ਪਿੰਡ ਮੰਗੇਵਾਲਾ ’ਚ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਡੋਰ-ਟੂ-ਡੋਰ ਮੁਹਿੰਮ ਦਾ ਕੀਤਾ ਆਗਾਜ਼
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਉਦੇਸ਼ ਨਾਲ ਪਿੰਡ ਮੰਗੇਵਾਲਾ ਵਿਖੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੋਗਾ ਹਲਕੇ ਦੀ ਵਿਧਾਇਕਾ ਡਾ.
ਮ
ਮੋਗਾ ਹਲਕੇ ਦੇ ਪਿੰਡ ਮੰਗੇਵਾਲਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ। ਤਸਵੀਰ : ਹਰਜੀਤ ਸਿੰਘ
24-09-2026
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਉਦੇਸ਼ ਨਾਲ ਪਿੰਡ ਮੰਗੇਵਾਲਾ ਵਿਖੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪਿੰਡ ਵਿਚ ਮੁਹਿੰਮ ਦੀ ਸ਼ੁਰੂਆਤ ਮੌਕੇ ਪਿੰਡ ਵਾਸੀਆਂ ਵਲੋਂ ਇਸ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਦੌਰਾਨ ਪਿੰਡ ਵਿਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ ਗਿਆ। ਪਿੰਡ ਦੇ ਸਰਬਪੱਖੀ ਵਿਕਾਸ, ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਸਬੰਧੀ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪਿੰਡ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਵੀ ਵਿਧਾਇਕਾ ਦੇ ਧਿਆਨ ਵਿਚ ਲਿਆਂਦੀਆਂ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਵਿਕਾਸ ਕਾਰਜਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਜਾਣਨ ਲਈ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਤੋਂ ਫੀਡ ਬੈਕ ਲੈ ਕੇ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਡਾ. ਅਰੋੜਾ ਨੇ ਕਿਹਾ ਕਿ ਪਿੰਡਾਂ ਵਿਚ ਸੜਕਾਂ, ਗਲੀਆਂ, ਨਾਲੀਆਂ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਨਾਲ ਸਬੰਧਿਤ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਦੀ ਪ੍ਰਕਿਰਿਆ ਵਿਚ ਪਿੰਡ ਵਾਸੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਲੋਕਾਂ ਦੇ ਸੁਝਾਵਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਦੀਆਂ ਤਰਜੀਹਾਂ ਤੈਅ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਤਰੱਕੀ ਤੋਂ ਬਿਨਾਂ ਸੂਬੇ ਦੀ ਸਮੁੱਚੀ ਤਰੱਕੀ ਸੰਭਵ ਨਹੀਂ ਹੈ। ਇਸ ਲਈ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿਚ ਸਹਿਯੋਗ ਕਰਨ ਅਤੇ ਆਪਣੇ ਪਿੰਡ ਨੂੰ ਸਾਫ਼-ਸੁਥਰਾ ਤੇ ਬਿਹਤਰ ਸਹੂਲਤਾਂ ਨਾਲ ਲੈਸ ਬਣਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਪਿੰਡ ਮੰਗੇਵਾਲਾ ਦੀ ਧਰਮਸ਼ਾਲਾ ਦਾ ਉਦਘਾਟਨ ਵੀ ਕੀਤਾ ਗਿਆ। ਧਰਮਸ਼ਾਲਾ ਦੇ ਉਦਘਾਟਨ ਮੌਕੇ ਸਰਪੰਚ ਚਰਨਜੀਤ ਕੌਰ, ਮੈਂਬਰ ਲਵਪ੍ਰੀਤ ਸਿੰਘ, ਅਮਰਜੀਤ ਸਿੰਘ, ਅਮਨਦੀਪ ਕੌਰ, ਮਨਜੀਤ ਕੌਰ, ਕਰਮਜੀਤ ਕੌਰ, ਬੀ.ਡੀ.ਪੀ.ਓ. ਸੁਖਦੀਪ ਸਿੰਘ, ਤਲਵਿੰਦਰ ਸਿੰਘ ਜੇ.ਈ., ਸਕੱਤਰ ਸੁਖਮੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰੀਤ ਸਿੰਘ, ਸਮੂਹ ਗ੍ਰਾਮ ਪੰਚਾਇਤ ਪਿੰਡ ਮੰਗੇਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਡੋਰ-ਟੂ-ਡੋਰ ਮੁਹਿੰਮ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਹੋਰ ਨੁਮਾਇੰਦਿਆਂ ਦਾ ਸਵਾਗਤ ਕੀਤਾ।