ਪੰਜਾਬੀ ਮਾਂ ਬੋਲੀ ਦੇ ਸਤਿਕਾਰ ਲਈ ਜੀਂਦੜਾ ਸਕੂਲ ਵਲੋਂ ਵਿਸ਼ੇਸ਼ ਉਪਰਾਲਾ
ਕਿਸ਼ਨਪੁਰਾ ਕਲਾਂ, 24 ਸਤੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਦੇ ਉਪਰਾਲੇ ਨਾਲ ਪੰਜਾਬੀ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੀਆਂ ਵੱਖ-ਵੱਖ ਸਭਿਆਚਾਰਕ ਅਤੇ ਸਾਹਿਤਕ ਗਤੀਵਿਧੀਆਂ ਵਿਚ ਭਾਗ ਲਿਆ।
ਕਿਸ਼ਨਪੁਰਾ ਕਲਾਂ, 24 ਸਤੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਦੇ ਉਪਰਾਲੇ ਨਾਲ ਪੰਜਾਬੀ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੀਆਂ ਵੱਖ-ਵੱਖ ਸਭਿਆਚਾਰਕ ਅਤੇ ਸਾਹਿਤਕ ਗਤੀਵਿਧੀਆਂ ਵਿਚ ਭਾਗ ਲਿਆ। ਵਿਦਿਆਰਥੀਆਂ ਨੇ ਪੰਜਾਬੀ ਕਵਿਤਾਵਾਂ, ਕਵਿਤਾ ਉਚਾਰਨ, ਭਾਸ਼ਣ ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਅਧਿਆਪਕ ਗੁਰਬਿੰਦਰ ਕੌਰ ਤੇ ਮਨਪ੍ਰੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਅਮੀਰ ਵਿਰਾਸਤ, ਸਾਹਿਤ ਅਤੇ ਸਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ, ਪ੍ਰਿੰਸੀਪਲ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਅਤੇ ਸਾਡੀ ਸਭਿਆਚਾਰਕ ਪਹਿਚਾਣ ਦਾ ਅਹਿਮ ਹਿੱਸਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਰੋਜ਼ਾਨਾ ਜੀਵਨ ਵਿਚ ਵੱਧ ਤੋਂ ਵੱਧ ਵਰਤਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਮੇਂ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।