23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਤੀਜੀ ਸਰਦਾਰ ਚਰਤ ਸਿੰਘ ਸ਼ੂਟਿੰਗ ਚੈਂਪੀਅਨਸ਼ਿਪ ’ਚ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੇ ਨਿਸ਼ਾਨੇਬਾਜ਼ਾਂ ਨੇ ਲਹਿਰਾਇਆ ਪਰਚਮ ਨਿਮਰਜੀਤ ਨੇ ਰਾਈਫ਼ਲ ’ਚ ਜਿੱਤਿਆ ਸੋਨ ਤਗਮਾ, ਗੁਰਸ਼ਾਨ ਨੇ ਪਿਸਤੌਲ ’ਚ ਹਾਸਿਲ ਕੀਤਾ ਕਾਂਸੀ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਤੀਜੀ ਸਰਦਾਰ ਚਰਤ ਸਿੰਘ ਸ਼ੂਟਿੰਗ ਚੈਂਪੀਅਨਸ਼ਿਪ ਫ਼ਰੀਦਕੋਟ ਵਿਖੇ ਕਰਵਾਈ ਗਈ, ਜਿਸ ਵਿਚ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ, ਮੋਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਤਗਮੇ ਹਾਸਲ ਕੀਤੇ। ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਇਕਾਗਰਤਾ ਅਤੇ ਸਖ਼ਤ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 24-09-2026
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਤੀਜੀ ਸਰਦਾਰ ਚਰਤ ਸਿੰਘ ਸ਼ੂਟਿੰਗ ਚੈਂਪੀਅਨਸ਼ਿਪ ਫ਼ਰੀਦਕੋਟ ਵਿਖੇ ਕਰਵਾਈ ਗਈ, ਜਿਸ ਵਿਚ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ, ਮੋਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਤਗਮੇ ਹਾਸਲ ਕੀਤੇ। ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਇਕਾਗਰਤਾ ਅਤੇ ਸਖ਼ਤ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰਾਈਫ਼ਲ ਵਰਗ ਵਿਚ ਨਿਮਰਜੀਤ ਸਿੰਘ ਨੇ ਸੋਨ ਤਮਗ਼ਾ ਹਾਸਲ ਕੀਤਾ, ਜਦ ਕਿ ਪਿਸਤੌਲ ਵਰਗ ਵਿਚ ਗੁਰਸ਼ਾਨ ਸਿੰਘ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਇਸੇ ਤਰ੍ਹਾਂ ‘ਲਿਟਲ ਚੈਂਪਓਰਾਈਫਲ ਸ਼ੂਟਿੰਗ’ ਸ਼੍ਰੇਣੀ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉਬਰ ਨੇ ਸੋਨ, ਤਵਨੀਤ ਨੇ ਚਾਂਦੀ ਅਤੇ ਅਮਰੀਨ ਨੇ ਕਾਂਸੀ ਦਾ ਤਮਗ਼ਾ ਆਪਣੇ ਨਾਮ ਕੀਤਾ। ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਰੇ ਤਮਗ਼ਾ ਜੇਤੂ ਖਿਡਾਰੀਆਂ, ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ, ਮੋਗਾ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸ਼ੂਟਿੰਗ ਵਰਗੀਆਂ ਖੇਡਾਂ ਵਿਦਿਆਰਥੀਆਂ ਵਿਚ ਇਕਾਗਰਤਾ, ਸਬਰ, ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਪ੍ਰਬੰਧਕ ਕਮੇਟੀ ਵਲੋਂ ਸਾਰੇ ਤਮਗ਼ਾ ਜੇਤੂ ਵਿਦਿਆਰਥੀਆਂ, ਮੁਕਾਬਲੇ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਅਤੇ ਕੋਚ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉਜਲ ਭਵਿੱਖ ਦੀ ਕਾਮਨਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੰਗੇਵਾਲਾ ’ਚ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਡੋਰ-ਟੂ-ਡੋਰ ਮੁਹਿੰਮ ਦਾ ਕੀਤਾ ਆਗਾਜ਼ ਅਗਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਪੰਜਾਬੀ ਦਿਵਸ *ਮਾਂ ਬੋਲੀ ਪੰਜਾਬੀ ਹੀ ਸਾਡੀ ਅਸਲ ਪਛਾਣ-ਚੇਅਰਮੈਨ ਕੁਲਵੰਤ...
Ad Position 24