਼ੀਲਡ ਟਰੇਨਰਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਉਨ੍ਹਾਂ ਨੇ ਸਿਖਲਾਈ ਵਿਚ ਸਰਗਰਮ ਭਾਗੀਦਾਰੀ ਲਈ ਟਰੇਨਰਾਂ ਦੀ ਸ਼ਲਾਘਾ ਕਰਦਿਆਂ ਜਨਗਣਨਾ ਦੇ ਕੰਮ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨੇਪਰੇ ਚਾੜ੍ਹਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੀਤੀ ਨਿਰਮਾਣ ਇਨ੍ਹਾਂ ਅੰਕੜਿਆਂ ਦੇ ਅਧਾਰ ਤੇ ਹੀ ਕੀਤਾ ਜਾਣਾ ਹੈ ਇਸ ਲਈ ਇਸ ਕੰਮ ਨੂੰ ਪੂਰਨ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਸਿਖਲਾਈ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰਪ੍ਰੀਤ ਸਿੰਘ, ਐਡੀਸ਼ਨਲ ਜ਼ਿਲ੍ਹਾ ਸੈਂਸਸ ਅਫ਼ਸਰ-ਕਮ-ਉਪ ਅਰਥ ਅਤੇ ਅੰਕੜਾ ਸਲਾਹਕਾਰ ਮੋਗਾ ਅਤੇ ਸ਼ਿਵਦੀਪ ਗੋਇਲ, ਇੰਚਾਰਜ ਸੈਂਸਸ ਲ ਹਾਜ਼ਰ ਰਹੇ। ਇਸ ਤੋਂ ਇਲਾਵਾ ਦਫ਼ਤਰ ਡਾਇਰੈਕਟਰ ਸੈਂਸਸ ਆਪ੍ਰੇਸ਼ਨਜ਼ ਪੰਜਾਬ, ਚੰਡੀਗੜ੍ਹ ਵਲੋਂ ਆਰ.ਪੀ. ਸਿੰਘ, ਮੀਤ ਡਾਇਰੈਕਟਰ ਦੀਪਕ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਕਰਨ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਜਨਗਣਨਾ-2027 ਦੇ ਫੇਸ-2 ਤਹਿਤ ਹੋਣ ਵਾਲੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਮੀਨੀ ਪੱਧਰ ‘ਤੇ ਤਾਇਨਾਤ ਸਟਾਫ਼ ਦੀ ਸਿਖਲਾਈ ਨੂੰ ਅਹਿਮ ਹਿੱਸਾ ਮੰਨਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੀਆਂ ਤਿਆਰੀਆਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਰਿਹਾ ਹੈ।