24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਿੰਡਰ ਕਲਾਂ ‘ਚ ਸ਼੍ਰੋਮਣੀ ਅਕਾਲੀ (ਬ) ਦੇ ਆਗੂਆਂ ਦੀ ਐਸ.ਸੀ. ਭਾਈਚਾਰੇ ਨਾਲ ਮੀਟਿੰਗ

ਕਿਸ਼ਨਪੁਰਾ ਕਲਾਂ, 24 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ ਹਲਕਾ ਧਰਮਕੋਟ ਵਿਚ ਚਲਾਈ ਜਾ ਰਹੀ ‘ਹਰ ਘਰ ਅਕਾਲੀ ਦਲ’ ਮੁਹਿੰਮ ਤਹਿਤ ਪਿੰਡ ਭਿੰਡਰ ਕਲਾਂ ਵਿਖੇ ਐਸ. ਸੀ.

Ad Position 21
No active advertisement
ਅਜੀਤ ਡੈਸਕ 25-09-2026
ਕਿਸ਼ਨਪੁਰਾ ਕਲਾਂ, 24 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ ਹਲਕਾ ਧਰਮਕੋਟ ਵਿਚ ਚਲਾਈ ਜਾ ਰਹੀ ‘ਹਰ ਘਰ ਅਕਾਲੀ ਦਲ’ ਮੁਹਿੰਮ ਤਹਿਤ ਪਿੰਡ ਭਿੰਡਰ ਕਲਾਂ ਵਿਖੇ ਐਸ.ਸੀ. ਪਰਿਵਾਰਾਂ ਨਾਲ ਵਿਸ਼ੇਸ਼ ਰਾਬਤਾ ਕੀਤਾ ਗਿਆ। ਇਹ ਰਾਬਤਾ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਰਣਧੀਰ ਸਿੰਘ ਥਰਾਜ ਅਤੇ ਹਲਕਾ ਪ੍ਰਧਾਨ ਐਸ.ਸੀ. ਵਿੰਗ ਸੁਰਜੀਤ ਸਿੰਘ ਲੁਹਾਰਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਨੇ ਐਸ . ਸੀ. ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸਥਾਨਕ ਸਮੱਸਿਆਵਾਂ ਅਤੇ ਹੋਰ ਦਰਪੇਸ਼ ਮਸਲਿਆਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਰਣਧੀਰ ਸਿੰਘ ਥਰਾਜ ਅਤੇ ਸੁਰਜੀਤ ਸਿੰਘ ਲੁਹਾਰਾ ਨੇ ਕਿਹਾ ਕਿ ‘ਹਰ ਘਰ ਅਕਾਲੀ ਦਲ’ ਮੁਹਿੰਮ ਦਾ ਮਕਸਦ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਦੇ ਨਾਲ-ਨਾਲ ਆਮ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸਮਾਜ ਦੇ ਹਰੇਕ ਵਰਗ ਨੂੰ ਜਥੇਬੰਦਕ ਸਰਗਰਮੀਆਂ ਨਾਲ ਜੋੜਨ ਲਈ ਲਗਾਤਾਰ ਰਾਬਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਐਸ.ਸੀ. ਪਰਿਵਾਰਾਂ ਦੇ ਨੁਮਾਇੰਦਿਆਂ ਵਲੋਂ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਵੱਖ-ਵੱਖ ਸਥਾਨਕ ਸਮੱਸਿਆਵਾਂ ਤੋਂ ਆਗੂਆਂ ਨੂੰ ਜਾਣੂੰ ਕਰਵਾਇਆ ਗਿਆ। ਆਗੂਆਂ ਨੇ ਉਨ੍ਹਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਬਣਦੀ ਕਾਰਵਾਈ ਲਈ ਭਰੋਸਾ ਦਿੱਤਾ। ਇਸ ਮੌਕੇ ਇਕਬਾਲਦੀਪ ਸਿੰਘ ਹੈਰੀ, ਪਰਮਿੰਦਰ ਸਿੰਘ ਭੁੱਲਰ ਹਲਕਾ ਪ੍ਰਧਾਨ ਯੂਥ ਵਿੰਗ, ਅਵਤਾਰ ਸਿੰਘ ਨੱਥੋਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਐਸ.ਸੀ. ਵਿੰਗ, ਚਮਕੌਰ ਸਿੰਘ ਭਿੰਡਰ, ਗੁਰਦੀਪ ਸਿੰਘ ਤੂਰ ਸਰਕਲ ਪ੍ਰਧਾਨ, ਹਰਨੇਕ ਸਿੰਘ ਨੰਬਰਦਾਰ, ਬਲਵਿੰਦਰ ਸਿੰਘ, ਗੁਰਦੇਵ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਬਲਵਿੰਦਰ ਸਿੰਘ ਸਾਬਕਾ ਪੰਚ, ਮਹਿੰਦਰ ਸਿੰਘ, ਸੁਖਮੰਦਰ ਸਿੰਘ, ਗੁਰਪ੍ਰਕਾਸ਼ ਸਿੰਘ, ਚੰਦ ਸਿੰਘ ਆੜ੍ਹਤੀਆ, ਜਸਵਿੰਦਰ ਸਿੰਘ ਗੱਗੀ ਮੈਂਬਰ, ਗੁਰਪ੍ਰੀਤ ਸਿੰਘ ਸਾਬਕਾ ਸਰਪੰਚ, ਸੁਖਵਿੰਦਰ ਸਿੰਘ, ਰੇਸ਼ਮ ਸਿੰਘ, ਜਰਨੈਲ ਸਿੰਘ, ਕੁਲਵਿੰਦਰ ਕੌਰ ਸਰਕਲ ਪ੍ਰਧਾਨ, ਚਮਕੌਰ ਸਿੰਘ ਸਾਬਕਾ ਪੰਚ ਭਿੰਡਰ ਖ਼ੁਰਦ, ਰਣਜੀਤ ਸਿੰਘ ਬਿੱਟੂ, ਭੋਲਾ ਸਿੰਘ ਪੰਚ, ਰਣਜੀਤ ਸਿੰਘ ਬਾਬੇ ਕੇ, ਪਰਮਜੀਤ ਸਿੰਘ ਪੰਮੀ ਸਪੀਕਰਾਂ ਵਾਲਾ, ਤਰਸੇਮ ਸਿੰਘ, ਕਰਨਵੀਰ ਸਿੰਘ ਅਤੇ ਬਲਜੀਤ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਖਮ ਸਿੰਚਾਈ ਤਕਨੀਕ ਅਪਣਾਉਣ ਲਈ ਕਿਸਾਨਾਂ ਨੂੰ 80 ਤੋਂ 90 ਫ਼ੀਸਦੀ ਤੱਕ ਸਬਸਿਡੀ- ਵਧੀਕ ਡਿਪਟੀ ਕਮਿਸ਼ਨਰ ਬਾਬਾ ਸ੍ਰੀਚੰਦ... ਅਗਲੀ ਖ਼ਬਰ ਝੋਨੇ ਦੀ ਆਮਦ ਨੂੰ ਲੈ ਕੇ ਐਸ.ਡੀ.ਐਮ. ਸਤਵਿੰਦਰ ਸਿੰਘ ਨੇ ਅਧਿਕਾਰੀਆਂ ਤੇ ਆੜ੍ਹਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ
Ad Position 24