23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੈਫੁਦੀਨ ਕਿਚਲੂ ਪਬਲਿਕ ਸਕੂਲ ’ਚ ਮਨਾਇਆ ਪੰਜਾਬੀ ਦਿਵਸ ਪੰਜਾਬੀ ਸਿਰਫ਼ ਇਕ ਭਾਸ਼ਾ ਨਹੀਂ, ਸਗੋਂ ਪੰਜਾਬ ਦੀ ਅਮੀਰ ਵਿਰਾਸਤ-ਚੇਅਰਮੈਨ ਐਡ. ਗਰਗ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਪਿਆਰ ਨਾਲ ਮਨਾਇਆ ਗਿਆ।

Ad Position 21
No active advertisement
ਕਕ 24-09-2026
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਅਸੈਂਬਲੀ ਦੌਰਾਨ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸਭਿਆਚਾਰ ਅਤੇ ਮਾਤ ਭਾਸ਼ਾ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਪੰਜਾਬੀ ਨਾਲ ਜੁੜੇ ਰਹਿਣ, ਇਸ ਦਾ ਸਤਿਕਾਰ ਕਰਨ ਅਤੇ ਰੋਜ਼ਾਨਾ ਜੀਵਨ ਵਿਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਦਿਵਸ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ ਅਤੇ ਹੋਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬੀ ਸਿਰਫ਼ ਇਕ ਭਾਸ਼ਾ ਨਹੀਂ, ਸਗੋਂ ਪੰਜਾਬ ਦੀ ਅਮੀਰ ਵਿਰਾਸਤ, ਸਭਿਆਚਾਰ ਅਤੇ ਪਛਾਣ ਦਾ ਅਟੁੱਟ ਹਿੱਸਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੀ ਮਾਤ ਭਾਸ਼ਾ ਪ੍ਰਤੀ ਸਤਿਕਾਰ ਦੀ ਭਾਵਨਾ ਰੱਖਦਿਆਂ ਇਸ ਦੀ ਸੰਭਾਲ ਅਤੇ ਪ੍ਰਚਾਰ-ਪ੍ਰਸਾਰ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਬੱਚਿਆਂ ਦੀ ਸ਼ਖ਼ਸੀਅਤ ਅਤੇ ਸੰਸਕਾਰਾਂ ਦੇ ਵਿਕਾਸ ਵਿਚ ਮਾਤ ਭਾਸ਼ਾ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਪੜ੍ਹਨ, ਲਿਖਣ ਅਤੇ ਬੋਲਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਆਧੁਨਿਕ ਸਿੱਖਿਆ ਦੇ ਨਾਲ-ਨਾਲ ਆਪਣੀ ਮਾਤ ਭਾਸ਼ਾ ਅਤੇ ਸਭਿਆਚਾਰ ਨਾਲ ਜੁੜੇ ਰਹਿਣਾ ਵੀ ਜ਼ਰੂਰੀ ਹੈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੰਜਾਬੀ ਭਾਸ਼ਾ ਦੇ ਸਤਿਕਾਰ ਅਤੇ ਪ੍ਰਚਾਰ-ਪ੍ਰਸਾਰ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਖੋਸਾ ਰਜਿ. ਆਲ ਇੰਡੀਆ ਦੀ ਮੀਟਿੰਗ ਹੋਈ ਅਗਲੀ ਖ਼ਬਰ ਮੈਕਰੋ ਗਲੋਬਲ ਕੈਨੇਡਾ ਸਟੱਡੀ ਵੀਜ਼ਾ ਲਈ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ-ਡੱਲਾ
Ad Position 24