24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸੂਖਮ ਸਿੰਚਾਈ ਤਕਨੀਕ ਅਪਣਾਉਣ ਲਈ ਕਿਸਾਨਾਂ ਨੂੰ 80 ਤੋਂ 90 ਫ਼ੀਸਦੀ ਤੱਕ ਸਬਸਿਡੀ- ਵਧੀਕ ਡਿਪਟੀ ਕਮਿਸ਼ਨਰ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਧਰਮਕੋਟ, 24 ਸਤੰਬਰ (ਪਰਮਜੀਤ ਸਿੰਘ)-ਉਦਾਸੀਨ ਡੇਰਾ ਬਾਬਾ ਸ੍ਰੀ ਚੰਦ ਚੁੱਘਾ ਖ਼ੁਰਦ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਜਨਮ ਦਿਹਾੜਾ ਮੁੱਖ ਸੇਵਾਦਾਰ ਬਾਬਾ ਭੋਲਾ ਭਗਤ ਦੀ ਸਰਪ੍ਰਸਤੀ ਹੇਠ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਸਵੇਰੇ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥਿਆਂ ਵਲੋਂ ਕੀਰਤਨ ਅਤੇ ਢਾਡੀ ਕਵੀਸ਼ਰ ਜਥਿਆਂ ਵਲੋਂ ਵਾਰਾ ਰਾਹੀਂ ਬਾਬਾ ਸ੍ਰੀ ਚੰਦ ਜੀ ਦੀ ਮਹਿਮਾ ਬਿਆਨ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 25-09-2026
ਧਰਮਕੋਟ, 24 ਸਤੰਬਰ (ਪਰਮਜੀਤ ਸਿੰਘ)-ਉਦਾਸੀਨ ਡੇਰਾ ਬਾਬਾ ਸ੍ਰੀ ਚੰਦ ਚੁੱਘਾ ਖ਼ੁਰਦ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਜਨਮ ਦਿਹਾੜਾ ਮੁੱਖ ਸੇਵਾਦਾਰ ਬਾਬਾ ਭੋਲਾ ਭਗਤ ਦੀ ਸਰਪ੍ਰਸਤੀ ਹੇਠ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਸਵੇਰੇ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥਿਆਂ ਵਲੋਂ ਕੀਰਤਨ ਅਤੇ ਢਾਡੀ ਕਵੀਸ਼ਰ ਜਥਿਆਂ ਵਲੋਂ ਵਾਰਾ ਰਾਹੀਂ ਬਾਬਾ ਸ੍ਰੀ ਚੰਦ ਜੀ ਦੀ ਮਹਿਮਾ ਬਿਆਨ ਕੀਤੀ ਗਈ। ਬਾਬਾ ਸ੍ਰੀ ਚੰਦ ਜੀ ਦੇ ਡੇਰਾ ਚੁੱਘਾ ਖ਼ੁਰਦ ਵਿਖੇ ਬਾਬਾ ਜੀ ਦੀ ਆਰਤੀ ਅਤੇ ਝੰਡਾ ਚੜ੍ਹਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਬਾਬਾ ਜਗਦੇਵ ਸਿੰਘ ਧਰਮਕੋਟ, ਵੈਦ ਬਾਬਾ ਰਾਮ ਸਿੰਘ ਧਰਮਕੋਟ, ਬਾਬਾ ਜੁਗਿੰਦਰ ਸਿੰਘ ਰਣੀਆਂ, ਬਾਬਾ ਹਰਵਿੰਦਰ ਸਿੰਘ ਲਾਲ, ਬਾਬਾ ਹੈਪੀ ਔਲਖ, ਬਾਬਾ ਤਰਨਪ੍ਰੀਤ ਸਿੰਘ ਬਾਘਾ ਪੁਰਾਣਾ, ਬਾਬਾ ਸਤਨਾਮ ਸਿੰਘ ਮਸਕੀਨ ਸਮੇਤ ਕਈ ਸੰਤਾਂ ਮਹਾਪੁਰਖ ਸ਼ਾਮਲ ਹਨ। ਸਟੇਜ ਦੀ ਸੇਵਾ ਭਾਈ ਦਰਸ਼ਨ ਸਿੰਘ ਸ਼ੇਰਪੁਰੀ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਗਮ ਵਿਚ ਕਮਲ ਚੁੱਘਾ, ਅਵਤਾਰ ਸਿੰਘ, ਅਜਮੇਰ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ ਮੋਗਾ, ਸੋਨੂੰ ਮੋਗਾ, ਜਗਪ੍ਰੀਤ ਸਿੰਘ, ਪਰਗਟ ਸਿੰਘ ਧਰਮਕੋਟ, ਕੁਨਾਲ ਸ਼ਰਮਾ (ਗੋਲਡੀ), ਸਾਹਿਬ ਜੋਤ ਸਿੰਘ, ਬਿੱਟਾ ਮਖੂ, ਤਜਿੰਦਰ ਸਿੰਘ, ਪੱਪਾ ਮੋਗਾ, ਤਰਨੀ ਬੁੱਟਰ, ਬੋਹੜ ਗਿੱਲ, ਮੰਦਰ ਦਾਇਆ, ਸੁਖਮੰਦਰ ਸਿੰਘ, ਹੁਸ਼ਿਆਰ ਸਿੰਘ, ਕੰਮਾਂ ਦਾਇਆ, ਮਾਸਟਰ ਭਗਵੰਤ ਸਿੰਘ ਦਾਇਆ, ਕਰਮ, ਰਾਣਾ ਰਾਊਕੇ ਅਤੇ ਸੰਦੀਪ ਸਿੰਘ ਧਰਮਕੋਟ, ਭਵਨਦੀਪ ਸਿੰਘ ਪੁਰਬਾ ਆਦਿ ਮੁੱਖ ਤੌਰ ਤੇ ਹਾਜ਼ਰ ਸਨ। ਸਮਾਗਮ ਦੇ ਅੰਤ ਸਮੇਂ ਬਾਬਾ ਭੋਲਾ ਭਗਤ ਨੇ ਸੰਗਤਾਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਿਹਤਮੰਦ ਭਾਰਤ ਸਾਈਕਲ ਯਾਤਰਾ-2026 ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਸੱਦਾ ਅਗਲੀ ਖ਼ਬਰ ਭਿੰਡਰ ਕਲਾਂ ‘ਚ ਸ਼੍ਰੋਮਣੀ ਅਕਾਲੀ (ਬ) ਦੇ ਆਗੂਆਂ ਦੀ ਐਸ.ਸੀ. ਭਾਈਚਾਰੇ ਨਾਲ ਮੀਟਿੰਗ
Ad Position 24